ਨਵੀਂ ਦਿੱਲੀ- ਨਸ਼ੇ ਦਾ ਕੋਹੜ ਸਿਰਫ਼ ਮੁੰਡੇ ਹੀ ਨਹੀਂ ਕੁੜੀਆਂ ਨੂੰ ਵੀ ਆਪਣੀ ਗ੍ਰਿਫ਼ਤ 'ਚ ਕੱਸਦਾ ਜਾ ਰਿਹਾ ਹੈ। ਇਸੇ ਤਹਿਤ ਦਿੱਲੀ ਪੁਲਸ ਨੇ ਨਸ਼ਾ ਕਰਨ ਤੇ ਚੰਗੀ ਜ਼ਿੰਦਗੀ ਜਿਊਣ ਦੇ ਇਰਾਦੇ ਨਾਲ ਸਨੈਚਿੰਗ ਕਰਨ ਵਾਲੇ ਇਕ ਜਵਾਨ ਜੋੜੇ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪ੍ਰਸ਼ਾਂਤ ਗੌਤਮ ਨੇ ਕਿਹਾ ਕਿ ਈਸਟ ਆਜ਼ਾਦ ਨਗਰ ਦੀ ਰਹਿਣ ਵਾਲੀ ਭਾਰਤੀ ਕਪੂਰ ਵੱਲੋਂ ਮੋਬਾਇਲ ਖੋਹੇ ਜਾਣ ਦੀ ਸ਼ਿਕਾਇਤ 'ਤੇ ਇਹ ਕਾਰਵਾਈ ਕੀਤੀ ਗਈ ਹੈ।
ਭਾਰਤੀ ਨੇ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਉਹ ਆਪਣੇ ਦਫ਼ਤਰ ਜਾਣ ਲਈ ਬੱਸ ਦੀ ਉਡੀਕ ਕਰ ਰਹੀ ਸੀ ਕਿ ਇਕ ਤੇਜ਼ ਰਫ਼ਤਾਰ ਮੋਟਰਸਾਈਕਲ 'ਤੇ ਸਵਾਰ ਇਕ ਕੁੜੀ ਤੇ ਮੁੰਡਾ ਆਏ ਤੇ ਉਸ ਦਾ ਫ਼ੋਨ ਖੋਹ ਕੇ ਫਰਾਰ ਹੋ ਗਏ। ਇਸ ਮਾਮਲੇ 'ਚ ਕਾਰਵਾਈ ਕਰਦੇ ਹੋਏ ਪੁਲਸ ਨੇ ਇਲਾਕੇ ਦੀ ਸੀ.ਸੀ.ਟੀ.ਵੀ. ਫੁਟੇਜ ਚੈੱਕ ਕੀਤੀ ਤੇ ਉਨ੍ਹਾਂ ਦੇ ਠਿਕਾਣਿਆਂ ਦਾ ਪਤਾ ਲਗਾਇਆ, ਜਿਸ ਮਗਰੋਂ ਪੁਲਸ ਨੇ ਉਨ੍ਹਾਂ ਦੋਵਾਂ ਨੂੰ ਕਾਬੂ ਕਰ ਲਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੰਗਮ ਵਿਹਾਰ ਦੇ ਰਹਿਣ ਵਾਲੇ ਅਮਨ (24) ਤੇ ਸਾਕਸ਼ੀ (23) ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਦਾਜ ਦੇ ਲਾਲਚ 'ਚ ਹੈਵਾਨ ਬਣਿਆ ਪਤੀ, ਪਹਿਲਾਂ ਪਤਨੀ ਨਾਲ ਕੀਤੀ ਕੁੱਟਮਾਰ, ਫ਼ਿਰ ਕਰੰਟ ਲਗਾ ਕੇ...
ਪੁਲਸ ਵੱਲੋਂ ਪੁੱਛਗਿੱਛ ਕੀਤੇ ਜਾਣ ਮਗਰੋਂ ਉਕਤ ਜੋੜੀ ਨੇ ਕਬੂਲ ਕੀਤਾ ਕਿ ਉਹ ਦੋਵੇਂ ਆਪਣੇ ਨਸ਼ੇ ਦੀ ਪੂਰਤੀ ਤੇ ਵਧੀਆ ਜ਼ਿੰਦਗੀ ਜਿਊਣ ਲਈ ਸੜਕ 'ਤੇ ਜਾਂਦੇ ਲੋਕਾਂ ਤੋਂ ਮੋਬਾਈਲ ਫੋਨ, ਪਰਸ ਤੇ ਹੋਰ ਚੀਜ਼ਾਂ ਖੋਹਣ ਲੱਗੇ ਸਨ। ਉਨ੍ਹਾਂ ਇਹ ਵੀ ਮੰਨਿਆ ਕਿ ਇਹ ਉਨ੍ਹਾਂ ਦਾ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਉਹ ਅਜਿਹੇ ਕਾਂਡ ਕਰ ਚੁੱਕੇ ਹਨ। ਫਿਲਹਾਲ ਉਨ੍ਹਾਂ ਕੋਲੋਂ ਖੋਹੇ ਗਏ ਮੋਬਾਈਲ ਫੋਨ ਬਰਾਮਦ ਕੀਤੇ ਜਾਣੇ ਹਨ। ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੱਤ ਮੰਜ਼ਿਲਾ ਰਿਹਾਇਸ਼ੀ ਇਮਾਰਤ 'ਚ ਲੱਗੀ ਭਿਆਨਕ ਅੱਗ
NEXT STORY