ਨਵੀਂ ਦਿੱਲੀ— ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ’ਚ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ’ਤੇ 25 ਜਨਵਰੀ ਤੱਕ ਕੇਂਦਰ ਸਰਕਾਰ ਆਪਣਾ ਫ਼ੈਸਲਾ ਦੱਸੇਗੀ। ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਮਾਮਲੇ ’ਚ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ, ਰਾਜੋਆਣਾ ਨੂੰ ਰਿਹਾਅ ਕਰ ਕੇ ਪੰਜਾਬ ’ਚ ਵੋਟਾਂ ਲੈਣ ਦੀ ਆੜ ’ਚ ਹੈ ਪਰ ਇਹ ਹੋਵੇਗਾ ਨਹੀਂ। ਕੇਂਦਰ ਸਰਕਾਰ ਰਾਜੋਆਣਾ ਨੂੰ ਮੁਆਫ਼ੀ ਦੇਣ ’ਚ ਇੰਨੀ ਜਲਦੀ ’ਚ ਕਿਉਂ ਹੈ, ਜਿਸ ਨੇ ਬੇਅੰਤ ਸਿੰਘ ਸਮੇਤ 17 ਵਿਅਕਤੀਆਂ ਨੂੰ ਮਾਰ ਦਿੱਤਾ।
ਬਿੱਟੂ ਨੇ ਕਿਹਾ ਕਿ ਕੀ ਮੁਆਫ਼ੀ ਦੇ ਕੇ ਕੇਂਦਰ ਸਰਕਾਰ ਰਾਜੋਆਣਾ ਤੋਂ 26 ਜਨਵਰੀ ਨੂੰ ਝੰਡਾ ਲਹਿਰਾਉਣਾ ਚਾਹੁੰਦੀ ਹੈ। ਉਨ੍ਹਾਂ ਇਸ ਦੇ ਨਾਲ ਹੀ ਮੈਨੂੰ ਮੌਤ ਦਾ ਡਰ ਨਹੀਂ, ਮੈਨੂੰ ਡਰ ਹੈ ਕਿ ਇਸ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਹੋਵੇਗਾ। ਬਿੱਟੂ ਨੇ ਇਹ ਵੀ ਕਿਹਾ ਕਿ ਇਹ ਤਾਂ ਕਿਸਾਨ ਅੰਦੋਲਨ ਤੋਂ ਧਿਆਨ ਕੇਂਦਰਿਤ ਕਰਨ ਦੀ ਗੱਲ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ 1995 ’ਚ ਚੰਡੀਗੜ੍ਹ ਸਥਿਤ ਸਕੱਤਰੇਤ ਦੇ ਸਾਹਮਣੇ ਹੋਏ ਬੰਬ ਧਮਾਕੇ ਵਿਚ ਬੇਅੰਤ ਸਿੰਘ ਸਮੇਤ 17 ਲੋਕਾਂ ਦੀ ਮੌਤ ਹੋ ਗਈ ਸੀ। ਦੱਸ ਦੇਈਏ ਕਿ ਰਾਜੋਆਣਾ ਨੇ ਆਪਣੀ ਅਰਜ਼ੀ ’ਚ ਮੌਤ ਦੀ ਸਜ਼ਾ ਨੂੰ ਘੱਟ ਕਰਨ ਦੀ ਬੇਨਤੀ ਕੀਤੀ ਹੈ। ਸੁਪਰੀਮ ਕੋਰਟ ਦੇ ਕੇਂਦਰ ਨੂੰ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਗਣਤੰਤਰ ਦਿਵਸ ਯਾਨੀ ਕਿ 26 ਜਨਵਰੀ ਤੋਂ ਪਹਿਲਾਂ ਹੀ ਫੈਸਲਾ ਲੈ ਲਿਆ ਜਾਵੇ।
US ਹਿੰਸਾ : ਰਿਪਬਲਿਕਨ ਪਾਰਟੀ ਦੀ ਬੇਇੱਜ਼ਤੀ, ਟਰੰਪ ਨਾਲ ਗੱਲ ਕਰਨਗੇ ਰਾਮਦਾਸ ਅਠਾਵਲੇ
NEXT STORY