ਛਤਰਪੁਰ (ਇੰਟ.) - ਪੈਗੰਬਰ ਮੁਹੰਮਦ ’ਤੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਮੱਧ ਪ੍ਰਦੇਸ਼ ਦੇ ਛਤਰਪੁਰ ’ਚ ਹੰਗਾਮਾ ਹੋ ਗਿਆ। ਇਸ ਦੌਰਾਨ ਐੱਫ. ਆਈ. ਆਰ. ਦਰਜ ਕਰਵਾਉਣ ਆਏ ਮੁਸਲਿਮ ਭਾਈਚਾਰੇ ਦੇ ਸੈਂਕੜੇ ਲੋਕਾਂ ਨੇ ਥਾਣੇ ’ਤੇ ਪਥਰਾਅ ਕਰ ਦਿੱਤਾ। ਭੀੜ ਵੱਲੋਂ ਕੀਤੇ ਪਥਰਾਅ ਵਿਚ ਥਾਣਾ ਇੰਚਾਰਜ ਸਮੇਤ 3 ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਏ। ਇਕੱਠੀ ਹੋਈ ਭੀੜ ਨੇ ਕਈ ਵਾਹਨਾਂ ਦੀ ਭੰਨਤੋੜ ਵੀ ਕੀਤੀ।
ਇਹ ਵੀ ਪੜ੍ਹੋ - ਸੜਕ 'ਤੇ ਖੜ੍ਹੇ ਟਰੱਕ ਨਾਲ ਜ਼ੋਰਦਾਰ ਟਕਰਾਈ ਤੇਜ਼ ਰਫ਼ਤਾਰ ਕਾਰ, ਇਕੋ ਪਰਿਵਾਰ ਦੇ 4 ਲੋਕਾਂ ਦੀ ਮੌਤ
ਦੱਸ ਦੇਈਏ ਕਿ ਮੁੰਬਈ ਵਿਚ ਹਜ਼ਰਤ ਮੁਹੰਮਦ ਪੈਗੰਬਰ ਸਾਹਿਬ ’ਤੇ ਇਕ ਨੌਜਵਾਨ ਵੱਲੋਂ ਕੀਤੀ ਗਈ ਟਿੱਪਣੀ ਨੂੰ ਲੈ ਕੇ ਐੱਫ. ਆਈ. ਆਰ. ਦਰਜ ਕਰਵਾਉਣ ਮੁਸਲਿਮ ਭਾਈਚਾਰੇ ਦੇ ਸੈਂਕੜੇ ਲੋਕ ਥਾਣੇ ਪੁੱਜੇ ਸਨ। ਇਨ੍ਹਾਂ ਲੋਕਾਂ ਨੇ ਉੱਥੇ ਹੀ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਸ਼ੁਰੂ ਵਿਚ 400 ਤੋਂ 500 ਲੋਕ ਸਨ। ਪੁਲਸ ਵੱਲੋਂ ਸਾਰਿਆਂ ਨੂੰ ਬਾਹਰ ਕੱਢਣ ਤੋਂ ਬਾਅਦ ਭੀੜ ’ਚ ਮੌਜੂਦ ਲੋਕਾਂ ਨੇ ਪਥਰਾਅ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ 21 ਅਗਸਤ ਨੂੰ 'ਭਾਰਤ ਬੰਦ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ACB ਨੇ ਮਹਿਲਾ ਸਿੱਖਿਆ ਅਧਿਕਾਰੀ ਨੂੰ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ
NEXT STORY