ਸ਼੍ਰੀਨਗਰ- ਜੰਮੂ ਅਤੇ ਕਸ਼ਮੀਰ ਦੇ ਮੁੱਖ ਚੋਣ ਅਧਿਕਾਰੀ ਸ਼ੈਲੇਂਦਰ ਕੁਮਾਰ ਨੇ ਸੂਬੇ ਦੇ ਵੱਖ-ਵੱਖ ਜ਼ਿਲਿਆਂ ਦੇ ਚੋਣ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ ਅਤੇ ਆਉਣ ਵਾਲੀਆਂ ਲੋਕ ਸਭਾ ਤੇ ਸੂਬਾਈ ਵਿਧਾਨ ਸਭਾ ਦੀਆਂ ਚੋਣਾਂ ਦੀ ਤਿਆਰੀ ਬਾਰੇ ਸਮੀਖਿਆ ਕੀਤੀ।
ਰਿਪੋਰਟ ਮੁਤਾਬਕ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਚੋਣਾਂ ਨੂੰ ਨਿਰਪੱਖ ਢੰਗ ਨਾਲ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ।ਹਰ ਜ਼ਿਲੇ ਦੇ ਡਿਪਟੀ ਕਮਿਸ਼ਨਰ ਨੂੰ ਚੋਣਾਂ ਸਬੰਧੀ ਸਭ ਤਿਆਰੀਆਂ ਸਮੇਂ ਤੋਂ ਪਹਿਲਾਂ ਮੁਕੰਮਲ ਕਰਨ ਤੇ ਖਾਮੀਆਂ ਦੂਰ ਕਰਨ ਲਈ ਕਿਹਾ ਗਿਆ। ਇਸ ਤੋਂ ਇਲਾਵਾ ਲੋਕਾਂ ਨੂੰ ਵੋਟਿੰਗ ਦੇ ਬਾਰੇ 'ਚ ਜਾਗਰੂਕ ਕਰਨ ਲਈ ਮੁਹਿੰਮ ਵੀ ਚਲਾਈ।
ਪੀ. ਐੱਮ. ਮੋਦੀ ਨੇ 'ਨਮਕ ਸੱਤਿਆਗ੍ਰਹਿ ਮਿਊਜ਼ੀਅਮ' ਰਾਸ਼ਟਰ ਨੂੰ ਕੀਤਾ ਸਮਰਪਿਤ
NEXT STORY