ਨੈਸ਼ਨਲ ਡੈਸਕ- ਕਾਂਗਰਸ ਨੇਤਾ ਰੇਵੰਤ ਰੈਡੀ ਤੇਲੰਗਾਨਾ ਦੇ ਮੁੱਖ ਮੰਤਰੀ ਹੋਣਗੇ। ਰਾਹੁਲ ਗਾਂਧੀ ਨੇ ਉਨ੍ਹਾਂ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਹੁਲ ਨੇ ਕਿਹਾ ਕਿ ਤੇਲੰਗਾਨਾ ਵਿੱਚ ਸੀ. ਐਮ. ਦੇ ਅਹੁਦੇ ਲਈ ਰੇਵੰਤ ਰੈਡੀ ਨੂੰ ਚੁਣਿਆ ਗਿਆ ਹੈ। ਇਹ ਫੈਸਲਾ ਮੰਗਲਵਾਰ ਨੂੰ ਦਿੱਲੀ 'ਚ ਹੋਈ ਪਾਰਟੀ ਦੀ ਬੈਠਕ 'ਚ ਲਿਆ ਗਿਆ, ਜਿਸ 'ਚ ਰਾਹੁਲ ਗਾਂਧੀ, ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਰਾਸ਼ਟਰੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਸਮੇਤ ਕਈ ਸੀਨੀਅਰ ਨੇਤਾ ਮੌਜੂਦ ਸਨ। ਮੀਟਿੰਗ ਤੋਂ ਬਾਅਦ ਕੇ. ਸੀ. ਵੇਣੂਗੋਪਾਲ ਨੇ ਕਿਹਾ- ਰੇਵੰਤ ਰੈੱਡੀ ਨੂੰ ਤੇਲੰਗਾਨਾ ਦਾ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਉਹ 7 ਦਸੰਬਰ ਨੂੰ ਸਵੇਰੇ 11 ਵਜੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ।
ਪਹਿਲਾਂ ਸਹੁੰ ਚੁੱਕ ਸਮਾਗਮ 6 ਦਸੰਬਰ ਨੂੰ ਹੋਣਾ ਸੀ
ਮੀਡੀਆ ਰਿਪੋਰਟਾਂ ਮੁਤਾਬਕ ਤੇਲੰਗਾਨਾ ਵਿੱਚ ਪਾਰਟੀ ਦੀ ਜਿੱਤ ਤੋਂ ਬਾਅਦ ਸੀ. ਐਮ. ਦੇ ਅਹੁਦੇ ਲਈ ਰੇਵੰਤ ਰੈੱਡੀ ਦਾ ਨਾਮ ਲਗਭਗ ਤੈਅ ਸੀ। ਉਨ੍ਹਾਂ ਦਾ ਸਹੁੰ ਚੁੱਕ ਸਮਾਗਮ ਵੀ 6 ਦਸੰਬਰ ਦੀ ਸ਼ਾਮ ਨੂੰ ਹੋਣਾ ਸੀ ਪਰ ਪਾਰਟੀ ਵਿੱਚ ਵਿਰੋਧ ਕਾਰਨ ਇਸ ਨੂੰ ਰੱਦ ਕਰਨਾ ਪਿਆ।
ਇਹ ਵੀ ਪੜ੍ਹੋ : 3 ਸੂਬਿਆਂ ’ਚ ਜਿੱਤ ਪਿੱਛੋਂ ਰਾਜ ਸਭਾ ਚੋਣਾਂ ’ਚ ਭਾਜਪਾ 7 ਸੀਟਾਂ ਨੂੰ ਰੱਖੇਗੀ ਬਰਕਰਾਰ, ਕਾਂਗਰਸ ਨੂੰ ਵੀ ਹੋਵੇਗਾ ਫਾਇਦਾ
ਤੇਲੰਗਾਨਾ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ 64 ਸੀਟਾਂ ਜਿੱਤੀਆਂ ਹਨ।
ਤੇਲੰਗਾਨਾ ਦੀਆਂ 119 ਵਿਧਾਨ ਸਭਾ ਸੀਟਾਂ 'ਤੇ 30 ਨਵੰਬਰ ਨੂੰ ਵੋਟਿੰਗ ਹੋਈ ਸੀ, ਜਿਸ ਦੇ ਨਤੀਜੇ ਐਤਵਾਰ ਨੂੰ ਆਏ। ਇਸ ਵਿੱਚ ਕਾਂਗਰਸ ਨੇ 64 ਸੀਟਾਂ ਜਿੱਤੀਆਂ ਹਨ। ਸੱਤਾਧਾਰੀ ਭਾਰਤ ਰਾਸ਼ਟਰ ਸਮਿਤੀ (ਬੀ. ਆਰ. ਐਸ.) ਨੂੰ 39 ਸੀਟਾਂ ਮਿਲੀਆਂ ਹਨ।
8 ਸੀਟਾਂ ਬੀ. ਜੇ. ਪੀ., 7 ਏ. ਆਈ. ਐਮ. ਆਈ. ਐਮ. ਅਤੇ ਇੱਕ ਸੀਟ ਸੀ. ਪੀ. ਆਈ. ਨੂੰ ਮਿਲੀ। ਸੂਬਾ ਕਾਂਗਰਸ ਪ੍ਰਧਾਨ ਰੇਵੰਤ ਰੈਡੀ ਅਤੇ ਕਰਨਾਟਕ ਦੇ ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਨੇ 3 ਦਸੰਬਰ ਦੀ ਰਾਤ ਨੂੰ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕਰਣੀ ਸੈਨਾ ਦੇ ਪ੍ਰਧਾਨ ਦੇ ਕਤਲ ਕਾਰਨ ਰਾਜਸਥਾਨ 'ਚ ਅੱਜ ਬੰਦ ਦਾ ਐਲਾਨ, ਹਾਈ ਅਲਰਟ 'ਤੇ ਪੁਲਸ
NEXT STORY