ਨਵੀਂ ਦਿੱਲੀ— ਕਾਂਗਰਸ ਸੰਸਦ ਮੈਂਬਰ ਰਵਨੀਤ ਸਿੰਘੂ ਬਿੱਟੂ ਨੇ ਵੀਰਵਾਰ ਯਾਨੀ ਕਿ ਅੱਜ ਲੋਕ ਸਭਾ ’ਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ। ਬਿੱਟੂ ਨੇ ਕਿਹਾ ਕਿ ਉਹ ਦਿੱਲੀ ਵਾਲਿਆਂ ’ਤੇ ਰਹਿਮ ਕਰਨ ਅਤੇ ਦਿੱਲੀ ਰਾਸ਼ਟਰੀ ਰਾਜਧਾਨੀ ਖੇਤਰ ਸ਼ਾਸਨ ਸੋਧ ਬਿੱਲ, 2021 ’ਤੇ ਆਪਣੇ ਕਦਮ ਅੱਗੇ ਨਾ ਵਧਾਉਣ। ਬਿੱਟੂ ਨੇ ਲੋਕ ਸਭਾ ਵਿਚ ਸਿਫ਼ਰ ਕਾਲ ਦੌਰਾਨ ਇਹ ਮੁੱਦਾ ਚੁੱਕਦੇ ਹੋਏ ਕਿਹਾ ਕਿ ਜੇਕਰ ਦਿੱਲੀ ਦੀ ਵਿਧਾਨ ਸਭਾ ਨੂੰ ਕਮਜ਼ੋਰ ਕੀਤਾ ਗਿਆ ਤਾਂ ਪੂਰੀ ਦੁਨੀਆ ਵਿਚ ਗਲਤ ਸੰਦੇਸ਼ ਜਾਵੇਗਾ, ਕਿਉਂਕਿ ਦਿੱਲੀ ਦੇਸ਼ ਦੀ ਰਾਜਧਾਨੀ ਹੈ।
ਇਹ ਵੀ ਪੜ੍ਹੋ: ਕਿਸਾਨੀ ਮੁੱਦੇ ’ਤੇ ਰਵਨੀਤ ਬਿੱਟੂ ਨੇ ਲੋਕ ਸਭਾ ਸਪੀਕਰ ਨੂੰ ਕੀਤੀ ਵੱਡੀ ਅਪੀਲ
ਇਹ ਵੀ ਪੜ੍ਹੋ: ਭਾਜਪਾ ਇਕ ਬਿੱਲ ਰਾਹੀਂ ਚੁਣੀ ਹੋਈ ਦਿੱਲੀ ਸਰਕਾਰ ਦੀਆਂ ਸ਼ਕਤੀਆਂ ਘੱਟ ਕਰਨਾ ਚਾਹੁੰਦੀ ਹੈ : ਕੇਜਰੀਵਾਲ
ਬਜਟ ਸੈਸ਼ਨ ਦੇ ਦੂਜੇ ਪੜਾਅ ਲਈ ਲੋਕ ਸਭਾ ਵਿਚ ਕਾਂਗਰਸ ਨੇਤਾ ਨਿਯੁਕਤ ਕੀਤੇ ਗਏ ਬਿੱਟੂ ਨੇ ਸਵਾਲ ਕੀਤਾ ਕਿ ਜੇਕਰ ਦਿੱਲੀ ਦੇ ਮੁੱਖ ਮੰਤਰੀ ਦੀ ਕੇਂਦਰ ਨਾਲ ਨਹੀਂ ਨਿਭ ਰਹੀ ਹੈ ਤਾਂ ਲੋਕਾਂ ਦਾ ਕੀ ਕਸੂਰ? ਤੁਸੀਂ ਦਿੱਲੀ ਦੀ ਸਰਕਾਰ ਨੂੰ ਨਗਰ ਪਾਲਿਕਾ ਕਿਉਂ ਬਣਾ ਰਹੇ ਹੋ? ਬਿੱਟੂ ਨੇ ਕਿਹਾ ਕਿ ਪਹਿਲਾਂ ਜੰਮੂ-ਕਸ਼ਮੀਰ ਨੂੰ ਕੇਂਦਰ ਸ਼ਾਸਿਤ ਬਣਾਇਆ ਗਿਆ ਅਤੇ ਹੁਣ ਦਿੱਲੀ ਦੀ ਸਥਿਤੀ ਨੂੰ ਬਦਲਿਆ ਜਾ ਰਿਹਾ ਹੈ। ਦਿੱਲੀ ਦੇਸ਼ ਦੀ ਰਾਜਧਾਨੀ ਹੈ। ਜੇਕਰ ਅਸੀਂ ਇੱਥੋਂ ਦੀ ਵਿਧਾਨ ਸਭਾ ਨੂੰ ਕਮਜ਼ੋਰ ਕਰਾਂਗੇ ਤਾਂ ਫਿਰ ਦੁਨੀਆ ’ਚ ਗਲਤ ਸੰਦੇਸ਼ ਜਾਵੇਗਾ। ਵਿਧਾਨ ਸਭਾ ਨੂੰ ਤਾਕਤ ਦੇਣੀ ਹੋਵੇਗੀ। ਦਿੱਲੀ ਵਾਲਿਆਂ ’ਤੇ ਰਹਿਮ ਕਰੋ।
ਇਹ ਵੀ ਪੜ੍ਹੋ: ਜੰਤਰ-ਮੰਤਰ ’ਤੇ ‘ਆਪ’ ਦਾ ਪ੍ਰਦਰਸ਼ਨ; ਭਾਜਪਾ ’ਤੇ ਵਰ੍ਹੇ ਕੇਜਰੀਵਾਲ, ਕਿਹਾ- ‘ਚੰਗੇ ਕੰਮ ਕਰੋ’
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਦਿੱਲੀ ਰਾਸ਼ਟਰੀ ਰਾਜਧਾਨੀ ਖੇਤਰ ਸ਼ਾਸਨ ਸੋਧ ਬਿੱਲ, 2021 ਪਿਛਲੇ ਦਿਨੀਂ ਲੋਕ ਸਭਾ ਵਿਚ ਪੇਸ਼ ਕੀਤਾ। ਇਸ ਬਿੱਲ ਮੁਤਾਬਕ ਦਿੱਲੀ ਸਰਕਾਰ ਦਾ ਅਰਥ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਦੇ ਉੱਪ ਰਾਜਪਾਲ (ਐੱਲ. ਜੀ.) ਤੋਂ ਹੋਵੇਗਾ।
ਇਹ ਵੀ ਪੜ੍ਹੋ: ਲੋਕ ਸਭਾ 'ਚ ਕਾਂਗਰਸ ਦੇ ਨੇਤਾ ਦੀ ਅਸਥਾਈ ਜ਼ਿੰਮੇਵਾਰੀ ਸੰਭਾਲਣਗੇ ਰਵਨੀਤ ਬਿੱਟੂ
ਤ੍ਰਿਣਮੂਲ ਕਾਂਗਰਸ ਨੂੰ ਕੁਸ਼ਾਸਨ ਦੀ ਰਾਜਨੀਤੀ ਲਈ ਸਜ਼ਾ ਮਿਲੇਗੀ : PM ਮੋਦੀ
NEXT STORY