ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਰਾਸ਼ਟਰਪਤੀ ਭਵਨ ਨੇੜੇ ਨਾਰਥ ਬਲਾਕ ਵਿੱਚ ਅੱਗ ਲੱਗਣ ਦੀ ਰਿਪੋਰਟ ਮਿਲੀ ਹੈ। ਅੱਗ ਲੱਗਣ ਤੋਂ ਬਾਅਦ ਅਸਮਾਨ ਵਿੱਚ ਕਾਲੇ ਧੂੰਏਂ ਦਾ ਗੁਬਾਰ ਸਾਫ਼ ਦਿਖਾਈ ਦਿੱਤਾ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ, ਜਿਸ ਨੇ ਮੌਕੇ 'ਤੇ ਪਹੁੰਚ ਕੇ ਮੋਰਚਾ ਸੰਭਾਲ ਲਿਆ।
ਇਹ ਵੀ ਪੜ੍ਹੋ : Breaking : ਰਾਹੁਲ ਗਾਂਧੀ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ ! ਕਈ ਲੋਕ ਜ਼ਖ਼ਮੀ
ਸੂਤਰਾਂ ਮੁਤਾਬਕ ਦਿੱਲੀ ਫਾਇਰ ਡਿਪਾਰਟਮੈਂਟ ਮੁਤਾਬਕ ਰਾਸ਼ਟਰਪਤੀ ਭਵਨ ਨੇੜੇ ਨਾਰਥ ਬਲਾਕ ਦੇ ਉੱਪਰ ਧੂੰਆਂ ਦਿਖਾਈ ਦੇ ਰਿਹਾ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਪਹੁੰਚ ਗਈਆਂ। ਦੱਸ ਦੇਈਏ ਕਿ ਸਵੇਰੇ ਲਗਭਗ 11:12 ਵਜੇ, ਸ਼ਿਵ ਸੈਨਾ (ਯੂਬੀਟੀ) ਦੇ ਸੰਸਦ ਮੈਂਬਰ ਮਿਲਿੰਦ ਦੇਵੜਾ ਨੇ ਸੰਸਦ ਜਾਂਦੇ ਸਮੇਂ ਨੌਰਥ ਬਲਾਕ ਦੇ ਪਿੱਛੇ ਕਾਲੇ ਧੂੰਏਂ ਦਾ ਗੁਬਾਰ ਦੇਖਿਆ। ਜਿਸ ਨੂੰ ਦੇਖਦੇ ਸਾਰ ਸੰਸਦ ਮੈਂਬਰ ਨੇ ਸੋਸ਼ਲ ਮੀਡੀਆ 'ਤੇ ਇਸ ਦੀਆਂ ਤਸਵੀਰਾਂ ਸ਼ੇਅਰ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਰਾਤੋਂ-ਰਾਤ ਲੱਖਪਤੀ ਬਣੀ ਫਿਰੋਜ਼ਪੁਰ ਦੀ ਪਰਮਜੀਤ ਕੌਰ, ਨਿਕਲੀ 5,00,000 ਦੀ ਲਾਟਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Breaking : ਰਾਹੁਲ ਗਾਂਧੀ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ ! ਕਈ ਲੋਕ ਜ਼ਖ਼ਮੀ
NEXT STORY