ਨਵੀਂ ਦਿੱਲੀ- ਸਰਕਾਰੀ ਨੌਕਰੀ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਕੇਂਦਰੀ ਹਥਿਆਰਬੰਦ ਪੁਲਸ ਫ਼ੋਰਸਾਂ 'ਚ ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.), ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) ਸਮੇਤ ਹੋਰ ਸੁਰੱਖਿਆ ਫ਼ੋਰਸਾਂ 'ਚ ਕਰੀਬ 1526 ਤੋਂ ਵੱਧ ਅਹੁਦਿਆਂ 'ਤੇ ਬੰਪਰ ਭਰਤੀਆਂ ਨਿਕਲੀਆਂ ਹਨ। ਇਛੁੱਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਕੇਂਦਰੀ ਹਥਿਆਰਬੰਦ ਪੁਲਸ ਫ਼ੋਰਸਾਂ (ਸੀਏਪੀਐੱਫਐੱਸ) 'ਚ ਨਿਕਲੀਆਂ ਭਰਤੀਆਂ 'ਚ ਸੀ.ਆਰ.ਪੀ.ਐੱਫ. 'ਚ 303 ਅਹੁਦੇ, ਬੀ.ਐੱਸ.ਐੱਫ. 'ਚ 219 ਅਹੁਦੇ, ਆਈ.ਟੀ.ਬੀ.ਪੀ. 'ਚ 219 ਅਹੁਦੇ, ਸੀ.ਆਈ.ਐੱਸ.ਐੱਫ. 'ਚ 642 ਅਹੁਦੇ, ਐੱਸ.ਐੱਸ.ਬੀ. 'ਚ 8 ਅਹੁਦੇ, ਆਸਾਮ ਰਾਈਫਲਜ਼ 'ਚ 35 ਅਹੁਦੇ ਸ਼ਾਮਲ ਹਨ। ਇਸ ਤਰ੍ਹਾਂ ਇਨ੍ਹਾਂ ਸੁਰੱਖਿਆ ਫ਼ੋਰਸਾਂ 'ਚ ਕੁੱਲ 1526 ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ।
ਸਿੱਖਿਆ ਯੋਗਤਾ
ਉਮੀਦਵਾਰ 12ਵੀਂ ਪਾਸ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਟੇਨੋਗ੍ਰਾਫ਼ਰ ਸਕਿਲ ਵੀ ਆਉਣੀ ਚਾਹੀਦੀ ਹੈ।
ਉਮਰ
ਉਮੀਦਵਾਰ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋਂ ਵੱਧ 25 ਸਾਲ ਹੋਣੀ ਚਾਹੀਦੀ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਭਗਵਾਨ ਜਗਨਨਾਥ ਦੀ ਰੱਥ ਯਾਤਰਾ ਸ਼ੁਰੂ, ਅਮਿਤ ਸ਼ਾਹ ਨੇ ਕੀਤੀ ਆਰਤੀ
NEXT STORY