ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਆਰ.ਪੀ. ਸਿੰਘ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਉਸ ਉੱਪਰ ਮੀਡੀਆ ਦੀ ਆਵਾਜ਼ ਨੂੰ ਦਬਾਉਣ ਲਈ ਦਮਨਕਾਰੀ ਕਾਰਵਾਈਆਂ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਅਨੁਸਾਰ, ਪੰਜਾਬ ਸਰਕਾਰ ਲਗਾਤਾਰ ਮੀਡੀਆ ਨੂੰ ਨਿਸ਼ਾਨਾ ਬਣਾ ਰਹੀ ਹੈ ਅਤੇ ਇਸੇ ਲੜੀ ਤਹਿਤ 'ਪੰਜਾਬ ਕੇਸਰੀ' ਸਮੂਹ 'ਤੇ ਕੀਤੀ ਗਈ ਜੀ.ਐੱਸ.ਟੀ. ਦੀ ਰੇਡ ਬਦਲੇ ਦੀ ਭਾਵਨਾ ਤੋਂ ਪ੍ਰੇਰਿਤ ਹੈ।
ਸਿੰਘ ਨੇ ਇਸ ਕਾਰਵਾਈ ਨੂੰ ਅਤਿ ਨਿੰਦਣਯੋਗ ਦੱਸਦਿਆਂ ਕਿਹਾ ਕਿ ਮੀਡੀਆ ਨੂੰ ਦਬਾਉਣ ਦੀ ਇਹ ਨੀਤੀ ਲੋਕਤੰਤਰ ਲਈ ਘਾਤਕ ਸਿੱਧ ਹੋਵੇਗੀ। ਉਨ੍ਹਾਂ 'ਆਪ' ਸਰਕਾਰ ਨੂੰ ਸਖ਼ਤ ਲਹਿਜ਼ੇ ਵਿੱਚ ਅਪੀਲ ਕੀਤੀ ਕਿ ਉਹ ਅਜਿਹੀਆਂ ਨੀਤੀਆਂ ਤੋਂ ਤੁਰੰਤ ਪਰਹੇਜ਼ ਕਰੇ, ਕਿਉਂਕਿ ਇਹ ਲੋਕਤੰਤਰੀ ਕਦਰਾਂ-ਕੀਮਤਾਂ ਦੇ ਵਿਰੁੱਧ ਹੈ। ਭਾਜਪਾ ਵੱਲੋਂ ਇਸ ਕਾਰਵਾਈ ਦੀ ਪੁਰਜ਼ੋਰ ਨਿੰਦਾ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
GST ਟੀਮਾਂ ਨੂੰ ਹਥਿਆਰ ਵਜੋਂ ਵਰਤ ਰਹੀ ਪੰਜਾਬ ਸਰਕਾਰ : ਸਿਰਸਾ
NEXT STORY