ਨਵੀਂ ਦਿੱਲੀ : ਗ੍ਰਹਿ ਮੰਤਰਾਲਾ ਨੇ 31 ਜਨਵਰੀ ਤੱਕ ਲਾਲ ਕਿਲ੍ਹੇ ਨੂੰ ਆਮ ਲੋਕਾਂ ਲਈ ਬੰਦ ਕੀਤਾ ਹੈ। ਦੱਸ ਦਈਏ ਕਿ ਦਿੱਲੀ ਵਿੱਚ ਗਣਤੰਤਰ ਦਿਵਸ 'ਤੇ ਟਰੈਕਟਰ ਪਰੇਡ ਦੌਰਾਨ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਾਫੀ ਹੰਗਾਮਾ ਕੀਤਾ, ਜਿਸ ਵਿੱਚ ਕਈ ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਏ। ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਪੁਲਸ ਨੇ ਹੰਝੂ ਗੈਸ ਦਾ ਇਸਤੇਮਾਲ ਕੀਤਾ ਪਰ ਉਹ ਨਹੀਂ ਮੰਨੇ। ਦਿੱਲੀ ਵਿੱਚ ਹੋਈ ਇਸ ਹਿੰਸਾ ਤੋਂ ਬਾਅਦ ਪੁਲਸ ਕਮਿਸ਼ਨਰ ਐੱਸ.ਐੱਨ. ਸ਼੍ਰੀਵਾਸਤਵ ਨੇ ਕਿਸਾਨ ਨੇਤਾਵਾਂ 'ਤੇ ਵਿਸ਼ਵਾਸਘਾਤ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਪੁਲਸ ਨਾਲ ਵਿਸ਼ਵਾਸਘਾਤ ਕੀਤਾ ਹੈ। ਸਾਡੇ ਸਾਹਮਣੇ ਕਈ ਵਿਕਲਪ ਸਨ ਪਰ ਅਸੀਂ ਸੰਜਮ ਵਰਤਿਆ।
ਇਹ ਵੀ ਪੜ੍ਹੋ- ਦਿੱਲੀ 'ਚ ਹੋਈ ਹਿੰਸਾ ਕਾਰਨ ਬੈਕਫੁੱਟ 'ਤੇ ਕਿਸਾਨ ਸੰਗਠਨ, 1 ਫਰਵਰੀ ਨੂੰ ਸੰਸਦ ਮਾਰਚ ਮੁਲਤਵੀ
ਪੁਲਸ ਕਮਿਸ਼ਨਰ ਐੱਸ.ਐੱਨ. ਸ਼੍ਰੀਵਾਸਤਵ ਨੇ ਕਿਹਾ ਕਿ ਸਾਨੂੰ 2 ਜਨਵਰੀ ਨੂੰ ਟਰੈਕਟਰ ਰੈਲੀ ਦੀ ਜਾਣਕਾਰੀ ਮਿਲੀ ਸੀ। ਜਾਣਕਾਰੀ ਮਿਲਦੇ ਹੀ ਅਸੀਂ ਕਿਸਾਨ ਨੇਤਾਵਾਂ ਨਾਲ ਗੱਲ ਕੀਤੀ। ਅਸੀਂ 26 ਜਨਵਰੀ ਨੂੰ ਪਰੇਡ ਨਹੀਂ ਕੱਢਣ ਨੂੰ ਕਿਹਾ ਪਰ ਉਹ ਦਿੱਲੀ ਵਿੱਚ ਰੈਲੀ ਕੱਢਣ 'ਤੇ ਅੜੇ ਰਹੇ। ਦਿੱਲੀ ਦੇ ਪੁਲਸ ਕਮਿਸ਼ਨਰ ਐੱਸ.ਐੱਨ. ਸ਼੍ਰੀਵਾਸਤਵ ਨੇ ਕਿਹਾ ਕਿ 25 ਜਨਵਰੀ ਨੂੰ ਅਸੀਂ ਮਹਿਸੂਸ ਕੀਤਾ ਕਿ ਕਿਸਾਨ ਸ਼ਰਾਰਤੀ ਅਨਸਰਾਂ ਨੂੰ ਅੱਗੇ ਵਧਾ ਰਹੇ ਹਨ। ਕਿਸਾਨ ਨੇਤਾ ਸਤਨਾਮ ਸਿੰਘ ਪੰਨੁ ਨੇ ਭੜਕਾਊ ਭਾਸ਼ਣ ਦਿੱਤਾ ਤਾਂ ਉਥੇ ਹੀ ਦਰਸ਼ਨਪਾਲ ਸਿੰਘ ਨੇ ਰੂਟ ਫਾਅਲੋ ਨਹੀਂ ਕੀਤਾ।
ਇਹ ਵੀ ਪੜ੍ਹੋ- ਦਿੱਲੀ ਹਿੰਸਾ 'ਤੇ ਬੋਲੇ ਜਾਵਡੇਕਰ, CAA ਦੌਰਾਨ ਵੀ ਰਾਹੁਲ ਗਾਂਧੀ ਨੇ ਭੜਕਾਇਆ ਸੀ
ਉਨ੍ਹਾਂ ਨੇ ਕਿਸਾਨਾਂ ਨੂੰ ਭੜਕਾਇਆ। ਪੁਲਸ ਕਮਿਸ਼ਨਰ ਨੇ ਕਿਹਾ ਕਿ ਅਸੀਂ ਕਿਸਾਨ ਨੇਤਾਵਾਂ ਨੂੰ KMP (ਕੁੰਡਲੀ-ਮਾਨੇਸਰ-ਪਲਵਾਨ) ਦਾ ਆਪਸ਼ਨ ਦਿੱਤਾ। ਉਨ੍ਹਾਂ ਦੀ ਸਕਿਊਰਿਟੀ, ਮੈਡੀਕਲ, ਸੱਬਜੀ ਦੀ ਸਹੂਲਤ ਦੇਣ ਦਾ ਅਸੀਂ ਵਾਅਦਾ ਕੀਤਾ ਸੀ। ਸਭ ਤੋਂ ਪਹਿਲਾਂ ਕਿਹਾ ਗਿਆ ਕਿ 26 ਦੀ ਜਗ੍ਹਾ ਕੋਈ ਹੋਰ ਤਾਰੀਖ਼ ਰੱਖ ਲੈਣ ਪਰ ਉਨ੍ਹਾਂ ਨੇ ਇਨਕਾਰ ਕਰ ਦਿੱਤਾ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
ਦਿੱਲੀ ਪੁਲਸ ਦੀ ਵੱਡੀ ਕਾਰਵਾਈ, 37 ਕਿਸਾਨ ਨੇਤਾਵਾਂ ਖ਼ਿਲਾਫ਼ FIR ਦਰਜ
NEXT STORY