ਵੈੱਬ ਡੈਸਕ : ਆਈਪੀਐੱਲ 'ਚ ਰਾਇਲ ਚੈਲੇਂਜਰਜ਼ ਬੈਂਗਲੁਰੂ ਦੀ ਸ਼ਾਨਦਾਰ ਜਿੱਤ ਦਾ ਜਸ਼ਨ ਬੁੱਧਵਾਰ ਨੂੰ ਇਕ ਦੁਖਦ ਹਾਦਸੇ 'ਚ ਤਬਦੀਲ ਹੋ ਗਿਆ। ਬੈਂਗਲੁਰੂ ਦੇ ਚਿੰਨਾਸਵਾਮੀ ਸਟੇਡੀਅਮ 'ਚ RCB ਦੀ ਵਿਕਟਰੀ ਪਰੇਡ ਦੌਰਾਨ ਭਾਜੜ ਮਚ ਗਈ। ਜਾਣਕਾਰੀ ਮੁਤਾਬਕ, ਸਟੇਡੀਅਮ ਦੇ ਬਾਹਰ ਭਾਰੀ ਭੀੜ ਵਿਚਾਲੇ ਮਚੀ ਭਾਜੜ 'ਚ 7 ਲੋਕਾਂ ਦੀ ਮੌਤ ਹੋ ਗਈ ਹੈ। ਪਰ ਇਸ ਤੋਂ ਵੀ ਮੰਦਭਾਗਾ ਇਹ ਰਿਹਾ ਕਿ ਬਾਹਰ ਜਿਥੇ ਲੋਕਾਂ ਦੀਆਂ ਲਾਸ਼ਾਂ ਵਿਛੀਆਂ ਹੋਈਆਂ ਸਨ ਉੱਥੇ ਹੀ ਸਟੇਡੀਅਮ ਦੇ ਅੰਦਰ ਆਰਸੀਬੀ ਦਾ ਜਸ਼ਨ ਜਾਰੀ ਰਿਹਾ।
ਦੱਸ ਦਈਏ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਹਜ਼ਾਰਾਂ ਲੋਕ 18 ਸਾਲਾਂ ਬਾਅਦ ਆਰਸੀਬੀ ਦੇ ਆਈਪੀਐੱਲ ਟਰਾਫੀ ਜਿੱਤਣ ਦਾ ਜਸ਼ਨ ਮਨਾਉਣ ਲਈ ਸਟੇਡੀਅਮ ਜਾਣ ਲਈ ਇਕੱਠੇ ਹੋਏ ਸਨ। ਚਸ਼ਮਦੀਦਾਂ ਦੇ ਅਨੁਸਾਰ, ਜਸ਼ਨ ਦੌਰਾਨ, ਭੀੜ ਅਚਾਨਕ ਸਟੇਡੀਅਮ ਦੇ ਅੰਦਰ ਅਤੇ ਬਾਹਰ ਬੇਕਾਬੂ ਹੋ ਗਈ, ਜਿਸ ਕਾਰਨ ਹਫੜਾ-ਦਫੜੀ ਮਚ ਗਈ। ਕਈ ਲੋਕ ਕੁਚਲੇ ਗਏ ਅਤੇ ਦਰਜਨਾਂ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚੋਂ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਐਮਰਜੈਂਸੀ ਸੇਵਾਵਾਂ ਮੌਕੇ 'ਤੇ ਮੌਜੂਦ ਹਨ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਪ੍ਰਬੰਧਕਾਂ ਦੀ ਲਾਪਰਵਾਹੀ ਅਤੇ ਭੀੜ ਨੂੰ ਕੰਟਰੋਲ ਕਰਨ ਵਿੱਚ ਅਣਗਹਿਲੀ ਨੂੰ ਹਾਦਸੇ ਦਾ ਕਾਰਨ ਮੰਨਿਆ ਜਾ ਰਿਹਾ ਹੈ। ਪੁਲਿਸ ਪ੍ਰਸ਼ਾਸਨ ਪੂਰੇ ਮਾਮਲੇ ਦੀ ਜਾਂਚ ਕਰ ਰਿਹਾ ਹੈ। ਮ੍ਰਿਤਕਾਂ ਦੀ ਪਛਾਣ ਅਜੇ ਜਨਤਕ ਨਹੀਂ ਕੀਤੀ ਗਈ ਹੈ।

ਇਸ ਹਾਦਸੇ ਦੀਆਂ ਤਸਵੀਰਾਂ ਤੇ ਵੀਡੀਓਜ਼ ਜਿਥੇ ਵਾਇਰਲ ਹੋ ਰਹੀਆਂ ਹਨ ਉਥੇ ਹੀ ਲੋਕ ਆਰਸੀਬੀ ਤੇ ਕਰਨਾਟਕ ਸਰਕਾਰ ਉੱਤੇ ਵੀ ਆਪਣਾ ਗੁੱਸਾ ਕੱਢ ਰਹੇ ਹਨ। ਲੋਕ ਆਖ ਰਹੇ ਹਨ ਕਿ ਬਾਹਰ ਕਈ ਲੋਕਾਂ ਦੀ ਮੌਤ ਹੋ ਗਈ ਹੈ ਤੇ ਅੰਦਰ ਜਿੱਤ ਦੇ ਜਸ਼ਨ ਮਨਾਏ ਜਾ ਰਹੇ ਹਨ। ਸ਼ਰਮ ਕਰੋ ਕੁਝ।
1 ਨਵੰਬਰ ਤੋਂ ਆਉਣ ਵਾਲੀ ਹੈ ਨਵੀਂ ਆਫ਼ਤ..., ਨਾ ਮਿਲੇਗਾ ਤੇਲ, ਨਾ ਹੀ ਹੋਵੇਗੀ ਐਂਟਰੀ
NEXT STORY