ਨਵੀਂ ਦਿੱਲੀ- ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਇਕ ਦਿਨ ਪਹਿਲਾਂ ਐਤਵਾਰ ਨੂੰ ਸਰਕਾਰ ਵੱਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਦੌਰਾਨ ਬੀਜੂ ਜਨਤਾ ਦਲ (ਬੀ.ਜੇ.ਡੀ.) ਅਤੇ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐੱਸ.) ਸਮੇਤ ਕਈ ਖੇਤਰੀ ਪਾਰਟੀਆਂ ਨੇ ਮਹਿਲਾ ਰਾਖਵਾਂਕਰਨ ਬਿੱਲ ਪੇਸ਼ ਕਰਨ 'ਤੇ ਜ਼ੋਰ ਦਿੱਤਾ। ਸਰਬ ਪਾਰਟੀ ਮੀਟਿੰਗ ਵਿਚ ਸ਼ਾਮਲ ਹੋਣ ਲਈ ਸੰਸਦ ਭਵਨ ਕੰਪਲੈਕਸ ਵਿਚ ਪੁੱਜੇ ਕਾਂਗਰਸ ਦੇ ਸੰਸਦ ਮੈਂਬਰ ਪ੍ਰਮੋਦ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਰਬ ਪਾਰਟੀ ਮੀਟਿੰਗ ਦੌਰਾਨ ਮਹਿੰਗਾਈ, ਬੇਰੁਜ਼ਗਾਰੀ, ਸਮਾਜਿਕ ਸੰਘਰਸ਼ ਅਤੇ ਮਣੀਪੁਰ ਦੀ ਸਥਿਤੀ ਵਰਗੇ ਮੁੱਦੇ ਚੁੱਕੇਗੀ।
ਇਹ ਵੀ ਪੜ੍ਹੋ- ਨਿਪਾਹ ਵਾਇਰਸ ਨੂੰ ਲੈ ਕੇ ਸਰਕਾਰ ਅਲਰਟ, ਬਣਾਏ ਕੰਟੇਨਮੈਂਟ ਜ਼ੋਨ, ਮਾਸਕ ਪਹਿਨਣਾ ਲਾਜ਼ਮੀ
ਮੀਟਿੰਗ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ, ਲੋਕ ਸਭਾ 'ਚ ਸਦਨ ਦੇ ਉਪ ਨੇਤਾ ਅਤੇ ਕੇਂਦਰੀ ਮੰਤਰੀ ਪਿਊਸ਼ ਗੋਇਲ, ਰਾਜ ਸਭਾ 'ਚ ਸਦਨ ਦੇ ਨੇਤਾ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਸਰਕਾਰ ਦੀ ਪ੍ਰਤੀਨਿਧਤਾ ਕੀਤੀ। ਬੀ. ਜੇ. ਡੀ ਅਤੇ ਬੀ. ਆਰ. ਐੱਸ ਨੇਤਾਵਾਂ ਨੇ ਕਿਹਾ ਕਿ ਉਹ ਪੰਜ ਦਿਨਾਂ ਸੈਸ਼ਨ 'ਚ ਮਹਿਲਾ ਰਾਖਵਾਂਕਰਨ ਬਿੱਲ ਨੂੰ ਪੇਸ਼ ਕਰਨ ਅਤੇ ਪਾਸ ਕਰਨ 'ਤੇ ਜ਼ੋਰ ਦੇਣਗੇ।
ਇਹ ਵੀ ਪੜ੍ਹੋ- Happy Birthday PM Modi: ਅਣਦੇਖੀਆਂ ਤਸਵੀਰਾਂ ਜ਼ਰੀਏ ਪ੍ਰਧਾਨ ਮੰਤਰੀ ਦੀ ਜ਼ਿੰਦਗੀ 'ਤੇ ਇਕ ਝਾਤ
ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ, ਸਾਬਕਾ ਪ੍ਰਧਾਨ ਮੰਤਰੀ ਅਤੇ ਜਨਤਾ ਦਲ (ਐੱਸ) ਨੇਤਾ ਐੱਚ.ਡੀ. ਦੇਵਗੌੜਾ, ਡੀ. ਐਮ. ਕੇ ਦੀ ਸੰਸਦ ਮੈਂਬਰ ਕਨੀਮੋਝੀ, ਟੀ. ਡੀ. ਪੀ ਦੇ ਰਾਮ ਮੋਹਨ ਨਾਇਡੂ, ਤ੍ਰਿਣਮੂਲ ਕਾਂਗਰਸ ਦੇ ਡੇਰੇਕ ਓ. ਬ੍ਰਾਇਨ, ਆਮ ਆਦਮੀ ਪਾਰਟੀ ਦੇ ਸੰਜੇ ਸਿੰਘ, ਬੀ. ਜੇ. ਡੀ ਦੇ ਸਸਮਿਤ ਪਾਤਰਾ, ਬੀ. ਆਰ. ਐਸ ਆਗੂ ਕੇ. ਕੇਸ਼ਵ ਰਾਓ, ਵਾਈ. ਐਸ. ਆਰ. ਕਾਂਗਰਸ ਪਾਰਟੀ ਦੇ ਵੀ. ਵਿਜੇਸਾਈ ਰੈਡੀ, ਆਰ. ਜੇ. ਡੀ ਦੇ ਮਨੋਜ ਝਾਅ, ਜੇ. ਡੀ. ਯੂ ਦੇ ਅਨਿਲ ਹੇਗੜੇ ਅਤੇ ਸਮਾਜਵਾਦੀ ਪਾਰਟੀ ਦੇ ਰਾਮ ਗੋਪਾਲ ਯਾਦਵ ਨੇ ਮੀਟਿੰਗ ਵਿਚ ਸ਼ਿਰਕਤ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੇਸ਼ ਦੀ ਲੋਕਤੰਤਰੀ ਯਾਤਰਾ ਦਾ ਗਵਾਹ ਰਿਹਾ ਪੁਰਾਣਾ ਸੰਸਦ ਭਵਨ
NEXT STORY