ਹਰਿਆਣਾ: ਜੀਂਦ ਕਿਸਾਨ ਮਹਾਪੰਚਾਇਤ ’ਚ ਪਾਸ ਹੋਇਆ ਮਤਾ, ਲਏ ਗਏ 5 ਵੱਡੇ ਫ਼ੈਸਲੇ
ਹਰਿਆਣਾ ਦੇ ਜ਼ਿਲ੍ਹੇ ਜੀਂਦ ਨੇੜੇ ਕੰਡੇਲਾ ਖਾਪ ਦੀ ਮੇਜ਼ਬਾਨੀ ’ਚ ਅੱਜ ਯਾਨੀ ਕਿ ਬੁੱਧਵਾਰ ਨੂੰ ਮਹਾਪੰਚਾਇਤ ਬੁਲਾਈ ਗਈ। ਇਸ ਮਹਾਪੰਚਾਇਤ ’ਚ ਵੱਡੀ ਗਿਣਤੀ ’ਚ ਕਿਸਾਨ ਇਕੱਠੇ ਹੋਏ। ਮਹਾਪੰਚਾਇਤ ਕਿਸਾਨ ਅੰਦੋਲਨ ਦੇ ਸਮਰਥਨ ’ਚ ਬੁਲਾਈ ਗਈ। ਇਸ ’ਚ ਭਾਰਤੀ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਪੁੱਜੇ। ਰਾਕੇਸ਼ ਟਿਕੈਤ ਤੋਂ ਇਲਾਵਾ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਗੁਰਨਾਮ ਸਿੰਘ ਚਢੂਨੀ ਵੀ ਇਸ ਮਹਾਪੰਚਾਇਤ ’ਚ ਪੁੱਜੇ।
ਕਾਨੂੰਨ ਵਾਪਸੀ ਦੀ ਮੰਗ 'ਤੇ ਕੀਤੀ ਕਿਲ੍ਹੇਬੰਦੀ, ਗੱਦੀ ਵਾਪਸੀ ਦੀ ਗੱਲ ’ਤੇ ਕੀ ਕਰੋਗੇ: ਰਾਕੇਸ਼ ਟਿਕੈਤ
ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਪਿਛਲੇ 70 ਦਿਨਾਂ ਤੋਂ ਡਟੇ ਹੋਏ ਹਨ। ਕਿਸਾਨ ਕਾਨੂੰਨਾਂ ਦੀ ਵਾਪਸੀ ਦੀ ਮੰਗ ਅਤੇ ਕਿਸਾਨ ਅੰਦੋਲਨ ਦੇ ਸਮਰਥਨ ’ਚ ਹੁਣ ਮਹਾਪੰਚਾਇਤਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਹਰਿਆਣਾ ਦੇ ਜ਼ਿਲ੍ਹੇ ਜੀਂਦ ’ਚ ਵੀ ਅੱਜ ਯਾਨੀ ਕਿ ਬੁੱਧਵਾਰ ਨੂੰ ਕਿਸਾਨ ਮਹਾਪੰਚਾਇਤ ਬੁਲਾਈ ਗਈ, ਜਿਸ ’ਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ, ਗੁਰਨਾਮ ਸਿੰਘ ਚਢੂਨੀ ਅਤੇ ਬਲਬੀਰ ਸਿੰਘ ਰਾਜੇਵਾਲ ਵੀ ਉੱਚੇਚੇ ਤੌਰ ’ਤੇ ਪੁੱਜੇ।
ਕਿਸਾਨਾਂ ਨਾਲ ਨਹੀਂ ਹੋ ਰਹੀ ਗੈਰ-ਰਸਮੀ ਗੱਲਬਾਤ, ਬੈਰੀਕੇਡਜ਼ ਕਰਨਾ ਪ੍ਰਸ਼ਾਸਨ ਦਾ ਮੁੱਦਾ: ਤੋਮਰ
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਬੁੱਧਵਾਰ ਯਾਨੀ ਕਿ ਅੱਜ ਕਿਹਾ ਕਿ ਕੇਂਦਰ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਕਿਸੇ ਤਰ੍ਹਾਂ ਦੀ ਗੈਰ-ਰਸਮੀ ਗੱਲਬਾਤ ਨਹੀਂ ਕਰ ਰਹੀ ਹੈ। ਤੋਮਰ ਨੇ ਇਹ ਵੀ ਕਿਹਾ ਕਿ ਪ੍ਰਦਰਸ਼ਨ ਵਾਲੀਆਂ ਥਾਵਾਂ ਦੇ ਆਲੇ-ਦੁਆਲੇ ਬੈਰੀਕੇਡਜ਼ ਮਜ਼ਬੂਤ ਕੀਤੇ ਜਾਣ ਅਤੇ ਇੰਟਰਨੈੱਟ ’ਤੇ ਰੋਕ ਲਾਉਣ ਬਾਰੇੇ ਸਥਾਨਕ ਪ੍ਰਸ਼ਾਸਨ ਨਾਲ ਸਬੰਧਤ ਕਾਨੂੰਨ ਵਿਵਸਥਾ ਦਾ ਮੁੱਦਾ ਦੱਸਿਆ।
ਕਿਸਾਨਾਂ ਦੇ ਹੱਕ 'ਚ ਅੰਤਰਰਾਸ਼ਟਰੀ ਹਸਤੀਆਂ, ਪੌਪ ਸਟਾਰ ਰਿਹਾਨਾ ਨੇ ਵੀ ਦਿੱਤਾ ਸਮਰਥਨ
ਨਵੀਂ ਦਿੱਲੀ ਵਿਚ ਪਿਛਲੇ ਦੋ ਮਹੀਨੇ ਤੋਂ ਵੱਧ ਸਮੇਂ ਤੋਂ ਜਾਰੀ ਕਿਸਾਨ ਅੰਦੋਲਨ ਨੂੰ ਹੁਣ ਅੰਤਰਰਾਸ਼ਟਰੀ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ। ਕਿਸਾਨਾਂ ਨੇ ਨਵੇਂ ਖੇਤੀ ਕਾਨੂੰਨ ਦੇ ਵਿਰੋਧ ਵਿਚ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ ਹੋਇਆ ਹੈ। ਦੋ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਸਰਕਾਰ ਅਤੇ ਕਿਸਾਨਾਂ ਵਿਚਾਲੇ ਖੇਤੀ ਕਾਨੂੰਨੀ 'ਤੇ ਕੋਈ ਫ਼ੈਸਲਾ ਨਹੀਂ ਹੋ ਸਕਿਆ ਹੈ।
ਗਣਤੰਤਰ ਦਿਵਸ ਹਿੰਸਾ ਦੀ ਜਾਂਚ ’ਚ ਸੁਪਰੀਮ ਕੋਰਟ ਦਾ ਦਖ਼ਲ ਦੇਣ ਤੋਂ ਇਨਕਾਰ
ਸੁਪਰੀਮ ਕੋਰਟ ਨੇ ਅੱਜ ਯਾਨੀ ਕਿ ਬੁੱਧਵਾਰ ਨੂੰ ਗਣਤੰਤਰ ਦਿਵਸ ਹਿੰਸਾ ਦੀ ਜਾਂਚ ’ਚ ਦਖ਼ਲ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਚੀਫ਼ ਜਸਟਿਸ ਸ਼ਰਦ ਅਰਵਿੰਦ ਬੋਬੋੜੇ ਨੇ ਕਿਹਾ ਕਿ ਸਰਕਾਰ ਮਾਮਲੇ ਨੂੰ ਵੇਖ ਰਹੀ ਹੈ। ਕਾਨੂੰਨ ਆਪਣਾ ਕੰਮ ਕਰੇਗਾ, ਅਸੀਂ ਦਖ਼ਲ ਨਹੀਂ ਦੇਣਾ ਚਾਹੁੰਦੇ। ਸੁਪਰੀਮ ਕੋਰਟ ਨੇ ਪਟੀਸ਼ਨਕਰਤਾ ਨੂੰ ਕਿਹਾ ਕਿ ਉਹ ਇਹ ਅਪੀਲ ਸਰਕਾਰ ਦੇ ਸਾਹਮਣੇ ਕਰਨ। ਪਟੀਸ਼ਨਕਰਤਾ ਵਲੋਂ ਜਦੋਂ ਨਿਰਪੱਖ ਜਾਂਚ ਦੀ ਅਪੀਲ ਕੀਤੀ ਗਈ, ਤਾਂ ਅਦਾਲਤ ਨੇ ਕਿਹਾ ਕਿ ਤੁਸੀਂ ਜਾਂਚ ਹੋਣ ਦਿਓ।
ਬੰਗਾਲ ਦੇ ਲੋਕ ਹੀ ਬੰਗਾਲ 'ਤੇ ਕਰਨਗੇ ਰਾਜ ਨਾ ਕਿ ਗੁਜਰਾਤ ਦੇ : ਮਮਤਾ
NEXT STORY