ਨਵੀਂ ਦਿੱਲੀ/ਚੰਡੀਗੜ੍ਹ (ਟੱਕਰ) : ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਿੱਲੀ ਦੇ ਜੰਤਰ-ਮੰਤਰ ਵਿਖੇ ਧਰਨੇ ’ਤੇ ਬੈਠੇ ਹੋਏ ਹਨ। ਉਨ੍ਹਾਂ ਨੇ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੂੰ ਮਸ਼ਵਰਾ ਦਿੰਦਿਆਂ ਕਿਹਾ ਕਿ 7 ਵਾਰ ਮੀਟਿੰਗ ਹੋਣ ਦੇ ਬਾਵਜੂਦ ਵੀ ਕੋਈ ਹੱਲ ਨਹੀਂ ਨਿਕਲਿਆ।
ਇਹ ਵੀ ਪੜ੍ਹੋ : 'ਕੈਲੰਡਰ ਵਿਵਾਦ' 'ਤੇ ਪੰਜਾਬ ਸਰਕਾਰ ਨੇ ਮੰਨੀ ਗਲਤੀ, ਆਖੀ ਇਹ ਗੱਲ
ਰਵਨੀਤ ਬਿੱਟੂ ਨੇ ਕਿਹਾ ਕਿ ਹੁਣ ਕਿਸਾਨ ਜੱਥੇਬੰਦੀਆਂ ਦੇ ਆਗੂ ਠੋਸ ਕਦਮ ਚੁੱਕਣ ਅਤੇ 8 ਜਨਵਰੀ ਨੂੰ ਜੋ ਮੀਟਿੰਗ ਰੱਖੀ ਹੈ, ਉਸ ’ਚ ਜੇਕਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਮੀਟਿੰਗ ਕਰਨ ਆਏ ਕੇਂਦਰੀ ਮੰਤਰੀਆਂ ਦਾ ਉੱਥੇ ਹੀ ਘਿਰਾਓ ਕਰ ਲੈਣ। ਇਸ ਦੇ ਨਾਲ ਹੀ ਉਨ੍ਹਾਂ ਨੂੰ ਬੰਨ੍ਹ ਕੇ ਉੱਥੇ ਮਰਨ ਵਰਤ ’ਤੇ ਬੈਠ ਜਾਣ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ 'ਪੰਜਾਬ' ਨੂੰ ਨਜ਼ਰਅੰਦਾਜ਼ ਕੀਤੇ ਜਾਣ 'ਤੇ ਭਖੀ ਸਿਆਸਤ, ਜਾਣੋ ਕੀ ਹੈ ਪੂਰਾ ਮਾਮਲਾ
ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕਾਂਗਰਸ ਪਾਰਟੀ 8 ਜਨਵਰੀ ਨੂੰ ਕਿਸਾਨ ਆਗੂਆਂ ਤੇ ਕੇਂਦਰ ਵਿਚਕਾਰ ਹੋਣ ਵਾਲੀ ਮੀਟਿੰਗ ਤੋਂ ਬਾਅਦ ਕਿਸਾਨੀ ਮੰਗਾਂ ਲਈ ਆਪਣਾ ਸੰਘਰਸ਼ ਹੋਰ ਤੇਜ਼ ਕਰੇਗੀ ਅਤੇ 26 ਜਨਵਰੀ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਘਿਰਾਓ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਕਿਸਾਨੀ ਘੋਲ ਦੌਰਾਨ ਵੱਡੀ ਖ਼ਬਰ : ਪ੍ਰਧਾਨ ਮੰਤਰੀ ਮੋਦੀ ਪੰਜਾਬ ਭਾਜਪਾ ਦੇ 2 ਆਗੂਆਂ ਨਾਲ ਕਰਨਗੇ ਮੁਲਾਕਾਤ
ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕੇਂਦਰ ਦੇ ਮੰਤਰੀ ਪਿਯੂਸ਼ ਗੋਇਲ ਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਹਰੇਕ ਵਾਰ ਮੀਟਿੰਗ ਕਰਨ ਤੋਂ ਬਾਅਦ ਮੀਡੀਆ ਅੱਗੇ ਆ ਕੇ ਸ਼ਰਾਰਤੀ ਮੁਸਕੁਰਾਹਟਾਂ ਨਾਲ ਕਿਸਾਨਾਂ ਦਾ ਮਜ਼ਾਕ ਉਡਾਉਂਦੇ ਹਨ, ਇਸ ਲਈ ਜੇਕਰ ਖੇਤੀਬਾੜੀ ਕਾਨੂੰਨ ਰੱਦ ਕਰਨੇ ਹਨ ਤਾਂ ਇਨ੍ਹਾਂ ਨਾਲ ਸਖ਼ਤੀ ਨਾਲ ਪੇਸ਼ ਆਉਣਾ ਪਵੇਗਾ।
ਨੋਟ : ਸੰਸਦ ਮੈਂਬਰ ਰਵਨੀਤ ਬਿੱਟੂ ਦੇ ਬਿਆਨ 'ਤੇ ਤੁਹਾਡੀ ਕੀ ਹੈ ਪ੍ਰਤੀਕਿਰਿਆ, ਕੁਮੈਂਟ ਬਾਕਸ 'ਚ ਦਿਓ ਰਾਏ
ਦੱਸ ਮਾਏ ਮੇਰਾ ਕੀ ਕਸੂਰ? ਕੂੜੇ ਦੇ ਢੇਰ ’ਚੋਂ ਮਿਲਿਆ ਨਵਜੰਮਿਆ ਬੱਚਾ
NEXT STORY