ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਲਿਖੀ ਅੱਠ ਪੰਨਿਆਂ ਦੀ ਚਿੱਠੀ, ਦਿੱਤੇ 8 ਭਰੋਸੇ
ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚਾਲੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਦੇਸ਼ ਦੇ ਕਿਸਾਨਾਂ ਨੂੰ ਚਿੱਠੀ ਲਿਖੀ ਹੈ। 8 ਪੰਨਿਆਂ ਦੀ ਚਿੱਠੀ ਵਿੱਚ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ 8 ਭਰੋਸੇ ਦਿੱਤੇ ਹਨ। ਉਨ੍ਹਾਂ ਕਿਹਾ ਹੈ ਕਿ ਸਰਕਾਰ MSP 'ਤੇ ਲਿਖਤੀ ਵਿੱਚ ਭਰੋਸਾ ਦੇਣ ਨੂੰ ਤਿਆਰ ਹੈ। ਉਨ੍ਹਾਂ ਨੇ ਇੱਕ ਵਾਰ ਫਿਰ ਸਾਫ਼ ਕੀਤਾ ਕਿ MSP ਜਾਰੀ ਹੈ ਅਤੇ ਜਾਰੀ ਰਹੇਗੀ।
ਕਿਸਾਨ ਆਗੂ ਬੋਲੇ- ਕਮੇਟੀ ਨਾਲ ਨਹੀਂ ਨਿਕਲਣਾ ਕੋਈ ਹੱਲ, ਪੀ. ਐੱਮ. ਮੋਦੀ ਖ਼ੁਦ ਦੇਣ ਦਖ਼ਲ
ਖੇਤੀ ਕਾਨੂੰਨਾਂ ਖ਼ਿਲਾਫ ਕਿਸਾਨਾਂ ਦਾ ਦਿੱਲੀ ’ਚ ਧਰਨਾ ਪ੍ਰਦਰਸ਼ਨ ਜਾਰੀ ਹੈ। ਸੁਪਰੀਮ ਕੋਰਟ ’ਚ ਇਹ ਮਾਮਲਾ ਪੁੱਜ ਗਿਆ ਹੈ, ਜਿੱਥੇ ਇਸ ਮੁੱਦੇ ਨੂੰ ਸੁਣਿਆ ਜਾ ਰਿਹਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ਕਿਸਾਨੀ ਮੁੱਦੇ ਨੂੰ ਸੁਲਝਾਉਣ ਲਈ ਇਕ ਕਮੇਟੀ ਬਣਾਈ ਜਾਵੇਗੀ। ਓਧਰ ਪ੍ਰਦਰਸ਼ਨ ਕਰ ਰਹੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਇਸ ਨਾਲ ਕੋਈ ਹੱਲ ਨਹੀਂ ਨਿਕਲ ਵਾਲਾ, ਸਗੋਂ ਮਾਮਲਾ ਲੰਬਾ ਖਿੱਚਿਆ ਜਾਵੇਗਾ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਕੀ ਤੁਸੀਂ ਅਜੇ ਵੀ ਨਹੀਂ ਜਾਣਦੇ ਕੀ ਨੇ ਖੇਤੀਬਾੜੀ ਕਾਨੂੰਨ ਤੇ ਕਿਉਂ ਹੋ ਰਿਹੈ ਵਿਰੋਧ ਤਾਂ ਪੜ੍ਹੋ ਇਹ ਖ਼ਾਸ ਰਿਪੋਰਟ
ਕੋਰੋਨਾ ਦੀ ਆੜ ਹੇਠ ਕੇਂਦਰ ਸਰਕਾਰ ਨੇ ਬੜੀ ਜਲਦੀ 'ਚ ਖੇਤੀ ਨਾਲ ਸਬੰਧਿਤ ਬਿੱਲ ਲਿਆਂਦੇ।ਸੂਝਵਾਨ ਕਿਸਾਨ ਆਗੂਆਂ ਵਲੋਂ ਇਨ੍ਹਾਂ ਬਿੱਲਾਂ ਦਾ ਵਿਰੋਧ ਉਦੋਂ ਹੀ ਸ਼ੁਰੂ ਹੋ ਗਿਆ ਸੀ।ਫਿਰ ਵਿਰੋਧ ਦੇ ਬਾਵਜੂਦ ਲੋਕ ਸਭਾ ਅਤੇ ਰਾਜ ਸਭਾ 'ਚ ਇਹ ਬਿੱਲ ਪਾਸ ਵੀ ਹੋ ਗਏ।
ਕਿਸਾਨ ਅੰਦੋਲਨ: SC ਨੇ ਕਿਹਾ- ਕਿਸਾਨਾਂ ਨਾਲ ਗੱਲ ਕਰ ਕੇ ਹੀ ਕੋਈ ਫ਼ੈਸਲਾ ਸੁਣਾਵਾਂਗੇ
ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਟਕਰਾਅ ਜਾਰੀ ਹੈ। ਇਕ ਪਾਸੇ ਜਿੱਥੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਅੜੇ ਹੋਏ ਹਨ, ਉੱਥੇ ਹੀ ਸਰਕਾਰ ਕਿਸਾਨਾਂ ਨਾਲ ਕਈ ਦੌਰ ਦੀ ਗੱਲਬਾਤ ਮਗਰੋਂ ਕਾਨੂੰਨਾਂ ’ਚ ਸੋਧ ਲਈ ਤਿਆਰ ਹੈ। ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ 22 ਦਿਨਾਂ ਤੋਂ ਡਟੇ ਹੋਏ ਹਨ। ਹੁਣ ਇਹ ਮਾਮਲਾ ਸੁਪਰੀਮ ਕੋਰਟ ਪੁੱਜ ਚੁੱਕਾ ਹੈ।
ਦਿੱਲੀ ਨਾਲ ਲੋਹਾ ਲੈਣ ਲਈ 350 ਕਿਲੋਮੀਟਰ ਪੈਦਲ ਹੀ ਤੁਰਿਆ ਬਰਨਾਲਾ ਦਾ ਇਹ ਕਿਸਾਨ
ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ ਦੇਸ਼ ਦਾ ਅੰਨਦਾਤਾ ਪਿਛਲੇ ਕਰੀਬ 22 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ’ਤੇ ਡੱਟਿਆ ਹੋਇਆ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਕਿਸਾਨਾਂ ਦੇ ਹੱਕ ’ਚ ਆਵਾਜ਼ ਬੁਲੰਦ ਹੋਣੀ ਸ਼ੁਰੂ ਹੋ ਗਈ ਹੈ, ਉੱਥੇ ਹੀ ਇਸ ਸੰਘਰਸ਼ ’ਚ ਕਿਸਾਨਾਂ ਦਾ ਜਜ਼ਬਾ ਵੀ ਦੇਖਣ ਨੂੰ ਮਿਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।
ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਲਿਖੀ ਅੱਠ ਪੰਨਿਆਂ ਦੀ ਚਿੱਠੀ, ਦਿੱਤੇ 8 ਭਰੋਸੇ
NEXT STORY