ਫਰੀਦਾਬਾਦ- ਹਰਿਆਣਾ ਦੇ ਫਰੀਦਾਬਾਦ ਜ਼ਿਲ੍ਹੇ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਰਿੰਗ ਸੈਰੇਮਨੀ ਦੌਰਾਨ ਹੰਗਾਮਾ ਹੋ ਗਿਆ। ਇੱਥੇ ਸ਼ਰਾਬ ਪੀਣ ਨੂੰ ਲੈ ਕੇ ਲਾੜੇ ਦੇ ਰਿਸ਼ਤੇਦਾਰਾਂ ਦੀ ਆਪਸ ਵਿਚ ਲੜਾਈ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਰਿੰਗ ਸੈਰੇਮਨੀ ਦੌਰਾਨ ਨੌਜਵਾਨ ਨੇ ਨਸ਼ੇ ਦੀ ਹਾਲਤ 'ਚ ਲੇਡੀਜ਼ ਬਾਥਰੂਮ 'ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਇਸ ਗੱਲ ਨੂੰ ਲੈ ਕੇ ਕਾਫੀ ਲੜਾਈ ਹੋਈ।
ਦਰਅਸਲ ਰਿੰਗ ਸੈਰੇਮਨੀ ਵਿਚ ਪਹਿਲਾਂ ਤਾਂ ਲਾੜੇ ਦੇ ਰਿਸ਼ਤੇਦਾਰਾਂ 'ਚ ਸ਼ਰਾਬ ਪੀਣ ਤੋਂ ਰੋਕਣ ਨੂੰ ਲੈ ਕੇ ਲੜਾਈ ਹੋਈ। ਇਸ ਤੋਂ ਬਾਅਦ ਲਾੜੇ ਦੇ ਪਰਿਵਾਰ ਵਾਲਿਆਂ ਦੇ ਸੱਦੇ 'ਤੇ ਆਏ ਇਕ ਨੌਜਵਾਨ ਨੇ ਨਸ਼ੇ ਦੀ ਹਾਲਤ 'ਚ ਲੇਡੀਜ਼ ਬਾਥਰੂਮ 'ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਗੱਲ ਇੰਨੀ ਵਿਗੜ ਗਈ ਕਿ ਅੱਧੀ ਰਾਤ ਨੂੰ ਜ਼ਬਰਦਸਤ ਲੜਾਈ ਹੋ ਗਈ। ਇਸ ਦੌਰਾਨ ਰਿਸ਼ਤੇਦਾਰਾਂ ਨੇ ਇਕ-ਦੂਜੇ 'ਤੇ ਲੱਤਾਂ-ਮੁੱਕੇ ਵਰ੍ਹਾ ਦਿੱਤੇ। ਲੜਾਈ ਇੰਨੀ ਵੱਧ ਗਈ ਕਿ ਇਕ ਪਾਸੇ ਤਾਂ ਕੁੜਮਾਈ ਨਹੀਂ ਹੋ ਸਕੀ ਅਤੇ ਦੂਜੇ ਪਾਸੇ ਧਰਮਸ਼ਾਲਾ ਪ੍ਰਬੰਧਕਾਂ ਨੇ ਮਹਿਮਾਨਾਂ ਦੀ ਹਰਕਤ ਨੂੰ ਦੇਖਦੇ ਹੋਏ ਰਾਤ ਨੂੰ ਹੀ ਮੰਦਰ ਨੂੰ ਖਾਲੀ ਕਰਵਾ ਲਿਆ।
ਇਸ ਲੜਾਈ ਵਿਚ ਤਿੰਨ ਲੋਕ ਜ਼ਖਮੀ ਹੋ ਗਏ ਹਨ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਾਰੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ, ਜਿਸ ਤੋਂ ਬਾਅਦ ਲਾੜੇ ਦੇ ਪਿਤਾ ਨੇ ਇਸ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਲਾੜੀ ਦੇ ਪਰਿਵਾਰ ਵੱਲੋਂ ਲਿਆਂਦੀਆਂ ਚੀਜ਼ਾਂ ਦੀ ਵੀ ਭੰਨ-ਤੋੜ ਕੀਤੀ। ਫਿਲਹਾਲ ਪੁਲਸ ਪ੍ਰਸ਼ਾਸਨ ਨੇ ਇਸ ਮਾਮਲੇ 'ਚ ਕੋਈ ਮਾਮਲਾ ਦਰਜ ਨਹੀਂ ਕੀਤਾ ਹੈ ਪਰ ਸ਼ਿਕਾਇਤ ਦੇ ਆਧਾਰ 'ਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
CRPF ਜਵਾਨਾਂ ਨੂੰ CM ਬੋਲੇ- ਲੋਕਾਂ ਦੀ ਸੇਵਾ ਕਰੋ, ਭਲਾਈ ਲਈ ਲਓ ਫੈਸਲੇ
NEXT STORY