ਨੈਸ਼ਨਲ ਡੈਸਕ- ਉੱਤਰਾਖੰਡ ਦੇ ਰੁਦਰਪ੍ਰਯਾਗ ਜ਼ਿਲ੍ਹੇ 'ਚ ਵੀਰਵਾਰ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਥੇ ਯਾਤਰੀਆਂ ਨਾਲ ਭਰੀ ਇਕ ਬੱਸ ਅਚਾਨਕ ਕੰਟਰੋਲ ਤੋਂ ਬਾਹਰ ਹੋ ਕੇ ਅਲਕਨੰਦਾ ਦਰਿਆ 'ਚ ਜਾ ਡਿੱਗੀ। ਇਹ ਹਾਦਸਾ ਘੋਲਤੀਰ 'ਚ ਬਦਰੀਨਾਥ ਹਾਈਵੇਅ 'ਤੇ ਹੋਇਆ। ਬੱਸ 'ਚ 18 ਲੋਕ ਸਵਾਰ ਸਨ, ਇਨ੍ਹਾਂ 'ਚੋਂ ਇਕ ਦੀ ਮੌਤ ਹੋ ਗਈ, ਜਦੋਂ ਕਿ 7 ਜ਼ਖ਼ਮੀ ਹਨ। 10 ਲੋਕ ਲਾਪਤਾ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ : ਭਾਜਪਾ ਆਗੂ ਨੇ ਮਹਿਲਾ ਪੁਲਸ ਅਧਿਕਾਰੀ ਨਾਲ ਕੀਤੀ ਛੇੜਛਾੜ, ਮਾਮਲਾ ਦਰਜ
ਦੱਸਣਯੋਗ ਹੈ ਕਿ ਬੀਤੇ ਕੁਝ ਦਿਨਾਂ ਤੋਂ ਕੇਦਾਰਨਾਥ ਅਤੇ ਰੁਦਰਪ੍ਰਯਾਗ ਦੇ ਵੱਖ-ਵੱਖ ਇਲਾਕਿਆਂ 'ਚ ਪੈ ਰਹੇ ਭਾਰੀ ਮੀਂਹ ਕਾਰਨ ਅਲਕਨੰਦਾ ਨਦੀ 'ਚ ਵੀ ਪਾਣੀ ਦਾ ਵਹਾਅ ਤੇਜ਼ ਹੈ। ਅਜਿਹੇ 'ਚ ਕਿਹਾ ਜਾ ਰਿਹਾ ਹੈ ਕਿ ਬੱਸ ਦੇ ਇਸ 'ਚ ਡਿੱਗਣ ਨਾਲ ਕਈ ਯਾਤਰੀ ਤੇਜ਼ ਵਹਾਅ 'ਚ ਰੁੜ੍ਹ ਗਏ ਹਨ। ਫਿਲਹਾਲ ਪ੍ਰਸ਼ਾਸਨ ਵਲੋਂ ਰੈਸਕਿਊ ਆਪਰੇਸ਼ਨ ਜਾਰੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
''What A Ride !'', 41 ਸਾਲ ਬਾਅਦ ਕਿਸੇ ਭਾਰਤੀ ਨੇ ਭਰੀ ਪੁਲਾੜ ਲਈ ਉਡਾਣ
NEXT STORY