ਖੇਤੀ ਕਾਨੂੰਨਾਂ 'ਤੇ ਘਮਾਸਾਣ ਦਰਮਿਆਨ ਭਲਕੇ ਹੋਵੇਗੀ ਮੋਦੀ ਕੈਬਨਿਟ ਦੀ ਬੈਠਕ
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦੇ ਅੰਦੋਲਨ ਦਰਮਿਆਨ ਭਲਕੇ ਯਾਨੀ ਕਿ 16 ਦਸੰਬਰ ਨੂੰ ਮੋਦੀ ਕੈਬਨਿਟ ਦੀ ਬੈਠਕ ਸੱਦੀ ਗਈ ਹੈ। ਇਹ ਬੈਠਕ ਸਵੇਰੇ 11 ਵਜੇ ਸ਼ੁਰੂ ਹੋਵੇਗੀ ਅਤੇ ਇਸ 'ਚ ਕਿਸਾਨ ਅੰਦੋਲਨ ਨੂੰ ਲੈ ਕੇ ਮੰਥਨ ਕੀਤਾ ਜਾਵੇਗਾ। ਇਹ ਬੈਠਕ ਵੀਡੀਓ ਕਾਨਫੈਂਸਿੰਗ ਜ਼ਰੀਏ ਹੋਵੇਗੀ। ਇਸ ਬੈਠਕ 'ਚ ਕਿਸਾਨੀ ਮੁੱਦੇ ਦਾ ਕੋਈ ਹੱਲ ਲੱਭਿਆ ਜਾ ਸਕਦਾ।
ਕਿਸਾਨ ਅੰਦੋਲਨ ਦਾ 20ਵਾਂ ਦਿਨ, ਕਿਸਾਨਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ 'ਚ ਜੁੱਟੀ ਸਰਕਾਰ
ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਅੱਜ 20ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਠੰਡ 'ਚ ਹਜ਼ਾਰਾਂ ਕਿਸਾਨ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਸਰਹੱਦ 'ਤੇ ਡਟੇ ਹੋਏ ਹਨ। ਕਿਸਾਨ ਅੰਦੋਲਨ ਖ਼ਤਮ ਕਰਨ ਨੂੰ ਲੈ ਕੇ ਮੰਨ ਹੀ ਨਹੀਂ ਰਹੇ ਹਨ। ਕਿਸਾਨ ਤਿੰਨੋਂ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਹੋਏ ਹਨ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਕਿਸਾਨ ਅੰਦੋਲਨ ਹੋਇਆ ਰਾਜਨੀਤਿਕ, ਵਿਰੋਧੀ ਦਲ ਕਿਸਾਨਾਂ ਨੂੰ ਕਰ ਰਹੇ ਨੇ ਗੁੰਮਰਾਹ: ਗਡਕਰੀ
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਕਿਸਾਨ ਅੰਦੋਲਨ ਹੁਣ ਰਾਜਨੀਤਕ ਹੋ ਗਿਆ ਹੈ। ਇਕ ਨਿਊਜ਼ ਏਜੰਸੀ ਨਾਲ ਗੱਲ ਕਰਦੇ ਹੋਏ ਗਡਕਰੀ ਨੇ ਕਿਹਾ ਕਿ ਨਵੇਂ ਖੇਤੀਬਾੜੀ ਕਾਨੂੰਨ ਕਿਸਾਨਾਂ ਦੇ ਪੱਖ 'ਚ ਹਨ ਪਰ ਵਿਰੋਧੀ ਦਲ ਉਨ੍ਹਾਂ ਨੂੰ ਗੁੰਮਰਾਹ ਕਰ ਰਹੇ ਹਨ। ਕਿਸਾਨਾਂ ਨਾਲ ਗੱਲਬਾਤ ਦੇ ਸਵਾਲ 'ਤੇ ਗਡਕਰੀ ਨੇ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹੈ। ਕੇਂਦਰੀ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੱਟੜ ਤੱਤਾਂ ਤੋਂ ਖ਼ੁਦ ਨੂੰ ਬਚਾਏ ਰੱਖਣ।
ਕਿਸਾਨੀ ਘੋਲ: ਸਿੰਘੂ ਸਰਹੱਦ 'ਤੇ ਪ੍ਰਦਰਸ਼ਨ 'ਚ ਸ਼ਾਮਿਲ ਹੋ ਸਕਦੀਆਂ ਨੇ 2000 ਤੋਂ ਵਧੇਰੇ ਕਿਸਾਨ ਬੀਬੀਆਂ
ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਨਾਲ ਲੱਗਦੀਆਂ ਸਰਹੱਦਾਂ 'ਤੇ ਜਾਰੀ ਕਿਸਾਨਾਂ ਦਾ ਪ੍ਰਦਰਸ਼ਨ ਆਉਣ ਵਾਲੇ ਦਿਨਾਂ 'ਚ ਹੋਰ ਤੇਜ਼ ਹੋ ਸਕਦਾ ਹੈ। ਸਿੰਘੂ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਪਰਿਵਾਰਾਂ ਦੀਆਂ 2000 ਤੋਂ ਵੱਧ ਬੀਬੀਆਂ ਉੱਥੇ ਕੁਝ ਦਿਨਾਂ 'ਚ ਪਹੁੰਚ ਸਕਦੀਆਂ ਹਨ। ਕਿਸਾਨ ਨੇਤਾਵਾਂ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆ ਰਹੀਆਂ ਜਨਾਨੀਆਂ ਲਈ ਪ੍ਰਬੰਧ ਕਰ ਰਹੇ ਹਾਂ।
ਪ੍ਰਦਰਸ਼ਨਕਾਰੀ ਕਿਸਾਨ ਬੋਲੇ- ਸਰਕਾਰ ਸਾਡੀ ਗੱਲ ਨਹੀਂ ਕਰਦੀ, ਸਿਰਫ ਘੁਮਾਉਂਦੀ ਹੈ
ਕਿਸਾਨ ਸੰਗਠਨ ਆਪਣੀਆਂ ਮੰਗਾਂ 'ਤੇ ਅੜੇ ਹੋਏ ਹਨ। ਸਿੱਘੂ ਬਾਰਡਰ 'ਤੇ ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਸਾਨੂੰ ਹੁਣੇ ਮੀਡੀਆ ਤੋਂ ਪਤਾ ਲੱਗਾ ਹੈ ਕਿ ਸਰਕਾਰ ਸਾਡੇ ਤੋਂ ਲਿਖਤੀ ਜਵਾਬ ਦਾ ਇੰਤਜ਼ਾਰ ਕਰ ਰਹੀ ਹੈ। ਸਰਕਾਰ ਬਾਹਰੋਂ ਆਉਣ ਵਾਲੇ ਲੋਕਾਂ ਨੂੰ ਆਉਣ ਨਹੀਂ ਦੇ ਰਹੀ ਹੈ। ਸਾਡੇ ਲੋਕਾਂ ਨੂੰ ਅੰਦੋਲਨ ਵਿੱਚ ਹਿੱਸਾ ਲੈਣ ਲਈ ਆਉਣ ਤੋਂ ਰੋਕ ਰਹੀ ਹੈ। ਇਹ ਸਰਕਾਰ ਕਿਸਾਨਾਂ ਦੀ ਗੱਲ ਨਹੀਂ ਕਰਦੀ ਹੈ, ਸਿਰਫ ਘੁਮਾਉਂਦੀ ਹੈ।
ਪ੍ਰਦਰਸ਼ਨਕਾਰੀ ਕਿਸਾਨ ਬੋਲੇ- ਸਰਕਾਰ ਸਾਡੀ ਗੱਲ ਨਹੀਂ ਕਰਦੀ, ਸਿਰਫ ਘੁਮਾਉਂਦੀ ਹੈ
NEXT STORY