ਨਵੀਂ ਦਿੱਲੀ- ਦਿੱਲੀ ਦੇ ਖੁਰਾਕ ਅਤੇ ਸਪਲਾਈ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਲੋੜਵੰਦ ਲੋਕਾਂ ਨੂੰ ਰਾਸ਼ਨ ਕਾਰਡਾਂ ਦੀ ਵੰਡ ਨੂੰ ਸੁਚਾਰੂ ਬਣਾਉਣ ਲਈ ਇਨ੍ਹਾਂ ਦਾ ਈ-ਵੈਰੀਫਿਕੇਸ਼ਨ ਕਰ ਰਹੀ ਹੈ। ਸਿਰਸਾ ਨੇ ਕਿਹਾ ਕਿ ਇਹ ਪ੍ਰਕਿਰਿਆ ਇਹ ਪਤਾ ਲਗਾਉਣ 'ਚ ਮਦਦ ਕਰੇਗੀ ਕਿ ਕਿੰਨੇ ਹੋਰ ਲਾਭਪਾਤਰੀਆਂ ਨੂੰ ਇਸ ਦੇ ਦਾਇਰੇ 'ਚ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਲੋੜਵੰਦ ਲੋਕਾਂ ਨੂੰ ਰਾਸ਼ਨ ਕਾਰਡ ਮੁਹੱਈਆ ਕਰਵਾਉਣ 'ਤੇ ਕੰਮ ਕਰ ਰਹੀ ਹੈ। ਸਿਰਸਾ ਨੇ ਕਿਹਾ ਕਿ ਸਰਕਾਰ ਨੇ ਇਸ ਸਬੰਧੀ ਇਕ ਹਫ਼ਤਾ ਪਹਿਲਾਂ ਮੀਟਿੰਗ ਕੀਤੀ ਸੀ ਅਤੇ ਹੁਣ ਈ-ਵੈਰੀਫਿਕੇਸ਼ਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਨੇ ਹਾਲ 'ਚ ਦਿੱਤੇ ਗਏ ਇੰਟਰਵਿਊ 'ਚ ਕਿਹਾ,"ਵੈਰੀਫਿਕੇਸ਼ਨ ਤੋਂ ਬਾਅਦ ਅਸੀਂ ਮੁਲਾਂਕਣ ਕਰਾਂਗੇ ਕਿ ਕਿੰਨੇ ਸਲਾਟ ਉਪਲੱਬਧ ਹਨ ਅਤੇ ਕਿੰਨੇ ਲੋਕਾਂ ਨੂੰ ਰਾਸ਼ਨ ਕਾਰਡ ਅਲਾਟ ਕੀਤੇ ਜਾ ਸਕਦੇ ਹਨ।'' ਇਕ ਵਾਰ ਇਹ ਤੈਅ ਹੋ ਜਾਵੇ ਤਾਂ ਅਸੀਂ ਰਾਸ਼ਨ ਕਾਰਡ ਵੰਡਣਾ ਸ਼ੁਰੂ ਕਰ ਦੇਵਾਂਗੇ।'' ਦਿੱਲੀ ਦੀ ਸੱਤਾ 'ਚ 26 ਸਾਲਾਂ ਬਾਅਦ ਵਾਪਸ ਆਈ ਭਾਜਪਾ ਨੇ ਪਹਿਲਾਂ ਦੋਸ਼ ਲਗਾਇਆ ਸੀ ਕਿ ਪਿਛਲੀ ਸਰਕਾਰ ਨੇ ਨਵੇਂ ਲਾਭਪਾਤਰੀਆਂ ਨੂੰ ਰਾਸ਼ਨ ਕਾਰਡ ਜਾਰੀ ਕਰਨਾ ਬੰਦ ਕਰ ਦਿੱਤਾ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਸ ਸੂਬੇ 'ਚ ਬੰਦ ਦੀ ਕਾਲ; ਬੱਸਾਂ ਦੀ ਆਵਾਜਾਈ ਠੱਪ, ਯਾਤਰੀ ਪਰੇਸ਼ਾਨ
NEXT STORY