ਵੱਡੀ ਖ਼ਬਰ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਰੇਗੀ ਦੀਪ ਸਿੱਧੂ ਦੀ ਕਾਨੂੰਨੀ ਮਦਦ
26 ਜਨਵਰੀ ਯਾਨੀ ਕਿ ਗਣਤੰਤਰ ਦਿਵਸ ਮੌਕੇ ਹੋਈ ਲਾਲ ਕਿਲ੍ਹਾ ਹਿੰਸਾ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬੀ ਅਦਾਕਾਰ ਦੀਪ ਸਿੱਧੂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਾਨੂੰਨੀ ਮਦਦ ਦੇਣ ਦੀ ਗੱਲ ਆਖੀ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਦੀਪ ਨੂੰ ਭਰੋਸਾ ਦਿੰਦਾ ਹਾਂ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਸ ਨੂੰ ਕਾਨੂੰਨੀ ਮਦਦ ਦਿੱਤੀ ਜਾਵੇਗੀ। ਕਮੇਟੀ ਇਹ ਯਕੀਨੀ ਕਰੇਗੀ ਕਿ ਦੀਪ ਛੇਤੀ ਹੀ ਜੇਲ ’ਚੋਂ ਬਾਹਰ ਆ ਜਾਵੇ।
ਸਰਕਾਰ ਦੀ 'ਖ਼ਾਮੋਸ਼ੀ' ਕਿਸਾਨ ਅੰਦੋਲਨ ਵਿਰੁੱਧ ਵੱਡਾ ਕਦਮ ਚੁੱਕਣ ਦਾ ਸੰਕੇਤ : ਰਾਕੇਸ਼ ਟਿਕੈਤ
ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਦੋਸ਼ ਲਾਇਆ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਕੇਂਦਰ ਸਰਕਾਰ ਦੀ 'ਖ਼ਾਮੋਸ਼ੀ' ਇਸ਼ਾਰਾ ਕਰ ਰਹੀ ਹੈ ਕਿ ਸਰਕਾਰ ਕਿਸਾਨਾਂ ਦੇ ਅੰਦੋਲਨ ਵਿਰੁੱਧ ਕੁਝ ਰੂਪਰੇਖਾ ਤਿਆਰ ਕਰ ਰਹੀ ਹੈ। ਸਰਕਾਰ ਕਿਸਾਨ ਯੂਨੀਅਨਾਂ ਵਿਚਾਲੇ ਗੱਲਬਾਤ ਦਾ ਦੌਰ ਰੁਕਣ 'ਤੇ ਉਨ੍ਹਾਂ ਕਿਹਾ ਕਿ ਫਿਰ ਤੋਂ ਗੱਲ ਕਰਨ ਦਾ ਪ੍ਰਸਤਾਵ ਸਰਕਾਰ ਨੂੰ ਹੀ ਲਿਆਉਣਾ ਹੋਵੇਗਾ। ਭਾਕਿਯੂ ਬੁਲਾਰੇ ਰਾਕੇਸ਼ ਟਿਕੈਤ ਨੇ ਉਤਰਾਖੰਡ ਦੇ ਊਧਮਸਿੰਘਨਗਰ ਜਾਂਦੇ ਸਮੇਂ ਐਤਵਾਰ ਰਾਤ ਬਿਜਨੌਰ ਦੇ ਅਫਜਲਗੜ੍ਹ 'ਚ ਪੱਤਰਕਾਰਾਂ ਨੂੰ ਕਿਹਾ,''15-20 ਦਿਨਾਂ ਤੋਂ ਕੇਂਦਰ ਸਰਕਾਰ ਦੀ ਖਾਮੋਸ਼ੀ ਤੋਂ ਸੰਕੇਤ ਮਿਲ ਰਿਹਾ ਹੈ ਕਿ ਕੁਝ ਹੋਣ ਵਾਲਾ ਹੈ।
ਨੌਦੀਪ ਕੌਰ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਟੇਕਿਆ ਮੱਥਾ
ਮਨੁੱਖੀ ਅਧਿਕਾਰਾਂ ਤੇ ਮਜ਼ਦੂਰਾਂ ਦੇ ਹੱਕਾਂ ਲਈ ਲੜਨ ਵਾਲੀ ਕਾਰਕੁਨ ਨੌਦੀਪ ਕੌਰ ਨੇ ਬੀਤੇ ਕੱਲ੍ਹ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕਿਆ ਤੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਤੇ ਹੋਰ ਅਹੁਦੇਦਾਰਾਂ ਨੇ ਨੌਦੀਪ ਕੌਰ ਨੂੰ ਸਿਰੋਪਾਓ ਦੀ ਬਖਸ਼ਿਸ਼ ਕਰ ਕੇ ਸਨਮਾਨਤ ਕੀਤਾ।
‘ਜੇਲ੍ਹਾਂ ’ਚੋਂ ਰਿਹਾਅ ਹੋ ਕੇ ਆਏ ਨੌਜਵਾਨ ਕਿਸਾਨਾਂ ਦਾ ਟਿਕਰੀ ਬਾਰਡਰ ’ਤੇ ਕੀਤਾ ਗਿਆ ਸਨਮਾਨ’
ਟਿਕਰੀ ਬਾਰਡਰ ’ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਐਤਵਾਰ ਨੂੰ ਬਾਰਡਰ ’ਤੇ ਸਾਂਝਾ ਕਿਸਾਨ ਮੋਰਚਾ ਦੀ ਸਰਪ੍ਰਸਤੀ ਹੇਠ ਵੱਖ-ਵੱਖ ਜੇਲ੍ਹਾਂ ’ਚੋਂ ਰਿਹਾਅ ਹੋ ਕੇ ਆਏ ਨੌਜਵਾਨ ਕਿਸਾਨਾਂ ਦਾ ਕਿਸਾਨ ਆਗੂਆਂ ਨੇ ਸਿਰੋਪਾ ਪਹਿਨਾ ਕੇ ਸਨਮਾਨ ਕੀਤਾ।
ਕਿਸਾਨਾਂ ਦੇ ਸਮਰਥਨ ਲਈ ਲਗਾਤਾਰ ਪਹੁੰਚ ਰਹੇ ਹਨ ਕਲਾਕਾਰ, ਸੰਨੀ ਦਿਓਲ ਸਣੇ ਇਹ ਸਿਤਾਰੇ ਨਿਸ਼ਾਨੇ ’ਤੇ
3 ਮਹੀਨਿਆਂ ਤੋਂ ਦਿੱਲੀ ਦੀਆਂ ਹੱਦਾਂ ’ਤੇ ਡਟੇ ਕਿਸਾਨਾਂ ਦਾ ਜੋਸ਼ ਬਰਕਰਾਰ ਹੈ। ਕਿਸਾਨ ਨੇਤਾਵਾਂ ਨੇ ਮੰਚ ਤੋਂ ਇਕ ਵਾਰ ਫਿਰ ਐਲਾਨ ਕੀਤਾ ਹੈ ਕਿ ਉਹ ਪਿੱਛੇ ਨਹੀਂ ਹਟਣ ਵਾਲੇ। ਸਰਕਾਰ ਗੱਲਬਾਤ ਕਰਨ ’ਚ ਕਿੰਨਾ ਵੀ ਸਮਾਂ ਲਾਏ ਪਰ ਉਹ ਆਪਣਾ ਹੱਕ ਲੈ ਕੇ ਹੀ ਵਾਪਸ ਮੁੜਨਗੇ। ਇਸ ਦੇ ਲਈ ਉਹ ਕਿਸੇ ਵੀ ਹੱਦ ਤਕ ਸੰਘਰਸ਼ ਕਰਨ ਲਈ ਤਿਆਰ ਹਨ। ਕਿਸਾਨ ਨੇਤਾਵਾਂ ਨੇ ਕਿਹਾ ਕਿ ਹੁਣ ਇਹ ਲੜਾਈ ਸਿਰਫ ਕਿਸਾਨਾਂ ਦੀ ਨਹੀਂ, ਸਗੋਂ ਗਰੀਬ, ਮਜ਼ਦੂਰ, ਕਰਮਚਾਰੀ, ਵਕੀਲ ਤੇ ਕਲਾਕਾਰ ਵੀ ਕਿਸਾਨਾਂ ਦੇ ਨਾਲ ਹਨ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
'ਟੀਕਾ ਲੱਗਣ ਦੇ ਚਾਰ ਦਿਨ ਬਾਅਦ ਮੌਤ ਨੂੰ ਵੈਕਸੀਨ ਨਾਲ ਨਹੀਂ ਜੋੜਿਆ ਜਾ ਸਕਦਾ'
NEXT STORY