ਦੇਹਰਾਦੂਨ (ਏਜੰਸੀ) - ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਵਿਚ ਗੰਗੋਤਰੀ ਰਾਸ਼ਟਰੀ ਰਾਜਮਾਰਗ ’ਤੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਵੀਰਵਾਰ ਨੂੰ ਇਕ ਕਾਰ ਭਾਗੀਰਥੀ ਨਦੀ ਵਿਚ ਡਿੱਗ ਗਈ। ਇਸ ਕਾਰ ਹਾਦਸੇ ਵਿਚ ਹੁਣ ਤੱਕ 4 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ, ਜਦਕਿ ਇਕ ਨਾਬਾਲਗ ਨੂੰ ਜ਼ਖ਼ਮੀ ਹਾਲਤ ਵਿਚ ਬਚਾ ਲਿਆ ਗਿਆ ਹੈ। ਇਸ ਹਾਦਸੇ ਕਾਰਨ 2 ਹੋਰ ਲੋਕ ਅਜੇ ਵੀ ਲਾਪਤਾ ਹਨ, ਜਿਨ੍ਹਾਂ ਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ: Dhanteras: ਧਨਤੇਰਸ ਵਾਲੇ ਦਿਨ ਸੋਨਾ-ਚਾਂਦੀ ਸਣੇ ਜ਼ਰੂਰ ਖਰੀਦੋ ਇਹ ਚੀਜ਼ਾਂ, ਘਰ 'ਚ ਵਰ੍ਹੇਗਾ ਨੋਟਾਂ ਦਾ ਮੀਂਹ
ਮਾਮਲੇ ਦੀ ਕੀਤੀ ਜਾ ਰਹੀ ਜਾਂਚ ਤੋਂ ਮਿਲੀ ਜਾਣਕਾਰੀ ਮੁਤਾਬਕ ਵਾਹਨ ਦਾ ਚਾਲਕ ਉੱਤਰਾਖੰਡ ਦੇ ਹਰਿਦੁਆਰ ਅਤੇ ਸਾਰੇ ਯਾਤਰੀ ਗੁਜਰਾਤ ਦੇ ਰਹਿਣ ਵਾਲੇ ਹਨ। ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐੱਸ. ਡੀ. ਆਰ. ਐੱਫ.) ਕਮਾਂਡੈਂਟ ਭਾਰਤੀ ਪੁਲਸ ਸੇਵਾ (ਆਈ. ਪੀ. ਐੱਸ.) ਅਰਪਣ ਯਦੂਵੰਸ਼ੀ ਨੇ ਦੱਸਿਆ ਕਿ ਅੱਜ ਉੱਤਰਕਾਸ਼ੀ ਜ਼ਿਲ੍ਹੇ ਵਿਚ ਸਵੇਰੇ ਗੰਗੋਤਰੀ ਰਾਸ਼ਟਰੀ ਰਾਜਮਾਰਗ ’ਤੇ ਗੰਗਨਾਨੀ ਦੇ ਨੇੜੇ ਡਬਰਾਨੀ ਵੱਲ ਇਕ ਕਾਰ ਬੇਕਾਬੂ ਹੋ ਕੇ ਭਾਗੀਰਥੀ ਨਦੀ ਵਿਚ ਡਿੱਗਣ ਦੀ ਸੂਚਨਾ ਮਿਲੀ। ਇਸ ਤੋਂ ਬਾਅਦ ਪੁਲਸ ਦੀ ਟੀਮ ਮੌਕੇ 'ਤੇ ਪਹੁੰਚੀ, ਜਿਸ ਵਲੋਂ ਕਾਰਵਾਈ ਕੀਤੀ ਗਈ।
ਇਹ ਵੀ ਪੜ੍ਹੋ: ਮਹਿੰਗੀ ਹੋਈ ਖੰਡ, ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਮਹਿੰਗਾਈ ਦੀ ਮਾਰ, ਜਾਣੋ ਪ੍ਰਚੂਨ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਵੇਰੇ-ਸਵੇਰੇ ਦੋ ਸੂਬਿਆਂ 'ਚ ਕੰਬੀ ਧਰਤੀ, ਹਿਮਾਚਲ ਦੇ ਚੰਬਾ ਤੇ ਤੇਲੰਗਾਨਾ ਦੇ ਨਾਰਾਇਣਪੇਟ 'ਚ ਲੱਗੇ ਭੂਚਾਲ ਦੇ ਝਟਕੇ
NEXT STORY