ਨਵੀਂ ਦਿੱਲੀ- ਗਣਤੰਤਰ ਦਿਵਸ ਦੀਆਂ ਤਿਆਰੀਆਂ ਅਤੇ ਜਸ਼ਨਾਂ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਦੇ ਹਵਾਈ ਖੇਤਰ ਵਿਚ 19 ਜਨਵਰੀ ਤੋਂ ਅਗਲੇ 11 ਦਿਨਾਂ ਤੱਕ ਪਾਬੰਦੀਆਂ ਲਾਗੂ ਰਹਿਣਗੀਆਂ। ਇਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਅਧਿਕਾਰੀ ਨੇ ਦੱਸਿਆ ਕਿ ਇਹ ਪਾਬੰਦੀਆਂ 29 ਜਨਵਰੀ ਤੱਕ ਲਾਗੂ ਰਹਿਣਗੀਆਂ ਪਰ ਇਸ ਨਾਲ ਨਿਯਮਤ ਉਡਾਣਾਂ ’ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ 19 ਜਨਵਰੀ ਤੋਂ 25 ਜਨਵਰੀ ਦਰਮਿਆਨ ਸਵੇਰੇ 10 ਵਜੇ ਤੋਂ ਦੁਪਹਿਰ 1:15 ਵਜੇ ਤੱਕ ਵਿਸ਼ੇਸ਼ ਜਹਾਜ਼ਾਂ ਨੂੰ ਉਡਾਣ ਜਾਂ ਲੈਂਡ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਏਅਰਪੋਰਟ ਅਥਾਰਟੀ ਆਫ ਇੰਡੀਆ (ਏ. ਏ. ਆਈ.) ਵੱਲੋਂ ਜਾਰੀ ‘ਨੋਟਮ’ ਮੁਤਾਬਕ ਇਹ ਪਾਬੰਦੀ 26 ਤੋਂ 29 ਜਨਵਰੀ ਦਰਮਿਆਨ ਸਵੇਰੇ 6 ਵਜੇ ਤੋਂ ਰਾਤ 9 ਵਜੇ ਤੱਕ ਲਾਗੂ ਰਹੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਭਾਰਤੀ ਹਵਾਈ ਫ਼ੌਜ 'ਚ ਹੋਵੇਗੀ ਅਗਨੀਵੀਰਾਂ ਦੀ ਭਰਤੀ, 12ਵੀਂ ਪਾਸ ਕਰ ਸਕਦੇ ਹਨ ਅਪਲਾਈ
NEXT STORY