ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਵਿਧਾਇਕਾ ਰੇਖਾ ਗੁਪਤਾ ਨੇ ਵੀਰਵਾਰ ਨੂੰ ਇੱਥੇ ਸਕੱਤਰੇਤ 'ਚ ਦਿੱਲੀ ਦੀ 9ਵੀਂ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਸ਼ਾਲੀਮਾਰ ਬਾਗ ਤੋਂ ਪਹਿਲੀ ਵਾਰ ਵਿਧਾਇਕ ਚੁਣੀ ਗਈ ਰੇਖਾ ਨੂੰ ਅੱਜ ਰਾਮਲੀਲਾ ਮੈਦਾਨ 'ਚ ਆਯੋਜਿਤ ਇਕ ਸ਼ਾਨਦਾਰ ਸਮਾਰੋਹ 'ਚ ਉਪ ਰਾਜਪਾਲ ਵੀ.ਕੇ ਸਕਸੈਨਾ ਨੇ ਅਹੁਦੇ ਦੀ ਸਹੁੰ ਚੁਕਾਈ।
ਇਹ ਵੀ ਪੜ੍ਹੋ- ਦਿੱਲੀ ਦੀ CM ਬਣੀ ਰੇਖਾ ਗੁਪਤਾ, ਅਹੁਦੇ ਦੀ ਚੁੱਕੀ ਸਹੁੰ
ਦਿੱਲੀ ਸਰਕਾਰ ਦੀ ਨਵੀਂ ਕੈਬਨਿਟ ਦੇ ਮੈਂਬਰਾਂ ਨੇ ਵੀ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਤੋਂ ਬਾਅਦ ਰੇਖਾ ਗੁਪਤਾ ਦਿੱਲੀ ਸਕੱਤਰੇਤ ਪਹੁੰਚੀ ਅਤੇ ਦਿੱਲੀ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਲਿਆ। ਉਨ੍ਹਾਂ ਨਾਲ ਭਾਜਪਾ ਦੇ ਦਿੱਲੀ ਇੰਚਾਰਜ ਬੈਜਯੰਤ ਪਾਂਡਾ ਅਤੇ ਸੂਬਾ ਪ੍ਰਧਾਨ ਵਰਿੰਦਰ ਸਚਦੇਵਾ ਸਮੇਤ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਔਰਤਾਂ ਦੇ ਖ਼ਾਤਿਆਂ 'ਚ ਇਸ ਦਿਨ ਆਉਣਗੇ 2500 ਰੁਪਏ
ਕੌਣ ਹੈ ਰੇਖਾ ਗੁਪਤਾ?
ਰੇਖਾ ਗੁਪਤਾ ਦਿੱਲੀ ਦੀ ਸ਼ਾਲੀਮਾਰ ਬਾਗ ਵਿਧਾਨ ਸਭਾ ਸੀਟ ਤੋਂ ਵਿਧਾਇਕ ਹੈ। ਉਹ ਇਸ ਸਮੇਂ ਦਿੱਲੀ ਭਾਜਪਾ ਦੀ ਜਨਰਲ ਸਕੱਤਰ ਹੈ ਅਤੇ ਭਾਜਪਾ ਦੇ ਮਹਿਲਾ ਮੋਰਚਾ ਦੀ ਕੌਮੀ ਮੀਤ ਪ੍ਰਧਾਨ ਵੀ ਹੈ। 50 ਸਾਲਾ ਰੇਖਾ ਦਾ ਜਨਮ 1974 ਵਿਚ ਹਰਿਆਣਾ ਦੇ ਜੀਂਦ ਜ਼ਿਲ੍ਹੇ ਵਿਚ ਸਥਿਤ ਪਿੰਡ ਨੰਦਗੜ੍ਹ 'ਚ ਹੋਇਆ ਸੀ। ਰੇਖਾ ਗੁਪਤਾ ਨੇ ਦਿੱਲੀ ਦੀ ਸ਼ਾਲੀਮਾਰ ਬਾਗ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਬੰਦਨਾ ਕੁਮਾਰੀ ਨੂੰ ਹਰਾਇਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਰਸਗੁੱਲਾ ਸਾਡਾ ਐ...!' ਭਿੜ ਗਏ ਦੋ ਸੂਬੇ, ਅਦਾਲਤ ਪੁੱਜਿਆ ਮਾਮਲਾ
NEXT STORY