ਨਵੀਂ ਦਿੱਲੀ- ਭਾਰਤੀ ਡਾਕ ਵਿਭਾਗ 'ਚ ਭਰਤੀ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਭਾਰਤੀ ਡਾਕ ਵਿਭਾਗ ਨੇ ਵੱਖ-ਵੱਖ ਗ੍ਰਾਮੀਣ ਡਾਕ ਸੇਵਕ (GDS), ਬ੍ਰਾਂਚ ਪੋਸਟਮਾਸਟਰ (BPM) ਅਤੇ ਸਹਾਇਕ ਬ੍ਰਾਂਚ ਪੋਸਟਮਾਸਟਰ (ABPM)/ਡਾਕ ਸੇਵਕ ਦੇ ਅਹੁਦਿਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਇਸ ਭਰਤੀ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਹੋ ਗਿਆ ਹੈ।
ਆਖ਼ਰੀ ਤਾਰੀਖ਼
ਉਮੀਦਵਾਰ 5 ਅਗਸਤ 2024 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
GDS, BPM, ਅਤੇ ABPM/ਡਾਕ ਸੇਵਕ ਅਹੁਦਿਆਂ ਲਈ ਬਿਨੈ ਕਰਨ ਵਾਲੇ ਉਮੀਦਵਾਰਾਂ ਨੇ ਆਪਣੀ 10ਵੀਂ ਜਮਾਤ (ਸੈਕੰਡਰੀ ਸਕੂਲ ਪ੍ਰੀਖਿਆ) ਨੂੰ ਭਾਰਤ ਸਰਕਾਰ ਵਲੋਂ ਰਾਜ ਸਰਕਾਰਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਲੋਂ ਮਾਨਤਾ ਪ੍ਰਾਪਤ ਸਕੂਲ ਸਿੱਖਿਆ ਬੋਰਡ ਤੋਂ ਗਣਿਤ, ਸਥਾਨਕ ਭਾਸ਼ਾ ਅਤੇ ਅੰਗਰੇਜ਼ੀ ਵਿਚ ਪਾਸ ਅੰਕਾਂ ਨਾਲ ਪੂਰੀ ਕੀਤੀ ਹੋਣੀ ਚਾਹੀਦੀ ਹੈ।
ਉਮਰ
ਬਿਨੈਕਾਰਾਂ ਦੀ ਉਮਰ 15 ਜੁਲਾਈ, 2024 ਤੱਕ 18 ਤੋਂ 40 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਸਰਕਾਰੀ ਨਿਯਮਾਂ ਅਨੁਸਾਰ ਰਾਖਵੀਆਂ ਸ਼੍ਰੇਣੀਆਂ ਦੇ ਉਮੀਦਵਾਰਾਂ ਲਈ ਉਮਰ ਵਿਚ ਛੋਟ ਲਾਗੂ ਹੈ:
SC/ST: 5 ਸਾਲ
OBC: 3 ਸਾਲ
PWD: 10 ਸਾਲ
ਰਜਿਸਟਰੇਸ਼ਨ ਫੀਸ
ਇੰਡੀਆ ਪੋਸਟ ਆਫਿਸ GDS ਭਰਤੀ 2024 ਲਈ ਅਰਜ਼ੀ ਫੀਸ ਹੇਠ ਲਿਖੇ ਅਨੁਸਾਰ ਹੈ:
ਜਨਰਲ/ਓਬੀਸੀ: ₹100
SC/ST/PWD/ਔਰਤ/ ਟਰਾਂਸਜੈਂਡਰ: ਕੋਈ ਫੀਸ ਨਹੀਂ
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਚੋਣ ਪ੍ਰਕਿਰਿਆ
ਇੰਡੀਆ ਪੋਸਟ ਆਫਿਸ GDS, BPM, ਅਤੇ ABPM/ਡਾਕ ਸੇਵਕ ਅਹੁਦਿਆਂ ਲਈ ਉਮੀਦਵਾਰਾਂ ਦੀ ਚੋਣ 10ਵੀਂ ਜਮਾਤ ਦੀ ਪ੍ਰੀਖਿਆ ਵਿੱਚ ਪ੍ਰਾਪਤ ਅੰਕਾਂ ਤੋਂ ਤਿਆਰ ਕੀਤੀ ਮੈਰਿਟ ਸੂਚੀ ਦੇ ਆਧਾਰ 'ਤੇ ਹੋਵੇਗੀ। ਚੋਣ ਪ੍ਰਕਿਰਿਆ ਲਈ ਕੋਈ ਲਿਖਤੀ ਪ੍ਰੀਖਿਆ ਜਾਂ ਇੰਟਰਵਿਊ ਨਹੀਂ ਹੋਵੇਗੀ। ਮੈਰਿਟ ਸੂਚੀ ਉਮੀਦਵਾਰ ਦੀ ਅਕਾਦਮਿਕ ਕਾਰਗੁਜ਼ਾਰੀ ਅਤੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਿਜ਼ਰਵੇਸ਼ਨ ਨੀਤੀਆਂ ਦੇ ਆਧਾਰ 'ਤੇ ਤਿਆਰ ਕੀਤੀ ਜਾਵੇਗੀ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਵੱਡੀ ਖ਼ਬਰ : ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਤੁਰੰਤ ਕਰਵਾਇਆ ਖਾਲੀ
NEXT STORY