ਨੈਸ਼ਨਲ ਡੈਸਕ: ਇੰਟਰਪੋਲ ਨੇ ਖ਼ਾਲਿਸਤਾਨੀ ਸੰਗਠਨ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਮੈਂਬਰ ਕਰਨਵੀਰ ਸਿੰਘ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ। 38 ਸਾਲਾ ਕਰਨਵੀਰ ਸਿੰਘ ਮੂਲ ਰੂਪ ਤੋਂ ਪੰਜਾਬ ਦੇ ਕਪੂਰਥਲਾ ਦਾ ਰਹਿਣ ਵਾਲਾ ਹੈ। ਸੂਤਰਾਂ ਮੁਤਾਬਕ ਉਹ ਪਾਕਿਸਤਾਨ 'ਚ ਮੌਜੂਦ ਹੋ ਸਕਦਾ ਹੈ। ਕਰਨਵੀਰ ਸਿੰਘ ਨੂੰ ਬੱਬਰ ਖਾਲਸਾ ਦੇ ਅੱਤਵਾਦੀਆਂ ਵਾਧਵਾ ਸਿੰਘ ਅਤੇ ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ ਦਾ ਸੱਜਾ ਹੱਥ ਦੱਸਿਆ ਜਾਂਦਾ ਹੈ। ਵਾਧਵਾ ਅਤੇ ਰਿੰਦਾ ਦੇ ਵੀ ਪਾਕਿਸਤਾਨ ਵਿਚ ਲੁਕੇ ਹੋਣ ਦਾ ਸ਼ੱਕ ਹੈ।
ਇਹ ਖ਼ਬਰ ਵੀ ਪੜ੍ਹੋ - ਵਿੱਤ ਮੰਤਰੀ ਹਰਪਾਲ ਚੀਮਾ ਨੇ ਆਪ ਸਰਕਾਰ ਵੱਲੋਂ ਕਰਜ਼ੇ ਦੇ 1-1 ਪੈਸੇ ਦਾ ਦਿੱਤਾ ਵੇਰਵਾ, ਸਾਹਮਣੇ ਰੱਖਿਆ ਪੂਰਾ ਬਿਓਰਾ
ਕਰਨਵੀਰ ਸਿੰਘ 'ਤੇ ਦੋਸ਼ ਹੈ ਕਿ ਉਹ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐੱਸ.ਆਈ. ਨਾਲ ਮਿਲ ਕੇ ਭਾਰਤ ਵਿਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਹਨ। ਸੂਤਰਾਂ ਮੁਤਾਬਕ ਕਰਨਵੀਰ ਸਿੰਘ ਖ਼ਿਲਾਫ਼ ਕਤਲ, ਐਕਸਪਲੋਸਿਵ ਐਕਟ, ਟੈਰਰ ਫੰਡਿੰਗ, ਆਰਮਜ਼ ਐਕਟ ਅਤੇ ਅੱਤਵਾਦੀ ਸਾਜ਼ਿਸ਼ ਦੇ ਮਾਮਲੇ ਦਰਜ ਹਨ। ਰੈੱਡ ਕਾਰਨਰ ਨੋਟਿਸ ਇੰਟਰਪੋਲ ਦੇ ਮੈਂਬਰ ਰਾਜਾਂ ਤੋਂ ਕਾਨੂੰਨ ਲਾਗੂ ਕਰਨ ਵਾਲੇ ਵਿਅਕਤੀ ਨੂੰ ਹਵਾਲਗੀ, ਸਮਰਪਣ ਜਾਂ ਸਮਾਨ ਕਾਨੂੰਨੀ ਪ੍ਰਕਿਰਿਆ ਵਿਚ ਲੰਬਿਤ ਵਿਅਕਤੀ ਨੂੰ ਲੱਭਣ ਅਤੇ ਅਸਥਾਈ ਤੌਰ 'ਤੇ ਨਜ਼ਰਬੰਦ ਕਰਨ ਲਈ ਇਕ ਅਪੀਲ ਹੁੰਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਡਕਰੀ ਨੇ ਹਿੱਤਧਾਰਕਾਂ ਨੂੰ ਅੱਗੇ ਆ ਕੇ ਵਾਹਨ ਸਕ੍ਰੈਪਿੰਗ ਨੀਤੀ ਦਾ ਸਮਰਥਨ ਕਰਨ ਦਾ ਦਿੱਤਾ ਸੱਦਾ
NEXT STORY