ਨਵੀਂ ਦਿੱਲੀ- ਸੰਸਦ ਦਾ ਬਜਟ ਇਜਲਾਸ ਸ਼ੁਰੂ ਹੋ ਰਿਹਾ ਹੈ। ਇਸ ਤੋਂ ਪਹਿਲਾਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਦੋਹਾਂ ਸਦਨਾਂ ਨੂੰ ਬਜਟ ਸੰਬੋਧਨ ਹੋਇਆ। ਉਨ੍ਹਾਂ 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਹੋਏ ਝੰਡੇ ਦੇ ਅਪਮਾਨ ਨੂੰ ਮੰਦਭਾਗਾ ਦੱਸਿਆ। ਉਨ੍ਹਾਂ ਕਿਹਾ ਕਿ ਕਾਨੂੰਨ ਅਤੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਰਾਸ਼ਟਰਪਤੀ ਨੇ ਕਿਹਾ ਕਿ ਪਿਛਲੇ ਸਾਲ ਪਾਸ ਹੋਏ ਤਿੰਨੋਂ ਖੇਤੀ ਬਿੱਲਾਂ ਦਾ ਕਈ ਰਾਜਨੀਤਕ ਦਲਾਂ ਨੇ ਸਮੇਂ-ਸਮੇਂ 'ਤੇ ਸਮਰਥਨ ਕੀਤਾ ਸੀ। ਦੋ ਦਹਾਕਿਆਂ ਤੋਂ ਇਨ੍ਹਾਂ ਕਾਨੂੰਨਾਂ ਦੀ ਮੰਗ ਹੋ ਰਹੀ ਸੀ।
ਰਾਸ਼ਟਰਪਤੀ ਨੇ ਕਿਹਾ ਮੇਰੀ ਸਰਕਾਰ ਇਹ ਸਪੱਸ਼ਟ ਕਰਨਾ ਚਾਹੁੰਦੀ ਹੈ ਕਿ ਨਵੇਂ ਖੇਤੀ ਕਾਨੂੰਨ ਦੇਸ਼ ਵਿਰੋਧੀ ਨਹੀਂ ਸਗੋਂ ਦੇਸ਼ ਹਿੱਤ ਵਿਚ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਸਰਕਾਰ ਪਾਲਣਾ ਕਰੇਗੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪਿਛਲੇ ਦਿਨੀਂ ਗਣਤੰਤਰ ਦਿਹਾੜੇ ਵਰਗੇ ਪਵਿੱਤਰ ਦਿਨ 'ਤੇ ਝੰਡੇ ਦਾ ਅਪਮਾਨ ਅਤੇ ਦਿੱਲੀ ਵਿਚ ਹੋਈ ਹਿੰਸਾ ਬੇਹੱਦ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਜੋ ਸੰਵਿਧਾਨ ਸਾਨੂੰ ਪ੍ਰਦਰਸ਼ਨ ਦੀ ਆਜ਼ਾਦੀ ਦਾ ਅਧਿਕਾਰ ਦਿੰਦਾ ਹੈ, ਉਹੀ ਸੰਵਿਧਾਨ ਸਾਨੂੰ ਸਿਖਾਉਂਦਾ ਹੈ ਕਿ ਕਾਨੂੰਨ ਅਤੇ ਨਿਯਮਾਂ ਦੀ ਵੀ ਓਨੀ ਹੀ ਗੰਭੀਰਤਾ ਨਾਲ ਪਾਲਣਾ ਕਰਨੀ ਚਾਹੀਦੀ ਹੈ।ਰਾਸ਼ਟਰਪਤੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮੌਜੂਦਾ ਸਮੇਂ ਇਨ੍ਹਾਂ ਕਾਨੂੰਨਾਂ ਦਾ ਅਮਲੀਕਰਨ ਦੇਸ਼ ਦੀ ਸਰਵਉੱਚ ਅਦਾਲਤ ਨੇ ਮੁਲਤਵੀ ਕੀਤਾ ਹੋਇਆ ਹੈ। ਮੇਰੀ ਸਰਕਾਰ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਪੂਰਾ ਸਨਮਾਨ ਕਰਦੇ ਹੋਏ ਉਸ ਦੀ ਪਾਲਣਾ ਕਰੇਗੀ।
ਉਨ੍ਹਾਂ ਕਿਹਾ, ''ਮੇਰੀ ਸਰਕਾਰ ਇਹ ਸਪੱਸ਼ਟ ਕਰਨਾ ਚਾਹੁੰਦੀ ਹੈ ਕਿ ਤਿੰਨੋਂ ਖੇਤੀ ਕਾਨੂੰਨ ਬਣਨ ਤੋਂ ਪਹਿਲਾਂ ਦੀਆਂ ਪੁਰਾਣੀਆਂ ਵਿਵਸਥਾਵਾਂ ਤਹਿਤ ਜੋ ਅਧਿਕਾਰ ਸਨ ਅਤੇ ਜੋ ਸਹੂਲਤਾਂ ਸਨ, ਉਨ੍ਹਾਂ ਵਿਚ ਕਿਤੇ ਵੀ ਕੋਈ ਕਮੀ ਨਹੀਂ ਕੀਤੀ ਗਈ ਹੈ ਸਗੋਂ ਖੇਤੀ ਸੁਧਾਰਾਂ ਜ਼ਰੀਏ ਸਰਕਾਰ ਨੇ ਕਿਸਾਨਾਂ ਨੂੰ ਨਵੀਆਂ ਸਹੂਲਤਾਂ ਉਪਲਬਧ ਕਰਾਉਣ ਦੇ ਨਾਲ-ਨਾਲ ਨਵੇਂ ਅਧਿਕਾਰ ਵੀ ਦਿੱਤੇ ਹਨ।''
ਭਾਰਤੀ ਫ਼ੌਜ 'ਚ ਅਧਿਆਪਕ ਦੇ ਅਹੁਦਿਆਂ 'ਤੇ ਨਿਕਲੀਆਂ ਹਨ ਭਰਤੀਆਂ, ਇੰਝ ਕਰੋ ਅਪਲਾਈ
NEXT STORY