ਹਮੀਰਪੁਰ/ਸ਼ਿਮਲਾ - ਹਿਮਾਚਲ ਪ੍ਰਦੇਸ਼ ਦੇ ਛੇ ਅਯੋਗ ਕਰਾਰ ਦਿੱਤੇ ਗਏ ਕਾਂਗਰਸੀ ਵਿਧਾਇਕਾਂ ਨੇ ਸ਼ਨੀਵਾਰ ਨੂੰ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ 'ਬੇਨਕਾਬ' ਕਰਨ ਦੀ ਧਮਕੀ ਦਿੱਤੀ ਅਤੇ ਕਿਹਾ ਕਿ ਉਹ ਉਸ ਵਿਰੁੱਧ ਮਾਣਹਾਨੀ ਦਾ ਕੇਸ ਦਰਜ ਕਰਨਗੇ। ਇੱਕ ਸਾਂਝੇ ਬਿਆਨ ਵਿੱਚ ਇਨ੍ਹਾਂ ਛੇ ਕਾਂਗਰਸੀ ਵਿਧਾਇਕਾਂ ਅਤੇ ਤਿੰਨ ਆਜ਼ਾਦ ਵਿਧਾਇਕਾਂ ਨੇ ਕਿਹਾ ਕਿ ਉਨ੍ਹਾਂ ਨੇ ਸੁੱਖੂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨ ਦਾ ਫੈਸਲਾ ਕੀਤਾ ਹੈ ਅਤੇ ਮੁੱਖ ਮੰਤਰੀ ਵੱਲੋਂ ਵਿਧਾਇਕਾਂ ਖ਼ਿਲਾਫ਼ ਲਾਏ ਦੋਸ਼ਾਂ ਨੂੰ ਸਾਬਤ ਕਰਨ ਲਈ ਜਵਾਬਦੇਹ ਹੋਵੇਗਾ।
ਇਹ ਵੀ ਪੜ੍ਹੋ - ਅਮਰੀਕਾ ਦੇ ਫਿਲਾਡੇਲਫੀਆ 'ਚ ਹੋਈ ਗੋਲੀਬਾਰੀ, ਤਿੰਨ ਲੋਕਾਂ ਦੀ ਮੌਤ
ਵਿਧਾਨ ਸਭਾ ਵਿੱਚ ਵਿੱਤ ਬਿੱਲ (ਬਜਟ) 'ਤੇ ਵੋਟਿੰਗ ਤੋਂ ਗੈਰਹਾਜ਼ਰ ਰਹਿਣ ਵਾਲੇ ਛੇ ਵਿਧਾਇਕਾਂ ਨੂੰ ਸਦਨ ਵਿਚ ਹਾਜ਼ਰ ਰਹਿ ਕੇ ਅਤੇ ਸਰਕਾਰ ਦੇ ਹੱਕ ਵਿਚ ਵੋਟ ਪਾਉਣ ਕਰਕੇ ਪਾਰਟੀ ਵ੍ਹਿਪ ਦੀ ਉਲੰਘਣਾ ਕਰਨ ਲਈ ਅਯੋਗ ਕਰਾਰ ਦਿੱਤਾ ਗਿਆ ਸੀ। ਅਯੋਗ ਕਰਾਰ ਦਿੱਤੇ ਕਾਂਗਰਸੀ ਵਿਧਾਇਕਾਂ ਰਾਜਿੰਦਰ ਰਾਣਾ, ਰਵੀ ਠਾਕੁਰ, ਸੁਧੀਰ ਸ਼ਰਮਾ, ਇੰਦਰ ਦੱਤ ਲਖਨਪਾਲ, ਚੇਤਨਿਆ ਸ਼ਰਮਾ ਅਤੇ ਦਵਿੰਦਰ ਕੁਮਾਰ ਭੁੱਟੋ ਅਤੇ ਆਜ਼ਾਦ ਵਿਧਾਇਕਾਂ ਕੇ.ਐੱਲ. ਠਾਕੁਰ, ਹੁਸ਼ਿਆਰ ਸਿੰਘ ਅਤੇ ਆਸ਼ੀਸ਼ ਸ਼ਰਮਾ ਨੇ ਕਿਹਾ ਕਿ ਉਹ ਜਨਤਾ ਨੂੰ ਦੱਸਣਗੇ ਕਿ ਪਿਛਲੇ 14 ਮਹੀਨਿਆਂ ਦੌਰਾਨ ਉਨ੍ਹਾਂ ਨੂੰ ਕਿਵੇਂ ਜ਼ਲੀਲ ਕੀਤਾ ਗਿਆ ਅਤੇ ਉਨ੍ਹਾਂ ਦੇ ਹਲਕਿਆਂ ਵਿੱਚ ਵਿਕਾਸ ਕਾਰਜ ਰੁਕੇ ਹੋਏ ਹਨ।
ਇਹ ਵੀ ਪੜ੍ਹੋ - ਵੱਡਾ ਹਾਦਸਾ: ਫੈਕਟਰੀ 'ਚ ਬੁਆਇਲਰ ਫਟਣ ਕਾਰਨ 40 ਲੋਕ ਗੰਭੀਰ ਜ਼ਖ਼ਮੀ
ਉਨ੍ਹਾਂ ਦੋਸ਼ ਲਾਇਆ ਕਿ ਸੁੱਖੂ ਘਬਰਾ ਗਿਆ ਹੈ ਕਿਉਂਕਿ ਸੱਤਾ ਉਸ ਦੇ ਹੱਥੋਂ ਖਿਸਕ ਰਹੀ ਹੈ ਅਤੇ ਉਸ ਨੂੰ ਡਰ ਹੈ ਕਿ ਜੇਕਰ ਉਹ ਸੱਤਾ ਗੁਆ ਬੈਠੇ ਤਾਂ ਉਨ੍ਹਾਂ ਦੇ ‘ਕਰਤੂਤਾਂ’ ਦਾ ਪਰਦਾਫਾਸ਼ ਹੋ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਲਈ ਦਰਵਾਜ਼ੇ ਬੰਦ ਕਰ ਦਿੱਤੇ ਹਨ, ਕਾਂਗਰਸ ਦੇ ਚੋਣ ਮਨੋਰਥ ਪੱਤਰ ਨੂੰ ਕੂੜੇਦਾਨ ਵਿੱਚ ਸੁੱਟ ਦਿੱਤਾ ਗਿਆ ਹੈ ਅਤੇ ਗੰਭੀਰ ਵਿੱਤੀ ਸੰਕਟ ਦੌਰਾਨ ਵੀ ‘ਚਹੇਤਿਆਂ’ ਨੂੰ ਨਿਵਾਜਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ - ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਮਗਰੋਂ ਦੇਸ਼ 'ਚ ਚੋਣ ਜ਼ਾਬਤਾ ਹੋਇਆ ਲਾਗੂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਮੁਲਾਜ਼ਮ ਵੱਲੋਂ ਨਮਾਜ਼ੀਆਂ ਨੂੰ ਮਾਰੀ ਗਈ ਲੱਤ, ਅਦਾਲਤ ਨੇ ਮੰਗੀ ਕਾਰਵਾਈ ਦੀ ਰਿਪੋਰਟ
NEXT STORY