ਸੋਲਨ (ਨਰੇਸ਼ ਪਾਲ)— ਹਿਮਾਚਲ ਪ੍ਰਦੇਸ਼ ਵਿਚ ਰਾਸ਼ਨ ਡਿਪੋ ਦਾ ਰੰਗ ਹੁਣ ਨੀਲੇ ਰੰਗ ਦਾ ਹੋਵੇਗਾ। ਪ੍ਰਦੇਸ਼ ਵਿਚ 25 ਸਤੰਬਰ ਤੋਂ ਪਹਿਲਾਂ ਸਾਰੇ ਡਿਪੋ ਨੀਲੇ ਰੰਗ ਵਿਚ ਰੰਗੇ ਜਾਣਗੇ। ਦਰਅਸਲ ਵੱਖਰੀ ਪਛਾਣ ਲਈ ਰਾਸ਼ਨ ਡਿਪੋ ’ਚ ਹੁਣ ਇਕ ਹੀ ਰੰਗ ਕੀਤਾ ਜਾ ਰਿਹਾ ਹੈ। ਇਸ ਲਈ ਸਰਕਾਰ ਡਿਪੋ ਹੋਲਡਰਾਂ ਨੂੰ ਨੀਲਾ ਰੰਗ ਕਰਵਾਉਣ ਲਈ 2-2 ਹਜ਼ਾਰ ਰੁਪਏ ਦੀ ਰਾਸ਼ੀ ਪ੍ਰਦਾਨ ਕਰ ਰਹੀ ਹੈ। 25 ਸਤੰਬਰ ਨੂੰ ਕੇਂਦਰੀ ਖ਼ੁਰਾਕ ਅਤੇ ਸਪਲਾਈ ਮੰਤਰੀ ਪਿਊਸ਼ ਗੋਇਲ ਸ਼ਿਮਲਾ ਤੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੇ ਲਾਭਪਾਤਰੀਆਂ ਨਾਲ ਵਰਚੁਅਲ ਸੰਵਾਦ ਕਰਨਗੇ।
ਓਧਰ ਜ਼ਿਲਾ ਸੋਲਨ ’ਚ ਇਸ ਨੂੰ ਲੈ ਕੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਜ਼ਿਲ੍ਹੇ ਵਿਚ 316 ਰਾਸ਼ਨ ਡਿਪੋ ਦੇ ਅੰਦਰ ਅਤੇ ਬਾਹਰ ਨੀਲਾ ਰੰਗ ਕੀਤਾ ਜਾ ਰਿਹਾ ਹੈ। ਰਾਸ਼ਨ ਡਿਪੋ ਵਿਚ ਖਾਲੀ ਬੈਗ ਦੀ ਖੇਪ ਪਹੁੰਚ ਗਈ। ਹਰੇਕ ਰਾਸ਼ਨ ਕਾਰਡ ਧਾਰਕ ਨੂੰ ਇਕ ਬੈਗ ਦਿੱਤਾ ਜਾਵੇਗਾ। 25 ਸਤੰਬਰ ਨੂੰ ਇਸ ਯੋਜਨਾ ਵਿਚ ਸੂਬੇ ਦੇ 7 ਲੱਖ ਗਰੀਬ ਪਰਿਵਾਰਾਂ ਨੂੰ 10-10 ਰਾਸ਼ਨ ਦਿੱਤਾ ਜਾਵੇਗਾ। ਬੈਗ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਜੈਰਾਮ ਠਾਕੁਰ ਦੀਆਂ ਤਸਵੀਰਾਂ ਲੱਗੀਆਂ ਹਨ।
ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਕੇਂਦਰ ਸਰਕਾਰ ਵਲੋਂ ਚਲਾਈ ਜਾ ਰਹੀ ਹੈ। ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ 25 ਨਵੰਬਰ ਤੱਕ ਲਾਗੂ ਰਹੇਗੀ। ਇਸ ਤੋਂ ਬਾਅਦ ਇਸ ਨੂੰ ਅੱਗੇ ਵਧਾਇਆ ਜਾਣਾ ਹੈ ਜਾਂ ਨਹੀਂ, ਇਸ ਦਾ ਫ਼ੈਸਲਾ ਕੇਂਦਰ ਸਰਕਾਰ ਲਵੇਗੀ। ਪ੍ਰਦੇਸ਼ ਵਿਚ ਰਾਸ਼ਟਰੀ ਖ਼ੁਰਾਕ ਸੁਰੱਖਿਆ ਯੋਜਨਾ ਦੇ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਕਲਿਆਣ ਯੋਜਨਾ ਦਾ ਲਾਭ ਮਿਲ ਰਿਹਾ ਹੈ। ਰਾਸ਼ਟਰੀ ਖ਼ੁਰਾਕ ਸੁਰੱਖਿਆ ਯੋਜਨਾ ’ਚ ਹਰੇਕ ਪਰਿਵਾਰ ਨੂੰ ਹਰ ਮਹੀਨੇ 3 ਕਿਲੋ ਚੌਲ ਅਤੇ 2 ਕਿਲੋ ਕਣਕ ਦਿੱਤੀ ਜਾਂਦੀ ਹੈ।
ਕੈਪਟਨ ਦੇ ਅਸਤੀਫ਼ੇ ’ਤੇ ਅਨਿਲ ਵਿਜ ਨੇ ਕਹੀ ਵੱਡੀ ਗੱਲ, ਨਵਜੋਤ ਸਿੱਧੂ ਨੂੰ ਦੱਸਿਆ ਇਸ ਦਾ ਜ਼ਿੰਮੇਵਾਰ
NEXT STORY