ਨਵੀਂ ਦਿੱਲੀ : 79ਵੇਂ ਆਜ਼ਾਦੀ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲਾਲ ਕਿਲ੍ਹੇ 'ਤੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਦੀ ਫਸੀਲ ਤੋਂ 12ਵੀਂ ਵਾਰ ਤਿਰੰਗਾ ਲਹਿਰਾਇਆ ਅਤੇ ਦੇਸ਼ ਦੀ ਜਨਤਾ ਨੂੰ ਸੰਬੋਧਨ ਕੀਤਾ। PM ਮੋਦੀ ਲਾਲ ਕਿਲ੍ਹੇ ਤੋਂ ਸਭ ਤੋਂ ਲੰਬਾ ਭਾਸ਼ਣ ਦੇਣ ਵਾਲੇ ਨੇਤਾ ਬਣ ਗਏ ਹਨ। ਉਨ੍ਹਾਂ ਨੇ ਲਗਭਗ ਦੋ ਘੰਟੇ (104 ਮਿੰਟ) ਤੱਕ ਦੇਸ਼ ਨੂੰ ਸੰਬੋਧਨ ਕੀਤਾ। ਇਸ ਦੌਰਾਨ ਦੇਸ਼ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਆਪ੍ਰੇਸ਼ਨ ਸਿੰਦੂਰ, ਦੇਸ਼ ਦੇ ਦੁਸ਼ਮਣਾਂ ਨੂੰ ਚੇਤਾਵਨੀਆਂ, ਪਹਿਲਗਾਮ ਹਮਲਾ, ਸਿੰਧੂ ਪਾਣੀ, ਨੌਜਵਾਨਾਂ ਨੂੰ ਰੁਜ਼ਗਾਰ ਦੇਣ, ਟੈਰਿਫ, ਘੁਸਪੈਠ, ਭਾਰਤੀ ਲੜਾਕੂ ਜਹਾਜ਼ਾਂ ਦੇ ਬਾਰੇ ਜ਼ਿਕਰ ਕੀਤਾ।
ਪੜ੍ਹੋ ਇਹ ਵੀ - ਨੌਜਵਾਨਾਂ ਲਈ ਵੱਡੀ ਖ਼ੁਸ਼ਖ਼ਬਰੀ : PM ਮੋਦੀ ਨੇ 15,000 ਦੇਣ ਦਾ ਕੀਤਾ ਐਲਾਨ

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਸੰਬੋਧਨ ਕਰਨ ਤੋਂ ਬਾਅਦ ਉਕਤ ਸਥਾਨ 'ਤੇ ਆਏ ਹੋਏ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਜਦੋਂ ਉਹ ਬੱਚਿਆਂ ਅਤੇ ਆਮ ਜਨਤਾ ਨੂੰ ਮਿਲ ਰਹੇ ਸਨ। ਪ੍ਰੋਗਰਾਮ ਤੋਂ ਬਾਅਦ PM ਮੋਦੀ ਜਦੋਂ ਸਕੂਲੀ ਬੱਚਿਆਂ ਨਾਲ ਹੱਥ ਮਿਲਾਉਣ ਤੋਂ ਬਾਅਦ ਦੂਜੇ ਪਾਸੇ ਇੱਕਠੀ ਹੋਈ ਭੀੜ ਨੂੰ ਮਿਲਣ ਲਈ ਗਏ ਤਾਂ ਇਕ ਵਿਅਕਤੀ ਨੇ ਪੀਐੱਮ ਮੋਦੀ ਨੂੰ ਇਕ ਫੋਟੋ ਫਰੇਮ ਤੋਹਫ਼ੇ ਦੇ ਤੌਰ 'ਤੇ ਦਿੱਤਾ। ਇਸ ਫਰੇਮ ਵਿਚ ਪੀਐੱਮ ਮੋਦੀ ਆਪਣੀ ਮਾਂ ਦੇ ਪੈਰ ਧੋਦੇ ਹੋਏ ਦਿਖਾਈ ਦੇ ਰਹੇ ਹਨ।
ਪੜ੍ਹੋ ਇਹ ਵੀ - ਮੋਟਾਪੇ ਨੂੰ ਲੈ ਕੇ ਬੋਲੇ PM ਮੋਦੀ, ਦੇਸ਼ ਵਾਸੀਆਂ ਨੂੰ ਕੀਤੀ ਇਹ ਅਪੀਲ

ਸੂਤਰਾਂ ਅਨੁਸਾਰ ਇਹ ਤਸਵੀਰ ਹੱਥ ਨਾਲ ਬਣੀ ਲੱਗ ਰਹੀ ਸੀ। ਉਕਤ ਵਿਅਕਤੀ ਨੇ ਜਿਵੇਂ ਪੀਐੱਮ ਮੋਦੀ ਨੂੰ ਨੇੜੇ ਆਉਂਦੇ ਦੇਖਿਆ ਤਾਂ ਉਸ ਨੇ ਤਸਵੀਰ ਉਪਰ ਵੱਲ ਕਰ ਦਿੱਤੀ। ਪ੍ਰਧਾਨ ਮੰਤਰੀ ਮੋਦੀ ਦੀ ਜਦੋਂ ਉਸ 'ਤੇ ਨਜ਼ਰ ਪਈ ਤਾਂ ਉਹਨਾਂ ਨੇ ਤਸਵੀਰ ਨੂੰ ਸਵੀਕਾਰ ਕਰ ਲਿਆ, ਜਿਸ ਤੋਂ ਤੁਰੰਤ ਬਾਅਦ ਸੁਰੱਖਿਆ ਬਲਾਂ ਨੇ ਆਪਣੇ ਹੱਥਾਂ ਵਿਚ ਲੈ ਲਈ।
ਪੜ੍ਹੋ ਇਹ ਵੀ - ਹੁਣ ਘਰ ਬੈਠੇ ਮੰਗਵਾਓ ਸ਼ਰਾਬ ਦੀ ਬੋਤਲ! ਨਹੀਂ ਕੱਢਣੇ ਪੈਣੇ ਠੇਕਿਆਂ ਦੇ ਗੇੜੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪੰਜਾਬ 'ਚ ਸਟਾਫ ਨਰਸਾਂ ਦੀ ਨਿਕਲੀ ਭਰਤੀ, ਮਿਲੇਗੀ ਮੋਟੀ ਤਨਖਾਹ
NEXT STORY