ਨਵੀਂ ਦਿੱਲੀ- ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਲਿਆ ਹੈ। ਮੁੱਖ ਮੰਤਰੀ ਦਾ ਅਹੁਦਾ ਸੰਭਾਲਦੇ ਹੀ ਰੇਖਾ ਐਕਸ਼ਨ ਮੋਡ ਵਿਚ ਹੈ। ਮੁੱਖ ਮੰਤਰੀ ਨੇ ਕਈ ਵੱਡੇ ਅਤੇ ਅਹਿਮ ਫ਼ੈਸਲੇ ਲਏ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀਆਂ ਅਤੇ ਮੰਤਰੀਆਂ ਦੇ ਵਿਅਕਤੀਗਤ ਸਟਾਫ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਅਤੇ ਕਰਮੀਆਂ ਨੂੰ ਆਪਣੇ ਵਿਭਾਗਾਂ ਵਿਚ ਰਿਪੋਰਟ ਕਰਨ ਨੂੰ ਕਿਹਾ ਹੈ।
ਇਹ ਵੀ ਪੜ੍ਹੋ- ਰੇਖਾ ਗੁਪਤਾ ਨੇ ਦਿੱਲੀ ਦੀ CM ਵਜੋਂ ਸੰਭਾਲਿਆ ਅਹੁਦਾ
ਬੱਸਾਂ 'ਚ ਔਰਤਾਂ ਦਾ ਫਰੀ ਸਫ਼ਰ
ਰੇਖਾ ਗੁਪਤਾ ਸਰਕਾਰ ਨੇ ਕਿਹਾ ਕਿ ਦਿੱਲੀ ਦੀਆਂ ਬੱਸਾਂ ਵਿਚ ਔਰਤਾਂ ਦਾ ਫਰੀ ਸਫ਼ਰ ਜਾਰੀ ਰਹੇਗਾ। ਇਸ ਵਿਚ ਕਿਸੇ ਤਰ੍ਹਾਂ ਦਾ ਬਦਲਾਅ ਨਹੀਂ ਕੀਤਾ ਜਾ ਰਿਹਾ ਹੈ। DTC ਦੀਆਂ ਬੱਸਾਂ ਦਾ ਪੂਰਾ ਮੁਲਾਂਕਣ ਕੀਤਾ ਜਾਵੇਗਾ। ਦੱਸਿਆ ਗਿਆ ਹੈ ਕਿ 40 ਫ਼ੀਸਦੀ ਬੱਸਾਂ ਡਿਪੋ ਵਿਚ ਹਨ। ਨਵੀਆਂ ਬੱਸਾਂ ਨਹੀਂ ਖਰੀਦੀਆਂ ਗਈਆਂ ਹਨ। ਇਨ੍ਹਾਂ ਦੀ ਜਾਂਚ ਹੋਵੇਗੀ।
ਮੁਹੱਲਾ ਕਲੀਨਿਕ ਨੂੰ ਲੈ ਕੇ ਫ਼ੈਸਲਾ
ਮੁਹੱਲਾ ਕਲੀਨਿਕਾਂ ਨੂੰ ਲੈ ਕੇ ਵੀ ਅਹਿਮ ਫ਼ੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਰੇਖਾ ਗੁਪਤਾ ਮੁਤਾਬਕ ਮੁਹੱਲਾ ਕਲੀਨਿਕਾਂ ਦੀ ਜਾਂਚ ਕੀਤੀ ਜਾਵੇਗੀ। ਦਵਾਈਆਂ ਦੀ ਕਮੀ ਤੋਂ ਲੈ ਕੇ ਡਾਕਟਰ ਦੀ ਪਰਚੀ ਤੱਕ ਹਰ ਚੀਜ਼ ਦੀ ਜਾਂਚ ਕੀਤੀ ਜਾਵੇਗੀ। ਜੇਕਰ ਕੋਈ ਗੜਬੜ ਪਾਈ ਗਈ ਤਾਂ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਔਰਤਾਂ ਦੇ ਖ਼ਾਤਿਆਂ 'ਚ ਇਸ ਦਿਨ ਆਉਣਗੇ 2500 ਰੁਪਏ
ਸਾਬਕਾ ਮੁੱਖ ਮੰਤਰੀ ਅਤੇ ਮੰਤਰੀਆਂ ਦੇ ਵਿਅਕਤੀਗਤ ਸਟਾਫ ਦੀਆਂ ਸੇਵਾਵਾਂ ਖ਼ਤਮ
ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੀ ਸਾਬਕਾ ਸਰਕਾਰ ਵਿਚ ਜਿਨ੍ਹਾ ਅਧਿਕਾਰੀਆਂ ਅਤੇ ਕਰਮੀਆਂ ਨੂੰ ਦੂਜੀ ਥਾਂ ਨਿਯੁਕਤ ਕੀਤਾ ਸੀ, ਉਨ੍ਹਾਂ ਨੂੰ ਤੁਰੰਤ ਆਪਣੇ ਵਿਭਾਗਾਂ ਵਿਚ ਰਿਪੋਰਟ ਕਰਨ ਨੂੰ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਅਤੇ ਮੰਤਰੀਆਂ ਦੇ ਵਿਅਕਤੀਗਤ ਸਟਾਫ ਦੀਆਂ ਵੀ ਸੇਵਾਵਾਂ ਖ਼ਤਮ ਕਰ ਦਿੱਤੀਆਂ ਗਈਆਂ ਹਨ। ਦੱਸ ਦੇਈਏ ਕਿ ਮੰਤਰੀ ਅਹੁਦੇ ਤੋਂ ਹਟਦੇ ਹੀ ਉਨ੍ਹਾਂ ਦੇ ਨਿਜੀ ਸਟਾਫ਼ ਦੀਆਂ ਸੇਵਾਵਾਂ ਖ਼ਤਮ ਹੋ ਜਾਂਦੀਆਂ ਹਨ। ਅਜਿਹੇ ਵਿਚ ਨਵੇਂ ਮੰਤਰੀ ਆਪਣਾ ਨਿੱਜੀ ਸਟਾਫ ਨਿਯੁਕਤ ਕਰਦੇ ਹਨ।
ਇਹ ਵੀ ਪੜ੍ਹੋ- ਦਿੱਲੀ ਦੀ ਨਵੀਂ ਸਰਕਾਰ 'ਚ ਮੰਤਰੀ ਬਣਨ ਵਾਲੇ ਮਨਜਿੰਦਰ ਸਿਰਸਾ ਬਾਰੇ ਜਾਣੋ ਅਹਿਮ ਗੱਲਾਂ
ਆਯੁਸ਼ਮਾਨ ਯੋਜਨਾ ਨੂੰ ਲਾਗੂ ਕਰਨ ਦਾ ਫੈਸਲਾ
ਮੁੱਖ ਮੰਤਰੀ ਰੇਖਾ ਗੁਪਤਾ ਨੇ ਆਯੁਸ਼ਮਾਨ ਯੋਜਨਾ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ 5 ਲੱਖ ਰੁਪਏ ਦੇ ਟਾਪਅੱਪ ਨਾਲ ਲਾਗੂ ਕੀਤੀ ਜਾਵੇਗੀ, ਜਿਸ ਵਿਚ 5 ਲੱਖ ਰੁਪਏ ਦਾ ਟਾਪਅੱਪ ਦਿੱਲੀ ਸਰਕਾਰ ਅਤੇ 5 ਲੱਖ ਰੁਪਏ ਕੇਂਦਰ ਸਰਕਾਰ ਵੱਲੋਂ ਦਿੱਤਾ ਜਾਵੇਗਾ। ਇਸ ਨੂੰ ਜਲਦੀ ਤੋਂ ਜਲਦੀ ਲਾਗੂ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਹੁੰ ਚੁੱਕਣ ਤੋਂ ਬਾਅਦ ਵਿਭਾਗਾਂ ਦੀ ਵੰਡ, ਰੇਖਾ ਗੁਪਤਾ ਸੰਭਾਲਣਗੇ ਵਿੱਤ ਵਿਭਾਗ
NEXT STORY