ਚੰਡੀਗੜ੍ਹ- ਸਿੱਖਿਆ ਵਿਭਾਗ ਨੇ 1 ਤੋਂ 15 ਜਨਵਰੀ ਤੱਕ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਹੁਕਮਾਂ ਦੇ ਬਾਵਜੂਦ ਵਿਭਾਗ ਨੂੰ ਸੂਬੇ ਦੇ ਕਈ ਸਕੂਲ ਖੋਲ੍ਹੇ ਜਾਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਹੁਣ ਸਿੱਖਿਆ ਵਿਭਾਗ ਇਸ ਪ੍ਰਤੀ ਗੰਭੀਰ ਹੋ ਗਿਆ ਹੈ। ਵਿਭਾਗ ਨੇ ਪ੍ਰਾਈਵੇਟ ਸਕੂਲਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਸਰਦੀਆਂ ਦੀਆਂ ਛੁੱਟੀਆਂ ਦੌਰਾਨ ਜੇਕਰ ਕੋਈ ਸਕੂਲ ਖੁੱਲ੍ਹਦਾ ਹੈ ਤਾਂ ਉਸ ਖ਼ਿਲਾਫ਼ ਵਿਭਾਗੀ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਉਸ ਸਕੂਲ ਦੀ ਮਾਨਤਾ ਰੱਦ ਕਰਨ ਦੀ ਸਿਫਾਰਿਸ਼ ਵੀ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਕਿਸੇ ਵੀ ਅਣਸੁਖਾਵੀਂ ਘਟਨਾ ਲਈ ਸਕੂਲ ਖੁਦ ਜ਼ਿੰਮੇਵਾਰ ਹੋਵੇਗਾ। ਇਨ੍ਹਾਂ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ।
ਬਹਾਨੇ ਨਾਲ ਖੋਲ੍ਹੇ ਜਾ ਰਹੇ ਹਨ ਸਕੂਲ!
ਸਿੱਖਿਆ ਵਿਭਾਗ ਦੇ ਹੁਕਮਾਂ ਮੁਤਾਬਕ ਉਨ੍ਹਾਂ ਕੋਲ ਰਿਪੋਰਟਾਂ ਪੁੱਜੀਆਂ ਹਨ ਕਿ ਕਿਸੇ ਨਾ ਕਿਸੇ ਬਹਾਨੇ ਪ੍ਰਾਈਵੇਟ ਸਕੂਲ ਖੋਲ੍ਹੇ ਜਾ ਰਹੇ ਹਨ, ਜਿਸ 'ਚ ਸਕੂਲ ਸਟਾਫ਼ ਨੂੰ ਵੀ ਬੁਲਾਇਆ ਜਾ ਰਿਹਾ ਹੈ। ਸਕੂਲ ਸਿੱਖਿਆ ਡਾਇਰੈਕਟੋਰੇਟ ਨੇ 27 ਦਸੰਬਰ ਨੂੰ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਜੇਕਰ ਸਕੂਲ ਖੁੱਲ੍ਹਣ ਤੋਂ ਬਾਅਦ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਕੂਲ ਦੀ ਹੋਵੇਗੀ। ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲ 15 ਜਨਵਰੀ ਤੱਕ ਬੰਦ ਰਹਿਣਗੇ। ਸਕੂਲ 16 ਜਨਵਰੀ ਨੂੰ ਖੁੱਲ੍ਹਣਗੇ।
ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਸਕੂਲਾਂ 'ਚ ਲਾਗੂ ਕੀਤੇ ਗਏ ਹੁਕਮ
ਇਹ ਹੁਕਮ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਸਕੂਲਾਂ 'ਚ ਲਾਗੂ ਕੀਤੇ ਗਏ ਹਨ। ਇਸ ਸਬੰਧੀ ਸੂਬੇ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਜ਼ਿਲ੍ਹਾ ਐਲੀਮੈਂਟਰੀ ਸਿੱਖਿਆ ਅਫ਼ਸਰਾਂ, ਬਲਾਕ ਸਿੱਖਿਆ ਅਫ਼ਸਰਾਂ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰਾਂ ਸਮੇਤ ਸਕੂਲ ਮੁਖੀਆਂ ਤੇ ਇੰਚਾਰਜਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਗਿਆ।
ਸੁਰੱਖਿਆ ਫ਼ੋਰਸਾਂ ਨੇ ਤਿੰਨ ਨਕਸਲੀ ਕੀਤੇ ਢੇਰ
NEXT STORY