ਕਿਸਾਨ ਅੰਦੋਲਨ: ਕੇਂਦਰ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਦਾ ‘ਮੰਥਨ’, ਲਏ ਅਹਿਮ ਫ਼ੈਸਲੇ
ਕੇਂਦਰ ਸਰਕਾਰ ਵਲੋਂ ਹਾਲ ਹੀ ’ਚ ਕਿਸਾਨਾਂ ਨੂੰ ਦਿੱਤੇ ਗਏ ਸੱਦਾ ਪੱਤਰ ਮਗਰੋਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਦੇ ਸਿੰਘੂ ਬਾਰਡਰ ’ਤੇ ਕਰੀਬ 7 ਘੰਟੇ ਮੰਥਨ ਕੀਤਾ। ਕਿਸਾਨ ਜਥੇਬੰਦੀਆਂ ਵਲੋਂ ਕੀਤੀ ਗਈ ਬੈਠਕ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਪ੍ਰੈੱਸ ਕਾਨਫਰੰਸ ਕੀਤੀ। ਜਥੇਬੰਦੀਆਂ ਵਲੋਂ ਅਹਿਮ ਫ਼ੈਸਲੇ ਲਏ ਗਏ। ਸਭ ਤੋਂ ਵੱਡਾ ਤੇ ਅਹਿਮ ਫ਼ੈਸਲਾ ਇਹ ਲਿਆ ਗਿਆ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ’ਚੋਂ ਹੀ 5 ਮੈਂਬਰੀ ਕਮੇਟੀ ਬਣਾਈ ਗਈ ਹੈ, ਜੋ ਕਿ ਕੱਲ੍ਹ ਇਸ ਮੁੱਦੇ ’ਤੇ ਫ਼ੈਸਲਾ ਕਰੇਗੀ ਕਿ ਸਰਕਾਰ ਨਾਲ ਗੱਲਬਾਤ ਕਰਨੀ ਹੈ ਜਾਂ ਨਹੀਂ।
‘ਕੋਰੋਨਾ ਆਫ਼ਤ’ ਦੌਰਾਨ ਅੰਬਾਨੀ-ਅਡਾਨੀਆਂ ਨੇ ਨਹੀਂ ਸਗੋਂ ਗੁਰੂ ਘਰ ਤੋਂ ਆਇਆ ਸੀ ਲੰਗਰ
ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ। ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਦਿੱਤੇ ਸੱਦਾ ਪੱਤਰ ’ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ’ਚ ਕਈ ਵੱਡੇ ਫ਼ੈਸਲੇ ਲਏ ਗਏ ਹਨ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਰਹੱਦਾਂ ’ਤੇ ਜੋ ਕਿਸਾਨ ਅੰਦੋਲਨ ਕਰ ਰਹੇ ਹਨ, ਉਹ ਮੌਜਾਂ ਨਹੀਂ ਕਰ ਰਹੇ। ਇਹ ਗ਼ਲਤ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ।
ਜਾਣੋ ਕਿਸਾਨ ਅੰਦੋਲਨ ਦੌਰਾਨ ਕਿਉਂ ਉੱਠੇ ਰਾਸ਼ਟਰੀ ਮੀਡੀਆ ਦੀ ਭਰੋਸੇਯੋਗਤਾ 'ਤੇ ਸਵਾਲ
ਕਿਸਾਨੀ ਲਹਿਰ ਨੇ ਮੁੱਖਧਾਰਾ ਦੇ ਰਾਸ਼ਟਰੀ ਮੀਡੀਆ ਦੀ ਭਰੋਸੇਯੋਗਤਾ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਖ਼ਾਸਕਰ ਰਾਸ਼ਟਰੀ ਨਿਊਜ਼ ਚੈਨਲਾਂ ਦੀ ਭਰੋਸੇਯੋਗਤਾ ਬਹੁਤ ਘੱਟ ਗਈ ਹੈ। ਕਿਸਾਨੀ ਲਹਿਰ ਨੇ ਰਾਸ਼ਟਰੀ ਟੀਵੀ ਚੈਨਲਾਂ ਦੀ ਭਰੋਸੇਯੋਗਤਾ ਉੱਤੇ ਸਵਾਲ ਖੜੇ ਕੀਤੇ ਹਨ। ਕੌਮੀ ਟੀਵੀ ਨਿਊਜ਼ ਚੈਨਲਾਂ ਦੀ ਕਵਰੇਜ ਅੰਦੋਲਨ ਨੂੰ ਬਦਨਾਮ ਕਰਨ ਵਾਲੀ, ਕਿਸਾਨ ਲਹਿਰ ਵਿਚ ਇਕਪਾਸੜ ਰਹੀ ਹੈ।
ਬੀਜੇਪੀ ਦੇ ਪ੍ਰਚਾਰ ‘ਚ ਫੋਟੋ ਵਾਲਾ ਕਿਸਾਨ ਨਿਕਲਿਆ ਅੰਦੋਲਨਕਾਰੀ, ਕਿਹਾ ਬਿਨ੍ਹਾਂ ਮਨਜ਼ੂਰੀ ਵਰਤੀ ਮੇਰੀ ਤਸਵੀਰ
ਬੀਜੇਪੀ ਪੰਜਾਬ ਦੇ ਅਧਿਕਾਰਿਕ ਫੇਸਬੁੱਕ ਪੇਜ਼ 'ਤੇ ਪੰਜਾਬੀ ਮਾਡਲ ਹਰਪ੍ਰੀਤ ਸਿੰਘ ਹਾਰਪ ਦੀ ਫੋਟੋ ਅਪਲੋਡ ਕਰਕੇ ਇਕ ਪੋਸਟ ਪਾਈ ਗਈ ਹੈ। ਜਿਸ ਵਿਚ ਐੱਮ.ਐੱਸ.ਪੀ. ਅਤੇ ਹੋਰ ਚੀਜ਼ਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਹੋਰ ਨਿਯਮਾਂ ਕਾਨੂੰਨਾਂ ਬਾਰੇ ਲਿਖਿਆ ਗਿਆ ਹੈ। ਇਸ ਪੋਸਟ ਬਾਰੇ ਹਾਰਪ ਫਾਰਮਰ ਨੇ ਪ੍ਰਤੀਕਰਮ ਦਿੱਤਾ ਹੈ।
ਖੇਤੀ ਕਾਨੂੰਨ ਕਿਸਾਨਾਂ ਨਾਲੋਂ ਵੱਧ ਆਮ ਲੋਕਾਂ ਨੂੰ ਕਰਨਗੇ ਪ੍ਰਭਾਵਿਤ, ਜਾਣੋ ਕਿਵੇਂ
ਇਕ ਪਾਸੇ ਸਰਕਾਰ ਲਗਾਤਾਰ ਕਿਸਾਨਾਂ ਨੂੰ ਗੱਲਬਾਤ ਲਈ ਬੁਲਾ ਰਹੀ ਹੈ, ਦੂਜੇ ਪਾਸੇ ਸਰਕਾਰ ਨੇ ਦੇਸ਼ ਭਰ ਵਿਚ ਖੇਤੀਬਾੜੀ ਕਾਨੂੰਨਾਂ ਦੇ ਸਮਰਥਨ ਵਿਚ ਇਕ ਮੁਹਿੰਮ ਚਲਾਈ ਹੈ। ਇਥੋਂ ਤਕ ਕਿ ਕਿਸਾਨ ਵੀ ਪਿੱਛੇ ਹਟਣ ਲਈ ਤਿਆਰ ਨਹੀਂ ਹਨ। ਦਿੱਲੀ ਸਰਹੱਦ 'ਤੇ ਕਿਸਾਨਾਂ ਦਾ ਇਕੱਠ ਵਧ ਰਿਹਾ ਹੈ। ਪੰਜਾਬ ਤੋਂ ਰੋਜ਼ਾਨਾ ਕਿਸਾਨਾਂ ਦੇ ਜਥੇ ਜਾ ਰਹੇ ਹਨ।ਕਿਸਾਨ ਜਥੇਬੰਦੀਆਂ ਦੇ ਅੰਦੋਲਨ ਦੀ ਸਭ ਤੋਂ ਵੱਡੀ ਸਫ਼ਲਤਾ ਇਹ ਹੈ ਕਿ ਦੇਸ਼ ਵਿਚ ਏਕਾਅਧਿਕਾਰ ਪੂੰਜੀਵਾਦ ਬਾਰੇ ਬਹਿਸ ਸ਼ੁਰੂ ਹੋ ਗਈ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।
ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਖ਼ਿਲਾਫ਼ 6 ਹਫਤੇ 'ਚ ਤਿਆਰ ਹੋਵੇਗੀ ਵੈਕਸੀਨ: ਬਾਇਓਨਟੈਕ
NEXT STORY