ਨੈਸ਼ਨਲ ਡੈਸਕ- ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਬੱਕਲ ਟਨਲ ਨੇੜੇ ਸੋਮਵਾਰ ਸਵੇਰੇ ਇੱਕ ਮਿਨੀ ਬੱਸ ਹਾਦਸੇ ਦਾ ਸ਼ਿਕਾਰ ਹੋ ਕੇ ਪਲਟ ਗਈ। ਇਸ ਦਰਦਨਾਕ ਹਾਦਸੇ 'ਚ 2 ਯਾਤਰੀਆਂ ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।
ਮਿਲੀ ਜਾਣਕਾਰੀ ਅਨੁਸਾਰ ਇਹ ਬੱਸ ਬੱਕਲ ਤੋਂ ਰਿਆਸੀ ਵੱਲ ਜਾ ਰਹੀ ਸੀ ਕਿ ਸਵੇਰੇ ਟਨਲ ਦੇ ਨੇੜੇ ਅਚਾਨਕ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਅਤੇ ਪੁਲਸ ਨੇ ਸਾਂਝੇ ਤੌਰ 'ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਕੇ ਜ਼ਖ਼ਮੀਆਂ ਨੂੰ ਬੱਸ 'ਚੋਂ ਬਾਹਰ ਕੱਢਿਆ। ਹਾਦਸੇ ਦੌਰਾਨ ਇੱਕ ਯਾਤਰੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਹੋਰ ਗੰਭੀਰ ਜ਼ਖ਼ਮੀ ਨੇ ਹਸਪਤਾਲ ਲੈ ਕੇ ਜਾਂਦੇ ਸਮੇਂ ਦਮ ਤੋੜ ਦਿੱਤਾ।
ਹਾਦਸੇ 'ਚ ਜ਼ਖ਼ਮੀ ਹੋਏ ਬਾਕੀ ਲੋਕਾਂ ਨੂੰ ਤੁਰੰਤ ਨੇੜਲੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਦੋ ਜ਼ਖ਼ਮੀਆਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਚੰਗੇ ਇਲਾਜ ਲਈ ਸਰਕਾਰੀ ਮੈਡੀਕਲ ਕਾਲਜ ਐਂਡ ਹਸਪਤਾਲ (GMC), ਜੰਮੂ ਰੈਫ਼ਰ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰ ਕੇ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
21 ਸੂਬਿਆਂ ’ਚ 2029 ਤੋਂ ਪਹਿਲਾਂ ਲਾਗੂ ਕਰਾਂਗੇ ਇਕਸਾਰ ਸਿਵਲ ਕੋਡ : ਅਮਿਤ ਸ਼ਾਹ
NEXT STORY