ਨਵੀਂ ਦਿੱਲੀ — ਕੇਂਦਰ ਦੀ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੇ 180 ਦਿਨ ਪੂਰੇ ਹੋ ਚੁੱਕੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਸਰਕਾਰ ਦੇ ਦੂਜੇ ਕਾਰਜਕਾਲ 'ਚ ਵੱਖ-ਵੱਖ ਮੰਤਰਾਲਿਆਂ ਦੇ ਸ਼ੁਰੂਆਤੀ 6 ਮਹੀਨੇ ਦੇ ਕੰਮਕਾਰਜ ਦੀ ਸੀਖਿਆ ਕਰ ਰਹੇ ਹਨ। ਸਮੀਖਿਆ ਦੇ ਆਧਾਰ 'ਤੇ ਹੀ ਮੰਤਰੀਆਂ ਨੂੰ ਰੈਂਕਿੰਗ ਦਿੱਤੀ ਜਾਵੇਗੀ ਅਤੇ ਇਸੇ ਆਧਾਰ 'ਤੇ ਮੰਤਰੀ ਮੰਡਲ 'ਚ ਫੇਰਬਦਲ ਹੋਵੇਗਾ। ਖਰਾਬ ਪ੍ਰਦਰਸ਼ਨ ਕਰਨ ਵਾਲ ਮੰਤਰੀਆਂ ਨੂੰ ਮੰਤਰੀ ਮੰਡਲ ਤੋਂ ਹਟਾਇਆ ਵੀ ਜਾ ਸਕਦਾ ਹੈ।
ਸੂਤਰਾਂ ਨੇ ਦੱਸਿਆ ਕਿ ਇਹ ਬੈਠਕ ਸ਼ਾਮ ਤਕ ਚੱਲਣ ਦੀ ਸੰਭਾਵਨਾ ਹੈ। ਬੈਠਕ 'ਚ ਮੰਤਰਾਲਾ ਆਪਣੇ ਕੰਮ ਕਾਰਜ ਦਾ ਵੇਰਵਾ ਦੇਵੇਗਾ। ਬੈਠਕ 'ਚ ਮੁੱਖ ਰੂਪ ਨਾਲ ਖੇਤੀਬਾੜੀ, ਦਿਹਾਤੀ ਵਿਕਾਸ ਅਤੇ ਸਾਮਾਜਿਕ ਖੇਤਰ 'ਤੇ ਧਿਆਨ ਦਿੱਤਾ ਜਾਵੇਗਾ। ਇਹ ਬੈਠਕ ਅਜਿਹੇ ਸਮੇਂ 'ਚ ਹੋ ਰਹੀ ਹੈ ਜਦੋਂ ਨਾਗਰਿਕਤਾ ਸੋਧ ਕਾਨੂੰਨ ਅਤੇ ਪ੍ਰਸਤਾਵਿਤ ਐੱਨ.ਆਰ.ਸੀ. ਨੂੰ ਲੈ ਕੇ ਦੇਸ਼ ਦੇ ਕਈ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ ਹੋ ਰਿਹਾ ਹੈ।
ਸੂਤਰਾਂ ਨੇ ਦੱਸਿਆ ਕਿ ਆਮ ਤੌਰ 'ਤੇ ਮੰਤਰੀ ਪ੍ਰੀਸ਼ਦ ਦੀ ਬੈਠਕ ਹਰ ਮਹੀਨੇ ਕੈਬਨਿਟ ਦੀ ਬੈਠਕ ਤੋਂ ਬਾਅਦ ਹੁੰਦੀ ਹੈ ਪਰ ਇਸ ਬਾਰ ਇਹ ਬੈਠਕ ਵੱਖਰੀ ਹੋ ਰਹੀ ਹੈ। ਰੈਗੁਲਰ ਕੈਬਨਿਟ ਬੈਠਕ 24 ਦਸੰਬਰ ਨੂੰ ਹੋਵੇਗੀ। ਪਿਛਲੇ ਕੁਝ ਹਫਤਿਆਂ 'ਚ ਪ੍ਰਧਾਨ ਮੰਤਰੀ ਨੇ ਕੈਬਨਿਟ ਦੀ ਬੈਠਕ ਦੌਰਾਨ ਸਰਕਾਰ ਦੀਆਂ ਨੀਤੀਆਂ ਨੂੰ ਲਾਗੂ ਕਰਨ ਨੂੰ ਲੈ ਕੇ ਵੱਖ-ਵੱਖ ਮੰਤਰਾਲਿਆਂ ਵੱਲੋਂ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ ਹੈ।
ਜੰਮੂ-ਕਸ਼ਮੀਰ : ਫੌਜ ਦੀ ਜਵਾਬੀ ਕਾਰਵਾਈ, 2 ਪਾਕਿਸਤਾਨੀ ਫੌਜੀ ਮਾਰੇ ਗਏ
NEXT STORY