ਨਵੀਂ ਦਿੱਲੀ- ਦੇਸ਼ ਦੀ ਰਾਜਧਾਨੀ ਦਿੱਲੀ ਇਕ ਵਾਰ ਫਿਰ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਹੈ। ਸੁਰੱਖਿਆ ਏਜੰਸੀਆਂ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅਲਰਟ ਅਨੁਸਾਰ, ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦਿੱਲੀ ਦੇ ਇਤਿਹਾਸਕ ਲਾਲ ਕਿਲ੍ਹੇ ਅਤੇ ਚਾਂਦਨੀ ਚੌਕ ਸਥਿਤ ਵੱਡੇ ਮੰਦਰਾਂ 'ਤੇ ਹਮਲੇ ਦੀ ਯੋਜਨਾ ਬਣਾ ਰਿਹਾ ਹੈ। ਸੁਰੱਖਿਆ ਏਜੰਸੀਆਂ ਦਾ ਕਹਿਣਾ ਹੈ ਕਿ ਲਸ਼ਕਰ-ਏ-ਤੋਇਬਾ ਦਿੱਲੀ 'ਚ IED (ਆਈ.ਈ.ਡੀ.) ਧਮਾਕੇ ਕਰਨ ਦੀ ਸਾਜ਼ਿਸ਼ ਰਚ ਰਿਹਾ ਹੈ। ਦਰਅਸਲ, 6 ਫਰਵਰੀ ਨੂੰ ਪਾਕਿਸਤਾਨ ਦੇ ਇਸਲਾਮਾਬਾਦ ਦੀ ਇਕ ਮਸਜਿਦ 'ਚ ਹੋਏ ਬੰਬ ਧਮਾਕੇ ਦਾ ਬਦਲਾ ਲੈਣ ਲਈ ਅੱਤਵਾਦੀ ਭਾਰਤ 'ਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ 'ਚ ਹਨ। ਇਸ ਖ਼ਤਰੇ ਨੂੰ ਦੇਖਦੇ ਹੋਏ ਲਾਲ ਕਿਲ੍ਹੇ ਅਤੇ ਆਸ-ਪਾਸ ਦੇ ਇਲਾਕਿਆਂ 'ਚ ਸੁਰੱਖਿਆ ਵਿਵਸਥਾ ਨੂੰ ਬਹੁਤ ਸਖ਼ਤ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਨਵੰਬਰ 'ਚ ਵੀ ਲਾਲ ਕਿਲ੍ਹੇ ਦੇ ਸਾਹਮਣੇ ਇਕ ਕਾਰ ਬੰਬ ਧਮਾਕਾ ਹੋਇਆ ਸੀ, ਜਿਸ 'ਚ ਕਈ ਲੋਕਾਂ ਦੀ ਜਾਨ ਚਲੀ ਗਈ ਸੀ। 10 ਨਵੰਬਰ ਨੂੰ ਹੋਏ ਉਸ ਧਮਾਕੇ 'ਚ 12 ਤੋਂ ਵੱਧ ਲੋਕ ਮਾਰੇ ਗਏ ਸਨ। ਜਾਂਚ 'ਚ ਸਾਹਮਣੇ ਆਇਆ ਹੈ ਕਿ ਉਸ ਸਾਜ਼ਿਸ਼ ਦਾ ਮਾਸਟਰਮਾਈਂਡ ਡਾ. ਉਮਰ-ਉਨ-ਨਬੀ ਸੀ, ਜੋ ਖੁਦ ਵਿਸਫੋਟਕਾਂ ਨਾਲ ਲੱਦੀ ਗੱਡੀ ਚਲਾ ਰਿਹਾ ਸੀ। ਜਾਂਚ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਡਾ. ਉਮਰ-ਉਨ-ਨਬੀ ਇਕ ਹੋਰ ਆਤਮਘਾਤੀ ਹਮਲਾਵਰ ਦੀ ਭਰਤੀ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਸਬੰਧਤ ਵਿਅਕਤੀ ਨੇ ਸੇਬਾਂ ਦੀ ਫ਼ਸਲ ਦੇ ਸੀਜ਼ਨ 'ਚ ਆਪਣੇ ਪਰਿਵਾਰ ਦੀ ਮਦਦ ਕਰਨ ਦਾ ਹਵਾਲਾ ਦੇ ਕੇ ਹਮਲੇ ਤੋਂ ਪਿੱਛੇ ਹਟਣ ਦਾ ਫੈਸਲਾ ਕਰ ਲਿਆ ਸੀ। ਸ਼੍ਰੀਨਗਰ ਪੁਲਸ ਅਤੇ ਐੱਨ.ਆਈ.ਏ. (NIA) ਨੇ ਨਬੀ ਵੱਲੋਂ ਚਲਾਏ ਜਾ ਰਹੇ ਇਸ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸ ਸਬੰਧ 'ਚ ਸ਼ੋਪੀਆਂ ਦੇ ਰਹਿਣ ਵਾਲੇ ਯਾਸਿਰ ਅਹਿਮਦ ਡਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅੱਤਵਾਦੀਆਂ ਤੋਂ ਪੁੱਛਗਿੱਛ ਦੌਰਾਨ ਕਈ ਅਹਿਮ ਖੁਲਾਸੇ ਹੋਏ ਹਨ, ਜਿਸ ਦੇ ਆਧਾਰ 'ਤੇ ਸੁਰੱਖਿਆ ਏਜੰਸੀਆਂ ਹੁਣ ਹੋਰ ਚੌਕਸ ਹੋ ਗਈਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਚੋਣਾਂ 'ਚ ਹਾਰ ਤੋਂ ਬਾਅਦ ਉਮੀਦਵਾਰਾਂ ਵੱਲੋਂ ਵੋਟਰਾਂ ਦੇ ਘਰਾਂ ‘ਤੇ ਦਸਤਕ; ਨਕਦੀ ਤੇ ਤੋਹਫੇ ਵਾਪਸ ਲੈਣ ਦੀ ਕੋਸ਼ਿਸ਼
NEXT STORY