ਲਖਨਊ- ਬਸਪਾ ਸੁਪਰੀਮੋ ਮਾਇਆਵਤੀ ਦੇ ਭਤੀਜੇ ਆਕਾਸ਼ ਆਨੰਦ ਦੀ ਸਿਆਸਤ ਵਿਚ ਰੀ-ਐਂਟਰੀ ਹੋ ਰਹੀ ਹੈ। ਲੋਕ ਸਭਾ ਚੋਣਾਂ ਦੌਰਾਨ ਮਾਇਆਵਤੀ ਨੇ ਉਨ੍ਹਾਂ ਨੂੰ ‘ਇਮੈਚਿਓਰ’ ਕਹਿ ਕੇ ਕੌਮੀ ਕੋਆਰਡੀਨੇਟਰ ਦੇ ਅਹੁਦੇ ਅਤੇ ਆਪਣੇ ਉਤਰਾਧਿਕਾਰੀ ਦੇ ਅਹੁਦੇ ਤੋਂ ਹਟਾ ਦਿੱਤਾ ਸੀ।
ਹੁਣ ਵਿਧਾਨ ਸਭਾ ਜ਼ਿਮਨੀ ਚੋਣਾਂ ਵਿਚ ਉਤਰਾਖੰਡ ਅਤੇ ਪੰਜਾਬ ਰਾਹੀਂ ਉਨ੍ਹਾਂ ਨੂੰ ਮੁੜ ਸਿਆਸਤ ਵਿਚ ਸਰਗਰਮ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਦੋਵਾਂ ਸੂਬਿਆਂ ’ਚ ਹੋਣ ਵਾਲੀਆਂ ਵਿਧਾਨ ਸਭਾ ਉਪ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ’ਚ ਮਾਇਆਵਤੀ ਤੋਂ ਬਾਅਦ ਉਨ੍ਹਾਂ ਦਾ ਨਾਂ ਦੂਜੇ ਨੰਬਰ ’ਤੇ ਹੈ।
ਲੋਕ ਸਭਾ ਚੋਣਾਂ ਦੌਰਾਨ ਆਕਾਸ਼ ਆਨੰਦ ਨੂੰ ਹਟਾ ਕੇ ਪਾਰਟੀ ਮੁਖੀ ਮਾਇਆਵਤੀ ਨੇ ਆਮ ਲੋਕਾਂ ਦੇ ਨਾਲ-ਨਾਲ ਸਿਆਸੀ ਮਾਹਿਰਾਂ ਨੂੰ ਵੀ ਹੈਰਾਨ ਕਰ ਦਿੱਤਾ ਸੀ। ਹੁਣ ਜਦੋਂ ਉਨ੍ਹਾਂ ਨੂੰ 2 ਰਾਜਾਂ ਦੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਦਾ ਇੰਚਾਰਜ ਬਣਾਇਆ ਗਿਆ ਹੈ ਤਾਂ ਮੰਨਿਆ ਜਾ ਰਿਹਾ ਹੈ ਕਿ ਬਸਪਾ ਵਿਚ ਉਨ੍ਹਾਂ ਦੀ ਸਰਗਰਮੀ ਇਕ ਵਾਰ ਫਿਰ ਤੋਂ ਹੌਲੀ-ਹੌਲੀ ਵਧੇਗੀ।
ਲੋਕ ਸਭਾ ਚੋਣਾਂ ਦੌਰਾਨ ਆਕਾਸ਼ ਆਨੰਦ ਦਾ ਪ੍ਰਚਾਰ ਕਾਫੀ ਹਮਲਾਵਰ ਮੰਨਿਆ ਜਾ ਰਿਹਾ ਸੀ। ਉਨ੍ਹਾਂ ਦੇ ਕੁਝ ਭਾਸ਼ਣਾਂ ਦੀ ਕਾਫੀ ਚਰਚਾ ਹੋਈ। ਅਜਿਹੇ ਹੀ ਇਕ ਭਾਸ਼ਣ ਤੋਂ ਬਾਅਦ ਐੱਫ. ਆਈ. ਆਰ. ਵੀ ਦਰਜ ਕੀਤੀ ਗਈ ਸੀ। ਹਾਲਾਂਕਿ ਅਜੇ ਤੱਕ ਉਨ੍ਹਾਂ ਨੂੰ ਪਾਰਟੀ ’ਚ ਕੋਈ ਅਹੁਦਾ ਨਹੀਂ ਦਿੱਤਾ ਗਿਆ ਹੈ।
23 ਜੂਨ ਨੂੰ ਹੋਣ ਵਾਲੀ NEET-PG ਪ੍ਰੀਖਿਆ ਮੁਲਤਵੀ, ਨਵੀਂ ਤਾਰੀਖ਼ ਦਾ ਜਲਦ ਹੋਵੇਗਾ ਐਲਾਨ
NEXT STORY