ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਯਾਨੀ ਕਿ ਅੱਜ ਕਿਹਾ ਕਿ ਰੱਖਿਆ ਨਿਰਯਾਤ ਦਾ ਰਿਕਾਰਡ ਪੱਧਰ 'ਤੇ ਪਹੁੰਚਣਾ ਦਰਸਾਉਂਦਾ ਹੈ ਕਿ ਪਿਛਲੇ ਕੁਝ ਸਾਲਾਂ 'ਚ ਰੱਖਿਆ ਖੇਤਰ 'ਚ ਕੀਤੇ ਗਏ ਸੁਧਾਰ ਚੰਗੇ ਨਤੀਜੇ ਦੇ ਰਹੇ ਹਨ। ਉਨ੍ਹਾਂ ਨੇ ਟਵੀਟ ਕੀਤਾ ਕਿ ਕੇਂਦਰ ਸਰਕਾਰ ਭਾਰਤ ਨੂੰ ਰੱਖਿਆ ਉਤਪਾਦਨ ਕੇਂਦਰ ਬਣਾਉਣ ਦੀ ਕੋਸ਼ਿਸ਼ ਦਾ ਸਮਰਥਨ ਕਰਨਾ ਜਾਰੀ ਰੱਖੇਗੀ। ਪ੍ਰਧਾਨ ਮੰਤਰੀ ਮੋਦੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਇਕ ਟਵੀਟ 'ਤੇ ਇਹ ਪ੍ਰਤੀਕਿਰਿਆ ਦਿੱਤੀ।
ਰਾਜਨਾਥ ਨੇ ਆਪਣੇ ਟਵੀਟ ਵਿਚ ਕਿਹਾ ਸੀ, ''ਸ਼ੁੱਕਰਵਾਰ ਨੂੰ ਖ਼ਤਮ ਹੋਏ ਵਿੱਤੀ ਸਾਲ 2022-23 ਵਿਚ ਭਾਰਤ ਦਾ ਰੱਖਿਆ ਨਿਰਯਾਤ 15,920 ਕਰੋੜ ਰੁਪਏ ਦੇ ਸਭ ਤੋਂ ਉੱਚ ਪੱਧਰ 'ਤੇ ਪਹੁੰਚ ਗਿਆ। ਇਹ ਦੇਸ਼ ਲਈ ਇਕ ਸ਼ਾਨਦਾਰ ਪ੍ਰਾਪਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰੇਰਣਾਦਾਇਕ ਅਗਵਾਈ 'ਚ ਸਾਡਾ ਰੱਖਿਆ ਨਿਰਯਾਤ ਤੇਜ਼ੀ ਨਾਲ ਵੱਧਦਾ ਰਹੇਗਾ।''
ਰਾਜਨਾਥ ਦੇ ਟਵੀਟ ਨੂੰ ਟੈਗ ਕਰਦਿਆਂ ਪ੍ਰਧਾਨ ਮੰਤਰੀ ਨੇ ਲਿਖਿਆ, ਸ਼ਾਨਦਾਰ! ਇਹ ਸਪੱਸ਼ਟ ਰੂਪ ਨਾਲ ਭਾਰਤ ਦੀ ਹੁਨਰ ਅਤੇ ਮੇਕ ਇਨ ਇੰਡੀਆ ਪ੍ਰਤੀ ਉਤਸ਼ਾਹ ਨੂੰ ਦਰਸਾਉਂਦਾ ਹੈ। ਇਸ ਨਾਲ ਇਹ ਵੀ ਪਤਾ ਲੱਗਦਾ ਹੈ ਕਿ ਪਿਛਲੇ ਕੁਝ ਸਾਲਾਂ ਵਿਚ ਰੱਖਿਆ ਖੇਤਰ 'ਚ ਕੀਤੇ ਗਏ ਸੁਧਾਰ ਚੰਗੇ ਨਤੀਜੇ ਦੇ ਰਹੇ ਹਨ। ਸਾਡੀ ਸਰਕਾਰ ਭਾਰਤ ਨੂੰ ਇਕ ਰੱਖਿਆ ਉਤਪਾਦਨ ਕੇਂਦਰ ਬਣਾਉਣ ਦੀ ਕੋਸ਼ਿਸ਼ਾਂ ਦਾ ਸਮਰਥਨ ਕਰਨਾ ਜਾਰੀ ਰੱਖੇਗੀ।
ਕਸ਼ਮੀਰ : ਯੂ-ਟਿਊਬਰ 'ਤੇ ਹਮਲੇ 'ਚ ਸ਼ਾਮਲ 2 'ਹਾਈਬ੍ਰਿਡ' ਅੱਤਵਾਦੀ ਗ੍ਰਿਫ਼ਤਾਰ
NEXT STORY