ਮੋਦੀ ਦੀ ਕਿਸਾਨਾਂ ਨਾਲ ਆਨਲਾਈਨ ਵਿਚਾਰ-ਚਰਚਾ ’ਚ ਨਹੀਂ ਦਿਖੇ ‘ਪੰਜਾਬ ਦੇ ਕਿਸਾਨ’
ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ 9 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿਚ 18 ਹਜ਼ਾਰ ਕਰੋੜ ਰੁਪਇਆ ਜਾਰੀ ਕੀਤਾ। ਇਹ ਰਾਸ਼ੀ ਜਾਰੀ ਕਰਨ ਉਪਰੰਤ ਪ੍ਰਧਾਨ ਮੰਤਰੀ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਕਿਸਾਨਾਂ ਨਾਲ ਆਨਲਾਈਨ ਵਿਚਾਰ ਚਰਚਾ ਕੀਤੀ। ਇਸ ਦੌਰਾਨ ਮੋਦੀ ਨੇ 6 ਸੂਬਿਆਂ ਅਰੁਣਾਚਲ ਪ੍ਰਦੇਸ਼, ਓਡੀਸ਼ਾ, ਹਰਿਆਣਾ, ਮਹਾਰਾਸ਼ਟਰ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਦੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਅਤੇ ਨਵੇਂ ਬਣੇ ਖੇਤੀ ਕਾਨੂੰਨਾਂ ਸਬੰਧੀ ਵਿਚਾਰ ਚਰਚਾ ਕੀਤੀ।
ਹਜ਼ਾਰਾਂ ਦੀ ਗਿਣਤੀ 'ਚ ਉਤਰਾਖੰਡ ਦੇ ਕਿਸਾਨ ਪਹੁੰਚ ਰਹੇ ਹਨ ਦਿੱਲੀ, ਤੋੜੇ ਬੈਰੀਕੇਡ (ਵੀਡੀਓ)
ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਲਗਾਤਾਰ 30 ਦਿਨਾਂ ਤੋਂ ਅੰਦੋਲਨ ਕਰ ਰਹੇ ਹਨ। ਇਸ ਵਿਚ ਉਤਰਾਖੰਡ ਦੇ ਕਿਸਾਨ ਵੀ ਦਿੱਲੀ ਪਹੁੰਚ ਰਹੇ ਹਨ। ਉਤਰਾਖੰਡ ਦੇ ਕਿਸਾਨਾਂ ਨੇ ਬੈਰੀਕੇਡ ਤੋੜਦੇ ਹੋਏ ਜ਼ੋਰ-ਜ਼ੋਰ ਦੀ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਵੱਡੀ ਗਿਣਤੀ 'ਚ ਕਿਸਾਨਾਂ ਭੀੜ ਦਿੱਲੀ ਵੱਲ ਆ ਰਹੀ ਹੈ। ਕਿਸਾਨ ਲਗਾਤਾਰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਅਤੇ ਸਰਕਾਰ ਤੋਂ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਲਈ ਕਹਿ ਰਹੇ ਹਨ।
ਹੁਣ ਅਮਰੀਕੀ ਸਾਂਸਦਾਂ ਨੇ ਕਿਸਾਨ ਅੰਦਲੋਨ ਨੂੰ ਲੈ ਕੇ ਪੋਂਪਿਓ ਨੂੰ ਲਿਖਿਆ ਪੱਤਰ
ਭਾਰਤੀ ਮੂਲ ਦੀ ਅਮਰੀਕੀ ਸਾਂਸਦ ਪ੍ਰਮਿਲਾ ਜੈਪਾਲ ਸਮੇਤ ਅਮਰੀਕਾ ਦੇ ਸੱਤ ਪ੍ਰਭਾਵਸ਼ਾਲੀ ਸਾਂਸਦਾਂ ਨੇ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਭਾਰਤ ਵਿਚ ਕਿਸਾਨ ਅੰਦੋਲਨ ਦੇ ਮੁੱਦੇ ਨੂੰ ਉਹ ਆਪਣੇ ਭਾਰਤੀ ਹਮਰੁਤਬਾ ਦੇ ਸਾਹਮਣੇ ਚੁੱਕਣ। ਭਾਰਤ ਨੇ ਕਿਸਾਨਾਂ ਦੇ ਪ੍ਰਦਰਸ਼ਨ ਦੇ ਬਾਰੇ ਵਿਚ ਵਿਦੇਸ਼ੀ ਨੇਤਾਵਾਂ ਦੀਆਂ ਟਿੱਪਣੀਆਂ ਨੂੰ 'ਗੁੰਮਰਾਹਕੁੰਨ ਜਾਣਕਾਰੀ 'ਤੇ ਆਧਾਰਿਤ' ਅਤੇ 'ਗਲਤ' ਦੱਸਿਆ ਹੈ ਅਤੇ ਜ਼ੋਰ ਦੇ ਕੇ ਕਿਹਾ ਹੈ ਕਿ ਇਹ ਇਕ ਲੋਕਤੰਤਰੀ ਦੇਸ਼ ਦੇ ਅੰਦਰੂਨੀ ਮਾਮਲਿਆਂ ਨਾਲ ਜੁੜਿਆ ਮੁੱਦਾ ਹੈ।
ਮੁੱਦੇ ਤੋਂ ਭਟਕ ਰਿਹੈ ਕਿਸਾਨ ਅੰਦੋਲਨ, ਟੋਲ ਮੁਫ਼ਤ ਕਰਨ ਵਾਲੇ ਕਿਸਾਨ ਨਹੀਂ ਰਾਜਨੀਤਿਕ ਲੋਕ: ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਸਰਕਾਰ ਦੀਆਂ ਯੋਜਨਾਵਾਂ ਵੀ ਗਿਣਾਈਆਂ। ਉਨ੍ਹਾਂ ਨੇ ਕਿਹਾ ਕਿ ਜਿੰਨੇ ਲੋਕ ਅੱਜ ਅੰਦੋਲਨ ਚਲਾ ਰਹੇ ਹਨ, ਉਹੀ ਉਸ ਸਰਕਾਰ ਨਾਲ ਸਨ, ਜਿਸ ਨੇ ਸਵਾਮੀਨਾਥਨ ਰਿਪੋਰਟ ਨੂੰ ਦਬਾ ਕੇ ਰੱਖਿਆ ਸੀ। ਪੀ.ਐੱਮ. ਮੋਦੀ ਨੇ ਕਿਹਾ ਕਿ ਅਸੀਂ ਪਿੰਡ ਦੇ ਕਿਸਾਨ ਦੇ ਕੰਮ ਨੂੰ ਸੌਖਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਜੋ ਅੱਜ ਕਿਸਾਨਾਂ ਲਈ ਹੰਝੂ ਵਹਾਅ ਰਹੇ ਹਨ, ਉਨ੍ਹਾਂ ਨੇ ਸੱਤਾ 'ਚ ਰਹਿੰਦੇ ਹੋਏ ਕੀ ਕੀਤਾ ਹਰ ਕਿਸੇ ਨੂੰ ਪਤਾ ਹੈ।
ਪੰਜਾਬ ਤੋਂ ਲੈ ਕੇ ਦਿੱਲੀ ਦੀਆਂ ਬਰੂਹਾਂ ਤੱਕ, ਵੇਖੋ 30ਵੇਂ ਦਿਨ 'ਚ ਪਹੁੰਚੇ ਕਿਸਾਨੀ ਘੋਲ ਦੀਆਂ 30 ਤਸਵੀਰਾਂ
ਦਿੱਲੀ ਦੀਆਂ ਬਰੂਹਾਂ ’ਤੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ 30ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਪੰਜਾਬ ਤੋਂ ਸ਼ੁਰੂ ਹੋਇਆ ਇਹ ਸੰਘਰਸ਼ ਕਿਸਾਨਾਂ ਲਈ ਕੋਈ ਸੌਖਾਲਾ ਨਹੀਂ ਰਿਹਾ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਕ ਵਾਰ ਫਿਰ ਕਿਸਾਨਾਂ ਨੂੰ ਸੰਬੋਧਿਤ ਕੀਤਾ ਪਰ ਕਿਸਾਨ ਅੱਜ ਵੀ ਉਨ੍ਹਾਂ ਦੇ ਇਸ ਭਾਸ਼ਣ ਤੋਂ ਖੁਸ਼ ਨਜ਼ਰ ਨਹੀਂ ਆਏ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।
UK 'ਚ ਕੋਰੋਨਾ ਦੇ ਨਵੇਂ ਸਟ੍ਰੇਨ ਪਿੱਛੋਂ ਰਾਜਸਥਾਨ 'ਚ 811 ਟੂਰਿਸਟਾਂ ਦੀ ਭਾਲ
NEXT STORY