ਬਿਹਾਰ— ਭਾਜਪਾ ਨੇਤਾ ਅਤੇ ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਸ਼ੁੱਕਰਵਾਰ ਨੂੰ ਪਟਨਾ ਸਾਹਿਬ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ। ਰਵੀਸ਼ੰਕਰ ਪ੍ਰਸਾਦ, ਅਦਾਕਾਰ ਸ਼ਤਰੂਘਨ ਸਿਨਹਾ ਵਿਰੁੱਧ ਚੋਣ ਲੜਨਗੇ। ਇੱਥੇ ਦੱਸ ਦੇਈਏ ਕਿ ਭਾਜਪਾ ਨੇ ਰਵੀਸ਼ੰਕਰ ਪ੍ਰਸਾਦ ਨੂੰ ਪਟਨਾ ਸਾਹਿਬ ਤੋਂ ਟਿਕਟ ਦਿੱਤੀ ਸੀ, ਜਿੱਥੇ ਪਿਛਲੀ ਵਾਰ ਅਦਾਕਾਰ ਸ਼ਤਰੂਘਨ ਸਿਨਹਾ ਨੇ ਚੋਣ ਲੜੀ ਸੀ। ਖਾਸ ਗੱਲ ਇਹ ਹੈ ਕਿ ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਸ਼ਤਰੂਘਨ ਨੂੰ ਪਟਨਾ ਸਾਹਿਬ ਤੋਂ ਹੀ ਟਿਕਟ ਮਿਲੀ ਹੈ। ਪਟਨਾ ਸਾਹਿਬ ਵਿਚ 19 ਮਈ ਨੂੰ 7ਵੇਂ ਪੜਾਅ ਵਿਚ ਵੋਟਿੰਗ ਹੋਵੇਗੀ। ਅੱਜ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਵਾਰਾਣਸੀ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।

ਜ਼ਿਕਰਯੋਗ ਹੈ ਕਿ ਹੁਣ ਤਕ 3 ਪੜਾਵਾਂ ਦੀ ਵੋਟਿੰਗ ਹੋ ਚੁੱਕੀ ਹੈ। ਸਿਆਸੀ ਪਾਰਟੀਆਂ ਵਲੋਂ ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਦਾ ਪ੍ਰਚਾਰ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ। ਸਿਆਸੀ ਦਲ ਵੋਟਰਾਂ ਨੂੰ ਲੁਭਾਉਣ ਲਈ ਕੋਈ ਕਸਰ ਨਹੀਂ ਛੱਡ ਰਹੇ ਹਨ।
ਕਾਂਗਰਸ ਬਾਰੇ ਵੱਡੇ ਬਾਦਲ ਆਹ ਕੀ ਬੋਲ ਗਏ...
NEXT STORY