ਨਵੀਂ ਦਿੱਲੀ- ਇੰਡੀਅਨ ਰੇਲਵੇ 'ਚ ਨੌਕਰੀ ਕਰਨ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਰੇਲਵੇ ਰਿਕਰੂਟਮੈਂਟ ਬੋਰਡ ਨੇ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰ.ਪੀ.ਐੱਫ.) ਅਤੇ ਰੇਲਵੇ ਪ੍ਰੋਟੈਕਸ਼ਨ ਸਪੈਸ਼ਲ ਫੋਰਸ (ਆਰ.ਪੀ.ਐੱਸ.ਐੱਫ.) ਦੇ ਸਬ-ਇੰਸਪੈਕਟਰ ਅਤੇ ਕਾਂਸਟੇਬਲ ਅਹੁਦਿਆਂ 'ਤੇ ਭਰਤੀ ਨਿਕਲੀ ਹੈ।
ਆਖ਼ਰੀ ਤਾਰੀਖ਼
ਉਮੀਦਵਾਰ 14 ਮਈ 2024 ਤੱਕ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਕਾਂਸਟੇਬਲ ਦੇ 4208 ਅਹੁਦੇ ਅਤੇ ਬਚੇ ਹੋਏ 452 ਅਹੁਦੇ ਸਬ-ਇੰਸਪੈਕਟਰ ਦੇ ਹਨ। ਕੁੱਲ 4660 ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ।
ਸਿੱਖਿਆ ਯੋਗਤਾ
ਸਬ ਇੰਸਪੈਕਟਰ ਦੇ ਅਹੁਦੇ 'ਤੇ ਅਪਲਾਈ ਕਰਨ ਵਾਲਾ ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗਰੈਜੂਏਟ ਹੋਣਾ ਚਾਹੀਦਾ। ਕਾਂਸਟੇਬਲ ਅਹੁਦਿਆਂ ਲਈ ਉਮੀਦਵਾਰ 10ਵੀਂ ਪਾਸ ਹੋਣਾ ਚਾਹੀਦਾ।
ਉਮਰ
ਉਮੀਦਵਾਰ ਦੀ ਉਮਰ 20 ਤੋਂ 28 ਸਾਲ ਤੱਕ ਤੈਅ ਕੀਤੀ ਗਈ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਉੱਤਰੀ-ਪੱਛਮੀ ਬੰਗਾਲ ਦੀਆਂ 3 ਸੀਟਾਂ ’ਤੇ ਮੁਕਾਬਲਾ ਦਿਲਚਸਪ
NEXT STORY