ਨਾਗਪੁਰ (ਏਜੰਸੀ) - 4 ਵਿਅਕਤੀਆਂ ਵਿਰੁੱਧ ਇਕ ਜੋੜੇ ’ਤੇ ਈਸਾਈ ਧਰਮ ਅਪਣਾਉਣ ਲਈ ਦਬਾਅ ਪਾਉਣ ਦੇ ਦੋਸ਼ ਹੇਠ ਦਰਜ ਇਕ ਕੇਸ ਨੂੰ ਬੰਬੇ ਹਾਈ ਕੋਰਟ ਨੇ ਰੱਦ ਕਰ ਦਿੱਤਾ। ਇਸ ਸਬੰਧ ਵਿਚ ਕੋਰਟ ਨੇ ਕਿਹਾ ਕਿ ਕਿਸੇ ’ਤੇ ਧਰਮ ਤਬਦੀਲ ਕਰਨ ਲਈ ਦਬਾਅ ਪਾਉਣਾ ਉਸ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਬਰਾਬਰ ਨਹੀਂ ਹੈ। ਹਾਈ ਕੋਰਟ ਦੇ ਨਾਗਪੁਰ ਬੈਂਚ ਦੇ ਜਸਟਿਸ ਐੱਮ. ਡਬਲਿਊ. ਚਾਂਦਵਾਨੀ ਨੇ ਕਿਹਾ ਕਿ ਮੁਲਜ਼ਮ ਆਪਣੇ ਧਰਮ ਦਾ ਪ੍ਰਚਾਰ ਕਰ ਰਹੇ ਸਨ ਪਰ ਉਨ੍ਹਾਂ ਦੇਸ਼ ਦੇ ਕਿਸੇ ਵੀ ਵਰਗ ਦੇ ਨਾਗਰਿਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਈ।
ਇਹ ਵੀ ਪੜ੍ਹੋ : ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ 50 ਲੱਖ ਰੁਪਏ ਦੀ ਲਾਟਰੀ
ਇਸਤਗਾਸਾ ਪੱਖ ਨੇ ਦਾਅਵਾ ਕੀਤਾ ਕਿ ਸ਼ਿਕਾਇਤਕਰਤਾ ਤੇ ਉਸ ਦੀ ਪਤਨੀ ਨਾਲ ਵਾਅਦਾ ਕੀਤਾ ਗਿਆ ਸੀ ਕਿ ਜੇ ਉਹ ਈਸਾਈ ਧਰਮ ਅਪਣਾਉਂਦੇ ਹਨ ਤਾਂ ਉਨ੍ਹਾਂ ਨੂੰ ਹਰ ਮਹੀਨੇ ਪੈਸੇ ਮਿਲਣਗੇ, ਉਨ੍ਹਾਂ ਦੇ ਬੱਚਿਆਂ ਦੀ ਸਿੱਖਿਆ ਦਾ ਖਰਚਾ ਪੂਰਾ ਕੀਤਾ ਜਾਵੇਗਾ ਤੇ ਉਨ੍ਹਾਂ ਲਈ ਇਕ ਘਰ ਵੀ ਬਣਾਇਆ ਜਾਵੇਗਾ। ਮੁਲਜ਼ਮਾਂ ਨੇ ਕਿਹਾ ਕਿ ਉਨ੍ਹਾਂ ਦਾ ਇਰਾਦਾ ਭਾਰਤ ’ਚ ਕਿਸੇ ਵੀ ਵਰਗ ਦੇ ਨਾਗਰਿਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਉਨ੍ਹਾਂ ਕਿਸੇ ਵੀ ਧਰਮ ਦਾ ਅਪਮਾਨ ਨਹੀਂ ਕੀਤਾ ਸੀ।
ਹਾਈ ਕੋਰਟ ਨੇ ਕਿਹਾ ਕਿ ਮੁਲਜ਼ਮ ਸਿਰਫ਼ ਆਪਣੇ ਧਰਮ ਦਾ ਪ੍ਰਚਾਰ ਕਰ ਰਹੇ ਸਨ। ਇਸ ਦਾ ਮਤਲਬ ਇਹ ਨਹੀਂ ਹੈ ਕਿ ਅਜਿਹਾ ਕਰ ਕੇ ਉਨ੍ਹਾਂ ਕਿਸੇ ਵੀ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਅਦਾਲਤ ਨੇ ਆਪਣੇ ਹੁਕਮ ’ਚ ਕਿਹਾ ਕਿ ਮੁਲਜ਼ਮ ’ਤੇ ਵੱਧ ਤੋਂ ਵੱਧ ਸ਼ਿਕਾਇਤਕਰਤਾ ਤੇ ਉਸ ਦੀ ਪਤਨੀ ਨੂੰ ਹਿੰਦੂ ਧਰਮ ਤੋਂ ਈਸਾਈ ਧਰਮ ਅਪਣਾਉਣ ਲਈ ਦਬਾਅ ਪਾਉਣ ਦਾ ਦੋਸ਼ ਲਾਇਆ ਜਾ ਸਕਦਾ ਹੈ ਪਰ ਇਸ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਕੋਈ ਠੇਸ ਨਹੀਂ ਪਹੁੰਚੀ ਸੀ।
ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ 12 ਹਜ਼ਾਰ ਰੁਪਏ ਵਧੇਗੀ ਤਨਖਾਹ; ਚੌਕੀਦਾਰਾਂ ਨੂੰ ਲੈ ਕੇ CM ਯੋਗੀ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਇਲਾਜ ਤੋਂ ਪਹਿਲਾਂ ਮਰੀਜ਼ਾਂ ਨੂੰ ਪਤਾ ਚੱਲੇਗਾ ਖ਼ਰਚ, ਸਰਕਾਰੀ ਹਸਪਤਾਲਾਂ ਨੂੰ ਰੇਟ ਲਿਸਟ ਲਗਾਉਣ ਦੇ ਨਿਰਦੇਸ਼
NEXT STORY