ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਬੁੱਧਵਾਰ ਨੂੰ ਕਿਹਾ ਕਿ ਦਿੱਲੀ ਸਰਕਾਰ ਰਾਸ਼ਟਰੀ ਰਾਜਧਾਨੀ ’ਚ ਵਾਹਨ ਪ੍ਰਦੂਸ਼ਣ ’ਤੇ ਰੋਕ ਲਗਾਉਣ ਲਈ 26 ਅਕਤੂਬਰ ਤੋਂ ‘ਰੈੱਡ ਲਾਈਨ ਆਨ ਗੱਡੀ ਆਫ’ ਮੁਹਿੰਮ ਫਿਰ ਤੋਂ ਸ਼ੁਰੂ ਕਰੇਗੀ। ਪਿਛਲੇ ਸਾਲ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਮੁਹਿੰਮ ਦੀ ਪ੍ਰਭਾਵਸ਼ੀਲਤਾ ’ਤੇ ਸਵਾਲ ਉਠਾਉਂਦੇ ਹੋਏ ਇਸ ’ਤੇ ਰੋਕ ਲਗਾ ਦਿੱਤੀ ਸੀ। ਰਾਏ ਨੇ ਇਥੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਤ ਕਰਦੇ ਹੋਏ ਕਿਹਾ ਕਿ ਹਾਲੀਆ ਡਾਟਾ ਵਿਸ਼ਲੇਸ਼ਣ ਤੋਂ ਪਤਾ ਲਗਦਾ ਹੈ ਕਿ ਪੀ. ਐੱਮ.-10 ਪ੍ਰਦੂਸ਼ਣ ਵਿਚ ਕਮੀ ਹੋਈ ਹੈ ਅਤੇ ਬਾਇਓ ਈਂਧਣ ਬਲਣ ਅਤੇ ਵਾਹਨਾਂ ਦੀ ਨਿਕਾਸੀ ਕਾਰਨ ਪੀ. ਐੱਮ. 2.5 ਵਿਚ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ : ਹਿਮਾਚਲ ਪ੍ਰਦੇਸ਼ : ਲਾਹੌਲ-ਸਪੀਤੀ ਪਿੰਡ ਦੀ ਜ਼ਮੀਨ ਧਸੀ, ਵਸਨੀਕਾਂ ਨੇ ਭੂ-ਵਿਗਿਆਨਕ ਸਰਵੇਖਣ ਦੀ ਕੀਤੀ ਮੰਗ
ਉਨ੍ਹਾਂ ਨੇ ਕਿਹਾ ਕਿ ਇਸ ’ਤੇ ਵਿਚਾਰ ਕਰਦੇ ਹੋਏ, ਅਸੀਂ 26 ਅਕਤੂਬਰ ਤੋਂ ਵਾਹਨ ਪ੍ਰਦੂਸ਼ਣ ਨੂੰ ਘੱਟ ਕਰਨ ਲਈ ‘ਰੈੱਡ ਲਾਈਟ ਆਨ ਗੱਡੀ ਆਫ’ ਮੁਹਿੰਮ ਨੂੰ ਫਿਰ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਰਾਏ ਨੇ ਕਿਹਾ ਕਿ ਪਿਛਲੇ ਸਾਲਾਂ ਵਿਚ ਨਾਗਰਿਕ ਸੁਰੱਖਿਆ ਸਵੈ-ਸੇਵਕਾਂ ਨੂੰ ਮੁਹਿੰਮ ਵਿਚ ਸ਼ਾਮਲ ਕੀਤਾ ਗਿਆ ਸੀ ਅਤੇ ਇਸ ਸਾਲ ਮੁਹਿੰਮ ਵਿਚ ਆਮ ਜਨਤਾ ਨੂੰ ਸ਼ਾਮਲ ਕੀਤਾ ਜਾਏਗਾ। ਸੈਂਟਰਲ ਰੋਡ ਰਿਸਰਚ ਇੰਸਟੀਚਿਊਟ ਵਲੋਂ ਕੀਤੇ ਗਏ 2019 ਦੇ ਇਕ ਅਧਿਐਨ ਤੋਂ ਪਤਾ ਲੱਗਾ ਹੈ ਕਿ ਟਰੈਫਿਕ ਸਿਗਨਲ ’ਤੇ ਇੰਜਣ ਚਾਲੂ ਰਹਿਣ ਨਾਲ ਪ੍ਰਦੂਸ਼ਣ ਦੇ ਪੱਧਰ ’ਚ 9 ਫੀਸਦੀ ਤੋਂ ਜ਼ਿਆਦਾ ਦਾ ਵਾਧਾ ਹੋ ਸਕਦਾ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੀਵਾਲੀ ਤੋਂ ਪਹਿਲਾਂ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ
NEXT STORY