ਨਵੀਂ ਦਿੱਲੀ- ਦਿੱਲੀ ਪੁਲਸ ਦੇ ਵਿਸ਼ੇਸ਼ ਸੈੱਲ ਨੇ ਸ਼ੁੱਕਰਵਾਰ ਨੂੰ ਸਿੱਖ ਫਾਰ ਜਸਟਿਸ (ਐੱਸਐੱਫਜੇ) ਦੇ ਨਾਮਜ਼ਦ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਗਣਤੰਤਰ ਦਿਵਸ ਤੋਂ ਪਹਿਲਾਂ ਦਿੱਲੀ 'ਚ ਅਸ਼ਾਂਤੀ ਫੈਲਾਉਣ ਦੀ ਧਮਕੀ ਦੇਣ ਦੇ ਦੋਸ਼ 'ਚ ਐੱਫਆਈਆਰ ਦਰਜ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਮਾਮਲਾ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀਆਂ ਵੱਖ-ਵੱਖ ਧਾਰਾਵਾਂ ਦੇ ਅਧੀਨ ਦਰਜ ਕੀਤਾ ਗਿਆ ਹੈ, ਜਦੋ ਸਮੂਹਾਂ ਵਿਚਾਲੇ ਦੁਸ਼ਮਣੀ ਨੂੰ ਉਤਸ਼ਾਹ ਦੇਣ, ਰਾਸ਼ਟਰੀ ਏਕਤਾ ਖ਼ਿਲਾਫ਼ ਹਾਨੀਕਾਰਕ ਕੰਮ ਕਰਨ, ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਖ਼ਤਰੇ 'ਚ ਪਾਉਣ ਅਤੇ ਅਪਰਾਧਕ ਸਾਜਿਸ਼ ਨਾਲ ਸੰਬੰਧਤ ਹਨ।
ਪੁਲਸ ਨੇ ਦੱਸਿਆ ਕਿ ਇਹ ਕਾਰਵਾਈ ਪੰਨੂ ਵਲੋਂ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸੰਦੇਸ਼ ਜਾਰੀ ਕਰਨ ਤੋਂ ਬਾਅਦ ਸ਼ੁਰੂ ਕੀਤੀ, ਜਿਸ 'ਚ ਉਸ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ਤੋਂ ਪਹਿਲਾਂ ਦਿੱਲੀ 'ਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਵਿਗਾੜਨ ਦੀ ਧਮਕੀ ਦਿੱਤੀ ਸੀ। ਵੀਡੀਓ 'ਚ ਪੰਨੂ ਨੇ ਦਾਅਵਾ ਕੀਤਾ ਕਿ ਉਸ ਦੇ 'ਸਲੀਪਰ ਸੈੱਲ' ਨੇ ਅਸ਼ਾਂਤੀ ਫੈਲਾਉਣ ਦੀ ਸਾਜਿਸ਼ ਦੇ ਅਧੀਨ ਸ਼ਹਿਰ ਦੇ ਕੁਝ ਹਿੱਸਿਆਂ, ਜਿਨ੍ਹਾਂ 'ਚ ਉੱਤਰ-ਪੱਛਮੀ ਦਿੱਲੀ ਦਾ ਰੋਹਿਣੀ ਅਤੇ ਦੱਖਣ-ਪੱਛਮ ਦਿੱਲੀ ਦਾ ਡਾਬਰੀ ਸ਼ਾਮਲ ਹੈ, 'ਚ ਖਾਲਿਸਤਾਨ ਸਮਰਥਕ ਪੋਸਟਰ ਚਿਪਕਾਏ ਹਨ। ਸੀਨੀਅਰ ਪੁਲਸ ਅਧਿਕਾਰੀਆਂ ਨੇ ਕਿਹਾ ਕਿ ਵੀਡੀਓ ਸੋਸ਼ਲ ਮੀਡੀਆ 'ਤੇ ਵਿਆਪਕ ਰੂਪ ਨਾਲ ਪ੍ਰਸਾਰਿਤ ਹੋਇਆ ਅਤੇ ਇਸ ਦਾ ਮਕਸਦ ਲੋਕਾਂ 'ਚ ਡਰ ਫੈਲਾਉਣਾ ਅਤੇ ਮਤਭੇਦ ਪੈਦਾ ਕਰਨਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
MBBS 'ਚ ਦਾਖ਼ਲਾ ਲੈਣ ਲਈ ਕੱਟ ਲਿਆ ਆਪਣਾ ਪੈਰ, ਦਿਵਿਆਂਗ ਕੋਟੇ ਦਾ ਚੁੱਕਣਾ ਚਾਹੁੰਦਾ ਸੀ ਫ਼ਾਇਦਾ
NEXT STORY