ਨਵੀਂ ਦਿੱਲੀ— ਦਿੱਲੀ ਹਾਈ ਕੋਰਟ ਨੇ ਪ੍ਰਵਚਨਕਰਤਾ ਦਾਤੀ ਮਹਾਰਾਜ ਦੀ ਪਟੀਸ਼ਨ ਨੂੰ ਬੁੱਧਵਾਰ ਰੱਦ ਕਰ ਦਿੱਤਾ। ਇਸ ਪਟੀਸ਼ਨ 'ਚ ਅਦਾਲਤ ਦੇ ਉਸ ਫੈਸਲੇ ਦੀ ਸਮੀਖਿਆ ਦੀ ਮੰਗ ਕੀਤੀ ਗਈ ਸੀ ਜਿਸ ਵਿਚ ਉਸ ਵਿਰੁੱਧ ਦਰਜ ਜਬਰ-ਜ਼ਨਾਹ ਦੇ ਮਾਮਲੇ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪਣ ਲਈ ਕਿਹਾ ਗਿਆ ਸੀ।
ਚੀਫ ਜਸਟਿਸ ਰਾਜਿੰਦਰ ਮੈਨਨ ਅਤੇ ਜਸਟਿਸ ਵੀ. ਵੀ ਰਾਓ 'ਤੇ ਆਧਾਰਿਤ ਬੈਂਚ ਨੇ 3 ਅਕਤੂਬਰ ਦੇ ਅਦਾਲਤ ਦੇ ਫੈਸਲੇ ਵਿਰੁੱਧ ਦਾਖਲ ਦਾਤੀ ਮਹਾਰਾਜ ਦੀ ਮੁੜ ਵਿਚਾਰ ਪਟੀਸ਼ਨ 'ਤੇ ਇਹ ਫੈਸਲਾ ਸੁਣਾਇਆ। ਅਦਾਲਤ ਨੇ 3 ਅਕਤੂਬਰ ਨੂੰ ਇਕ ਔਰਤ ਦੀ ਅਰਜ਼ੀ 'ਤੇ ਮਾਮਲੇ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪੀ ਸੀ। ਉਕਤ ਔਰਤ ਨੇ ਦਾਤੀ ਮਹਾਰਾਜ 'ਤੇ ਜਬਰ-ਜ਼ਨਾਹ ਦਾ ਦੋਸ਼ ਲਾਇਆ ਸੀ।
ਸਬਰੀਮਾਲਾ ਵਿਵਾਦ : ਔਰਤਾਂ ਦੀ ਐਂਟਰੀ 'ਤੇ ਰੋਕ ਲਾਉਣ ਤੋਂ ਅਦਾਲਤ ਦਾ ਇਨਕਾਰ
NEXT STORY