ਨਵੀਂ ਦਿੱਲੀ- ਭਾਰਤੀ ਰਿਜ਼ਰਵ ਬੈਂਕ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ਹੈ। ਇਸ ਲਈ ਆਰ.ਬੀ.ਆਈ. ਨੇ ਮੈਡੀਕਲ ਕੰਸਲਟੈਂਟ (ਐੱਮ.ਸੀ.) ਦੇ ਅਹੁਦਿਆਂ ਲਈ ਭਰਤੀਆਂ ਨਿਕਲੀਆਂ ਹਨ। ਜੋ ਕੋਈ ਵੀ ਉਮੀਦਵਾਰ ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰ ਰਹੇ ਹਨ, ਉਹ ਆਰ.ਬੀ.ਆਈ. ਦੇ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਆਖ਼ਰੀ ਤਾਰੀਖ਼
ਉਮੀਦਵਾਰ 15 ਨਵੰਬਰ 2024 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਕੋਲ ਭਾਰਤੀ ਮੈਡੀਕਲ ਪ੍ਰੀਸ਼ਦ ਵਲੋਂ ਮਾਨਤਾ ਪ੍ਰਾਪਤ ਕਿਸੇ ਵੀ ਯੂਨੀਵਰਸਿਟੀ ਤੋਂ ਏਲੋਪੈਥਿਕ ਮੈਡੀਕਲ ਸਿਸਟਮ 'ਚ ਐੱਮ.ਬੀ.ਬੀ.ਐੱਸ. ਦੀ ਡਿਗਰੀ ਹੋਣੀ ਚਾਹੀਦੀ ਹੈ। ਜਨਰਲ ਮੈਡੀਸਿਨ 'ਚ ਪੋਸਟ ਗਰੈਜੂਏਟ ਦੀ ਡਿਗਰੀ ਰੱਖਣ ਵਾਲੇ ਵੀ ਅਪਲਾਈ ਕਰ ਸਕਦੇ ਹਨ। ਨਾਲ ਹੀ 2 ਸਾਲਾਂ ਦਾ ਸੰਬੰਧਤ ਕੰਮ ਕਰਨ ਦਾ ਅਨੁਭਵ ਵੀ ਹੋਣਾ ਚਾਹੀਦਾ।
ਇੰਝ ਹੋਵੇਗੀ ਚੋਣ
ਉਮੀਦਵਾਰ ਦੀ ਚੋਣ ਇੰਟਰਵਿਊ 'ਚ ਕੀਤੇ ਗਏ ਪਰਫਾਰਮ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਅਮਰਾਵਤੀ 'ਚ 63,000 ਕਰੋੜ ਰੁਪਏ ਦੇ ਵਿਕਾਸ ਕਾਰਜ ਕੀਤੇ ਜਾਣਗੇ ਸ਼ੁਰੂ
NEXT STORY