ਕਿਸਾਨ ਅੰਦੋਲਨ: ਸੁਪਰੀਮ ਕੋਰਟ ’ਚ ਸੁਣਵਾਈ ਸ਼ੁਰੂ, ਕੇਂਦਰ ਸਰਕਾਰ ਨੂੰ ਲਾਈ ਫਟਕਾਰ
ਸੁਪਰੀਮ ਕੋਰਟ ’ਚ ਕਿਸਾਨ ਅੰਦੋਲਨ ਨਾਲ ਜੁੜੀਆਂ ਪਟੀਸ਼ਨਾਂ ’ਤੇ ਸੁਣਵਾਈ ਸ਼ੁਰੂ ਹੋ ਗਈ ਹੈ। ਚੀਫ਼ ਜਸਟਿਸ ਬੋਬੜੇ ਨੇ ਕੇਂਦਰ ਸਰਕਾਰ ਨੂੰ ਪੁੱਛਿਆ ਕਿ ਕੀ ਉਨ੍ਹਾਂ ਨੇ ਕਾਨੂੰਨ ਬਣਾਉਣ ਮੌਕੇ ਕਿਸਾਨ ਆਗੂਆਂ ਨਾਲ ਕਿਸੇ ਤਰ੍ਹਾਂ ਦੀ ਵਿਚਾਰ-ਚਰਚਾ ਕੀਤੀ? 47ਵੇਂ ਦਿਨ ’ਚ ਪੁੱਜੇ ਇਸ ਅੰਦੋਲਨ ’ਚ ਦੋਵੇਂ ਧਿਰਾਂ ਸਰਕਾਰ ਅਤੇ ਕਿਸਾਨ ਆਪੋ-ਆਪਣੀ ਮੰਗ ’ਤੇ ਅੜੀਆਂ ਹਨ।
ਕਿਸਾਨੀ ਘੋਲ: ਸੁਪਰੀਮ ਕੋਰਟ ਦੀ ਕੇਂਦਰ ਸਰਕਾਰ ਨੂੰ ਦੋ-ਟੁੱਕ, ਤੁਸੀਂ ਕਾਨੂੰਨ ਹੋਲਡ ਕਰ ਰਹੇ ਹੋ ਜਾਂ ਅਸੀਂ ਕਰੀਏ
ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਯਾਨੀ ਕਿ ਸੋਮਵਾਰ ਨੂੰ ਸੁਪਰੀਮ ਕੋਰਟ ’ਚ ਦਾਇਰ ਹੋਈਆਂ ਪਟੀਸ਼ਨਾਂ ’ਤੇ ਸੁਣਵਾਈ ਜਾਰੀ ਹੈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਤਿੱਖੇ ਸਵਾਲ ਕਰਦਿਆਂ ਪੁੱਛਿਆ ਕਿ ਸੜਕਾਂ ’ਤੇ ਠੰਡ ’ਚ ਠਰ ਰਹੇ ਬੱਚਿਆਂ, ਬਜ਼ੁਰਗਾਂ, ਬੀਬੀਆਂ ਲਈ ਕੀ ਕਰ ਰਹੀ ਹੈ? ਲਗਾਤਾਰ ਮੌਤਾਂ ਹੋ ਰਹੀਆਂ ਹਨ ਪਰ ਇਹ ਮਸਲਾ ਸੁਲਝਾਉਣ ਲਈ ਕੇਂਦਰ ਸਰਕਾਰ ਗੰਭੀਰ ਨਜ਼ਰ ਨਹੀਂ ਆ ਰਹੀ।
ਕਿਸਾਨ ਅੰਦੋਲਨ ਨੂੰ ਲੈ ਕੇ SC ’ਚ ਸੁਣਵਾਈ ਤੋਂ ਬਾਅਦ ਕਾਂਗਰਸ ਨੇ ਘੇਰੀ ਮੋਦੀ ਸਰਕਾਰ
ਕਾਂਗਰਸ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੀ ਗੱਲਬਾਤ ’ਤੇ ਸੁਪਰੀਮ ਕੋਰਟ ਵਲੋਂ ਨਿਰਾਸ਼ਾ ਜਤਾਏ ਜਾਣ ਤੋਂ ਬਾਅਦ ਸੋਮਵਾਰ ਨੂੰ ਕਿਹਾ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਲੋੜ ਹੈ। ਕਾਂਗਰਸ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਖ਼ਤਮ ਕਰਨ ਲਈ ਸਰਕਾਰ ਦੀ ਕਿਸਾਨਾਂ ਨਾਲ ਗੱਲਬਾਤ ਨੂੰ ਫੇਲ੍ਹ ਦੱਸਦੇ ਹੋਏ ਸਖਤ ਆਲੋਚਨਾ ਕੀਤਾ। ਅਦਾਲਤ ਦੇ ਫ਼ੈਸਲੇ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਾਹਮਣੇ ਆ ਕੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰ ਕੇ ਉਨ੍ਹਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।
ਕਿਸਾਨ ਅੰਦੋਲਨ : ਸੁਪਰੀਮ ਕੋਰਟ 'ਚ ਸੁਣਵਾਈ ਤੋਂ ਬਾਅਦ HS ਫੂਲਕਾ ਨੇ ਲਾਈਵ ਹੋ ਦੱਸੀ ਸਾਰੀ ਗੱਲ (ਵੀਡੀਓ)
ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਯਾਨੀ ਸੋਮਵਾਰ ਨੂੰ ਸੁਪਰੀਮ ਕੋਰਟ 'ਚ ਦਾਇਰ ਹੋਈਆਂ ਪਟੀਸ਼ਨਾਂ 'ਤੇ ਸੁਣਵਾਈ ਕੀਤੀ ਗਈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਤਿੱਖੇ ਸਵਾਲ ਕਰਦਿਆਂ ਪੁੱਛਿਆ ਕਿ ਸੜਕਾਂ 'ਤੇ ਠੰਡ 'ਚ ਠਰ ਰਹੇ ਬੱਚਿਆਂ, ਬਜ਼ੁਰਗਾਂ ਅਤੇ ਬੀਬੀਆਂ ਲਈ ਕੀ ਕਰ ਰਹੀ ਹੈ? ਲਗਾਤਾਰ ਮੌਤਾਂ ਹੋ ਰਹੀਆਂ ਹਨ ਪਰ ਇਹ ਮਸਲਾ ਸੁਲਝਾਉਣ ਲਈ ਕੇਂਦਰ ਸਰਕਾਰ ਗੰਭੀਰ ਨਜ਼ਰ ਨਹੀਂ ਆ ਰਹੀ।
ਕਿਸਾਨ ਆਗੂ ਰਾਕੇਸ਼ ਟਿਕੈਤ ਬੋਲੇ- ਉਹ ਸਾਡੇ 'ਤੇ ਲਾਠੀ ਚਲਾਉਣਗੇ ਅਤੇ ਅਸੀਂ ਰਾਸ਼ਟਰਗੀਤ ਗਾਵਾਂਗੇ
ਖੇਤੀ ਕਾਨੂੰਨਾਂ ਵਿਰੁੱਧ ਕਿਸਾਨ 47 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਇਸ ਵਿਚ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਐਤਵਾਰ ਨੂੰ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਪਰੇਡ 'ਚ ਇਕ ਪਾਸੇ ਟੈਂਕ ਚੱਲਣਗੇ ਤਾਂ ਦੂਜੇ ਪਾਸੇ ਸਾਡੇ ਤਿਰੰਗਾ ਲੱਗੇ ਹੋਏ ਟਰੈਕਟਰ। ਟਿਕੈਤ ਨੇ ਕਿਹਾ,''26 ਜਨਵਰੀ ਨੂੰ ਦਿੱਲੀ 'ਚ ਗਣਤੰਤਰ ਦਿਵਸ ਦੀ ਪਰੇਡ 'ਚ ਇਕ ਪਾਸੇ ਟੈਂਕ ਚੱਲਣਗੇ ਅਤੇ ਦੂਜੇ ਪਾਸੇ ਸਾਡੇ ਤਿਰੰਗਾ ਲੱਗੇ ਹੋਏ ਟਰੈਕਟਰ। ਉਹ ਸਾਡੇ 'ਤੇ ਲਾਠੀ ਚਲਾਉਣਗੇ ਅਤੇ ਅਸੀਂ ਰਾਸ਼ਟਰਗੀਤ ਗਾਵਾਂਗੇ।''
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿਚ ਦਿਓ ਜਵਾਬ।
ਰੇਲ ਮੁਸਾਫਰਾਂ ਲਈ ਖੁਸ਼ਖ਼ਬਰੀ, ਰਿਸ਼ੀਕੇਸ਼-ਜੰਮੂ ਤਵੀ ਵਿਚਾਲੇ ਸ਼ੁਰੂ ਹੋਈ ਟ੍ਰੇਨ
NEXT STORY