ਨਵੀਂ ਦਿੱਲੀ (ਭਾਸ਼ਾ)- ਦਿੱਲੀ ਹਾਈ ਕੋਰਟ ਨੇ ਵਿਆਹ ਤੋਂ ਬਾਅਦ ਆਪਣੇ ਪਰਿਵਾਰਾਂ ਵਲੋਂ ਧਮਕੀਆਂ ਦਾ ਸਾਹਮਣਾ ਕਰ ਰਹੇ ਇਕ ਜੋੜੇ ਨੂੰ ਪੁਲਸ ਸੁਰੱਖਿਆ ਪ੍ਰਦਾਨ ਕਰਦੇ ਹੋਏ ਕਿਹਾ ਕਿ ਆਪਣੀ ਪਸੰਦ ਦੇ ਵਿਅਕਤੀ ਨਾਲ ਵਿਆਹ ਕਰਨ ਦਾ ਅਧਿਕਾਰ ਅਮਿੱਟ ਹੈ ਅਤੇ ਸੰਵਿਧਾਨ ਦੇ ਤਹਿਤ ਸੁਰੱਖਿਅਤ ਹੈ ਅਤੇ ਪਰਿਵਾਰ ਦੇ ਮੈਂਬਰ ਵੀ ਅਜਿਹੇ ਵਿਆਹਾਂ 'ਤੇ ਕੋਈ ਇਤਰਾਜ਼ ਨਹੀਂ ਜਤਾ ਸਕਦੇ। ਹਾਲ ਹੀ ਦੇ ਹੁਕਮਾਂ ਵਿਚ ਜਸਟਿਸ ਤੁਸ਼ਾਰ ਰਾਓ ਗੇਡੇਲਾ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਸੰਵਿਧਾਨਕ ਤੌਰ 'ਤੇ ਆਪਣੇ ਨਾਗਰਿਕਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਪਾਬੰਦ ਹੈ ਅਤੇ ਹਾਈ ਕੋਰਟ, ਇਕ ਸੰਵਿਧਾਨਕ ਅਦਾਲਤ ਹੋਣ ਕਰਕੇ, ਜੋੜੇ ਦੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਕਰਨ ਦੀ ਉਮੀਦ ਕਰਦਾ ਹੈ। ਅਦਾਲਤ ਨੇ ਕਿਹਾ,"ਪਸੰਦ ਦੇ ਵਿਅਕਤੀ ਨਾਲ ਵਿਆਹ ਕਰਨ ਦਾ ਪਟੀਸ਼ਨਕਰਤਾ ਦਾ ਅਧਿਕਾਰ ਅਮਿੱਟ ਹੈ ਅਤੇ ਸੰਵਿਧਾਨ ਦੇ ਤਹਿਤ ਸੁਰੱਖਿਅਤ ਹੈ, ਜਿਸ ਨੂੰ ਕਿਸੇ ਵੀ ਤਰ੍ਹਾਂ ਕਮਜ਼ੋਰ ਨਹੀਂ ਕੀਤਾ ਜਾ ਸਕਦਾ।''
ਇਹ ਵੀ ਪੜ੍ਹੋ : ਚੜ੍ਹਦੀ ਸਵੇਰ ਵਾਪਰਿਆ ਭਿਆਨਕ ਹਾਦਸਾ, 12 ਲੋਕਾਂ ਦੀ ਹੋਈ ਦਰਦਨਾਕ ਮੌਤ
ਅਦਾਲਤ ਨੇ ਪੁਲਸ ਸੁਰੱਖਿਆ ਦੀ ਮੰਗ ਕਰਨ ਵਾਲੇ ਜੋੜੇ ਦੀ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਕਿਹਾ,''ਪਟੀਸ਼ਨਕਰਤਾਵਾਂ ਦੇ ਵਿਆਹ ਨਾਲ ਸੰਬੰਧਤ ਤੱਥ ਅਤੇ ਉਨ੍ਹਾਂ ਦੇ ਬਾਲ ਹੋਣ ਨੂੰ ਲੈ ਕੇ ਕੋਈ ਸ਼ੱਕ ਨਹੀਂ ਹੈ। ਕੋਈ ਵੀ ਇੱਥੇ ਤੱਕ ਕਿ ਪਰਿਵਾਰ ਦੇ ਮੈਂਬਰ ਵੀ ਅਜਿਹੇ ਰਿਸ਼ਤੇ 'ਤੇ ਇਤਰਾਜ਼ ਨਹੀਂ ਜਤਾ ਸਕਦੇ।'' ਪਟੀਸ਼ਨਕਰਤਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਮਾਤਾ-ਪਿਤਾ ਦੀ ਇੱਛਾ ਵਿਰੁੱਧ ਅਪ੍ਰੈਲ 'ਚ ਵਿਆਹ ਕੀਤਾ ਸੀ ਅਤੇ ਉਦੋਂ ਤੋਂ ਖ਼ੁਸ਼ੀ-ਖ਼ੁਸ਼ੀ ਨਾਲ ਰਹਿ ਰਹੇ ਹਨ। ਪਟੀਸ਼ਨਕਰਤਾ ਦਾ ਕਹਿਣਾ ਹੈ ਕਿ ਇਸ ਦੌਰਾਨ ਪਰਿਵਾਰ ਦੇ ਮੈਂਬਰਾਂ, ਵਿਸ਼ੇਸ਼ ਕਰ ਕੇ ਕੁੜੀ ਨੂੰ ਧਮਕੀਆਂ ਮਿਲ ਰਹੀਆਂ ਹਨ। ਅਦਾਲਤ ਨੇ ਸਰਕਾਰ ਨੂੰ ਦੋਹਾਂ ਪਟੀਸ਼ਨਕਰਤਾਵਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਅਤੇ ਇਹ ਯਕੀਨੀ ਕਰਨ ਦਾ ਨਿਰਦੇਸ਼ ਦਿੱਤਾ ਕਿ ਉਨ੍ਹਾਂ 'ਚੋਂ ਕਿਸੇ ਨੂੰ ਵੀ ਵਿਸ਼ੇਸ਼ ਰੂਪ ਨਾਲ ਔਰਤ ਦੇ ਮਾਤਾ-ਪਿਤਾ ਜਾਂ ਪਰਿਵਾਰ ਦੇ ਮੈਂਬਰਾਂ ਵਲੋਂ ਕੋਈ ਨੁਕਸਾਨ ਨਾ ਹੋਵੇ।'' ਅਦਾਲਤ ਨੇ ਸੰਬੰਧਤ ਬੀਟ ਅਧਿਕਾਰੀ ਨੂੰ ਸਮੇਂ-ਸਮੇਂ 'ਤੇ ਉਨ੍ਹਾਂ 'ਤੇ ਨਜ਼ਰ ਰੱਖਣ ਦਾ ਨਿਰਦੇਸ਼ ਦਿੱਤਾ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
8 ਭਾਰਤੀਆਂ ਨੂੰ ਕਤਰ 'ਚ ਮੌਤ ਦੀ ਸਜ਼ਾ ਸੁਣਾਏ ਜਾਣ 'ਤੇ ਸਦਮੇ 'ਚ ਭਾਰਤ
NEXT STORY