ਨਵੀਂ ਦਿੱਲੀ— ਭਾਜਪਾ ਨੇ ਕਾਂਗਰਸ ਦੇ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਦੇ ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਦੀ ਮੁਹਿੰਮ 'ਤੇ ਦਿੱਤੇ ਗਏ ਵਿਵਾਦਿਤ ਬਿਆਨ ਨੂੰ ਅੱਤਵਾਦੀਆਂ ਅਤੇ ਉਨ੍ਹਾਂ ਨੂੰ ਸ਼ਹਿ ਦੇਣ ਵਾਲੇ ਪਾਕਿਸਤਾਨ ਦੀ ਭਾਸ਼ਾ ਕਰਾਰ ਦਿੱਤਾ ਹੈ ਅਤੇ ਇਸ 'ਤੇ ਸੰਯੁਕਤ ਪ੍ਰਗਤੀਸ਼ੀਲ ਗੱਠਜੋੜ (ਯੂ. ਪੀ. ਏ.) ਦੀ ਪ੍ਰਧਾਨ ਸੋਨੀਆ ਗਾਂਧੀ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਸਪੱਸ਼ਟੀਕਰਨ ਦੇਣ ਦੀ ਮੰਗ ਕੀਤੀ ਹੈ।
ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਸ਼ੁੱਕਰਵਾਰ ਨੂੰ ਪਾਰਟੀ ਦੇ ਕੇਂਦਰੀ ਦਫਤਰ ਵਿਚ ਆਯੋਜਿਤ ਪ੍ਰੈੱਸ ਕਾਨਫਰੰਸ ਨੂੰ ਸੰਬਧਨ ਕਰਦੇ ਹੋਏ ਦੋਸ਼ ਲਗਾਇਆ ਕਿ ਕਾਂਗਰਸ ਦੇ ਆਗੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਤੀ ਨਫਰਤ ਕਾਰਨ ਇੰਨੇ ਨੀਵੇਂ ਹੋ ਗਏ ਹਨ ਕਿ ਉਹ ਜੰਮੂ-ਕਸ਼ਮੀਰ ਵਿਚ ਦੇਸ਼ ਲਈ ਲੜ ਰਹੇ ਸੁਰੱਖਿਆ ਬਲਾਂ ਦਾ ਮਨੋਬਲ ਡੇਗਣ ਦੇ ਨਾਲ-ਨਾਲ ਅੱਤਵਾਦੀਆਂ ਅਤੇ ਉਨ੍ਹਾਂ ਨੂੰ ਸ਼ਹਿ ਦੇਣ ਵਾਲੇ ਪਾਕਿਸਤਾਨ ਦੀ ਬੋਲੀ ਬੋਲਣ ਲੱਗੇ ਹਨ।
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਆਜ਼ਾਦ ਨੇ ਇਕ ਬਿਆਨ ਵਿਚ ਇਕ ਅੱਤਵਾਦੀ ਨੂੰ ਮਾਰਨ ਲਈ 13 ਨਾਗਰਿਕਾਂ ਨੂੰ ਮਾਰਨ ਦੀ ਗੱਲ ਕਹੀ ਸੀ। ਇਸ ਦੇ ਨਾਲ ਹੀ ਈਦ ਦੀ ਛੁੱਟੀ 'ਤੇ ਜਾ ਰਹੇ ਫੌਜ ਦੇ ਜਵਾਨ ਔਰੰਗਜ਼ੇਬ ਦੀ ਅੱਤਵਾਦੀਆਂ ਵਲੋਂ ਅਗਵਾ ਕਰ ਕੇ ਹੱਤਿਆ ਦੇ ਬਾਅਦ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਅਤੇ ਫੌਜ ਮੁਖੀ ਜਨਰਲ ਬਿਪਿਨ ਰਾਵਤ ਦੇ ਉਸ ਦੇ ਘਰ ਜਾ ਕੇ ਦੁੱਖ ਪ੍ਰਗਟਾਉਣ ਨੂੰ ਡਰਾਮਾ ਕਰਾਰ ਦਿੱਤਾ ਸੀ। ਇਸ ਬਾਰੇ ਇਕ ਸਵਾਲ ਦੇ ਜਵਾਬ 'ਚ ਪ੍ਰਸਾਦ ਨੇ ਕਿਹਾ, ''ਆਜ਼ਾਦ ਦਾ ਬਿਆਨ ਬੇਹੱਦ ਗੈਰ-ਜ਼ਿੰਮੇਵਾਰਾਨਾ, ਸ਼ਰਮਨਾਕ ਅਤੇ ਮੰਦਭਾਗਾ ਹੈ।''
ਮੋਦੀ ਦੇ ਭਰਾ ਨੂੰ ਗੁਜਰਾਤ 'ਚ ਨਾਜਾਇਜ਼ ਉਸਾਰੀ ਕਰਾਉਣ 'ਤੇ ਨਗਰ ਨਿਗਮ ਵਲੋਂ ਨੋਟਿਸ
NEXT STORY