ਨਵੀਂ ਦਿੱਲੀ- ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਕਿਹਾ ਕਿ ਧਾਰਾ 370 ਨੂੰ ਖਤਮ ਕਰਨ ਦੇ ਨਰਿੰਦਰ ਮੋਦੀ ਸਰਕਾਰ ਦੇ ਫੈਸਲੇ ਦੇ ਨਤੀਜੇ ਜੰਮੂ-ਕਸ਼ਮੀਰ 'ਚ ਵੋਟਿੰਗ ਫੀਸਦੀ ਤੋਂ ਦਿਖਾਈ ਦੇ ਰਹੇ ਹਨ। ਲੋਕ ਸਭਾ ਚੋਣਾਂ ਦੇ ਚੌਥੇ ਪੜਾਅ 'ਚ ਸ਼੍ਰੀਨਗਰ ਲੋਕ ਸਭਾ ਸੀਟ 'ਤੇ ਕਰੀਬ 38 ਫੀਸਦੀ ਵੋਟਿੰਗ ਹੋਣ ਤੋਂ ਇਕ ਦਿਨ ਬਾਅਦ ਗ੍ਰਹਿ ਮੰਤਰੀ ਨੇ ਇਹ ਟਿੱਪਣੀ ਕੀਤੀ। ਸ਼੍ਰੀਨਗਰ 'ਚ 2019 ਦੀਆਂ ਲੋਕ ਸਭਾ ਚੋਣਾਂ 'ਚ 14.43 ਫੀਸਦੀ, 2014 'ਚ 25.86 ਫੀਸਦੀ, 2009 'ਚ 25.55 ਫੀਸਦੀ ਅਤੇ 2004 'ਚ 18.57 ਫੀਸਦੀ ਵੋਟਿੰਗ ਹੋਈ ਸੀ।
ਇਹ ਵੀ ਪੜ੍ਹੋ- ਧਾਰਾ-370 ਹਟਣ ਮਗਰੋਂ ਬਦਲ ਗਿਆ ਜੰਮੂ-ਕਸ਼ਮੀਰ, ਸ਼੍ਰੀਨਗਰ 'ਚ ਵੋਟਿੰਗ ਦਾ ਟੁੱਟਿਆ 25 ਸਾਲ ਦਾ ਰਿਕਾਰਡ
ਸ਼ਾਹ ਨੇ 'ਐਕਸ' 'ਤੇ ਲਿਖਿਆ ਕਿ ਮੋਦੀ ਸਰਕਾਰ ਦੇ ਧਾਰਾ 370 ਨੂੰ ਖਤਮ ਕਰਨ ਦੇ ਫੈਸਲੇ ਦੇ ਨਤੀਜੇ ਵੋਟ ਫ਼ੀਸਦੀ ਜ਼ਰੀਏ ਦਿਖਾਈ ਦੇ ਰਹੇ ਹਨ। ਇਸ ਨਾਲ ਜੰਮੂ-ਕਸ਼ਮੀਰ ਦੇ ਲੋਕਾਂ ਦਾ ਲੋਕਤੰਤਰ 'ਚ ਭਰੋਸਾ ਵਧਿਆ ਹੈ ਅਤੇ ਇਸ ਦੀਆਂ ਜੜ੍ਹਾਂ ਡੂੰਘੀਆਂ ਹੋਈਆਂ ਹਨ। ਸ਼ਾਹ ਨੇ ਕਿਹਾ ਕਿ ਵੋਟ ਫ਼ੀਸਦੀ ਦੇ ਵਾਧੇ ਰਾਹੀਂ ਜੰਮੂ-ਕਸ਼ਮੀਰ ਦੇ ਲੋਕਾਂ ਨੇ ਧਾਰਾ 370 ਨੂੰ ਖਤਮ ਕਰਨ ਦਾ ਵਿਰੋਧ ਕਰਨ ਵਾਲਿਆਂ ਨੂੰ ਕਰਾਰਾ ਜਵਾਬ ਦਿੱਤਾ ਹੈ। 2019 ਵਿਚ ਮੋਦੀ ਸਰਕਾਰ ਨੇ ਜੰਮੂ ਅਤੇ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਰੱਦ ਕਰ ਦਿੱਤਾ ਅਤੇ ਸੂਬੇ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ- ਜੰਮੂ-ਕਸ਼ਮੀਰ ਅਤੇ ਲੱਦਾਖ ਵਿਚ ਵੰਡ ਦਿੱਤਾ।
ਇਹ ਵੀ ਪੜ੍ਹੋ- ਮਕਾਨ ਮਾਲਕਣ ਦਾ ਬੇਰਹਿਮੀ ਨਾਲ ਕਤਲ; ਫਿਰ ਪੋਤੇ ਨੂੰ ਵੀ ਉਤਾਰਿਆ ਮੌਤ ਦੇ ਘਾਟ, ਪਾਣੀ ਦੀ ਟੈਂਕੀ 'ਚ ਸੁੱਟੀਆਂ ਲਾਸ਼ਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਹੀਂ ਕਰਨੀ ਪਵੇਗੀ ਜ਼ਿਆਦਾ ਉਡੀਕ, ਜੂਨ ਵਿਚ ਆਏਗੀ ਨਵੀਂ ਸਰਕਾਰ
NEXT STORY