ਰਾਂਚੀ—ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਆਰ.ਜੇ.ਡੀ. ਸੁਪਰੀਮੋ ਲਾਲੂ ਪ੍ਰਸਾਦ ਯਾਦਵ ਨੂੰ ਰਾਂਚੀ ਦੇ ਰਿਮਸ ਹਸਪਤਾਲ ਤੋਂ ਕਿਸੇ ਦੂਸਰੇ ਹਸਪਤਾਲ ਰੈਫਰ ਨਹੀਂ ਕੀਤਾ ਜਾਵੇਗਾ। ਰਿਮਸ ਮੈਡੀਕਲ ਬੋਰਡ ਨੇ ਅੱਜ ਭਾਵ ਵੀਰਵਾਰ ਨੂੰ ਇਕ ਬੈਠਕ ਤੋਂ ਬਾਅਦ ਕਿਹਾ ਕਿ ਉਨ੍ਹਾਂ ਨੂੰ ਰਿਮਸ ’ਚ ਬਿਹਤਰ ਇਲਾਜ ਮਿਲ ਰਿਹਾ ਹੈ, ਇਸ ਲਈ ਉਨ੍ਹਾਂ ਨੂੰ ਇਥੋਂ ਕਿਸੇ ਦੂਸਰੇ ਹਸਪਤਾਲ ’ਚ ਰੈਫਰ ਨਹੀਂ ਕੀਤਾ ਜਾਵੇਗਾ। ਰਿਮਸ ਦੇ ਮੈਡੀਕਲ ਬੋਰਡ ਨੇ 12 ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਲਾਲੂ ਪ੍ਰਸਾਦ ਦੀ ਮੈਡੀਕਲ ਰਿਪੋਰਟ ਦੇਖਣ ਤੋਂ ਬਾਅਦ ਇਹ ਫੈਸਲਾ ਲਿਆ। ਲਾਲੂ ਨੂੰ ਕਿਡਨੀ ਦੀ ਗੰਭੀਰ ਬੀਮਾਰੀ ਹੋਣ ਕਾਰਣ ਇਕ ਮਾਹਿਰ ਨੈਫਰੋਲਾਜਿਸਟ ਤੋਂ ਮਦਦ ਲਈ ਜਾਵੇਗੀ।
ਜ਼ਿਕਰਯੋਗ ਹੈ ਕਿ ਲਾਲੂ ਨੂੰ ਬਿਹਤਰ ਇਲਾਜ ਲਈ ਦਿੱਲੀ ਦੇ ਏਮਜ਼ ਹਸਪਤਾਲ 'ਚ ਰੈਫਰ ਕਰਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਸੀ। ਇਹ ਵੀ ਦੱਸਿਆ ਜਾਂਦਾ ਹੈ ਕਿ ਲਾਲੂ ਪ੍ਰਸ਼ਾਦ ਸਜ਼ਾ ਪ੍ਰਾਪਤ ਦੋਸ਼ੀ ਹਨ, ਉਨ੍ਹਾਂ ਦੇ ਇਲਾਜ ਲਈ ਦਿੱਲੀ ਭੇਜੇ ਜਾਣ ਤੋਂ ਪਹਿਲਾਂ ਮੈਡੀਕਲ ਬੋਰਡ ਉਨ੍ਹਾਂ ਦੀ ਜਾਂਚ ਕਰਨ ਵਾਲਾ ਸੀ। ਇਸ ਤੋਂ ਬਾਅਦ ਬੋਰਡ ਦੀ ਰਿਪੋਰਟ ਜੇਲ ਅਤੇ ਅਦਾਲਤ ਨੂੰ ਭੇਜੀ ਜਾਣੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਆਦੇਸ਼ ਲੈ ਕੇ ਹੀ ਉਨ੍ਹਾਂ ਨੂੰ ਦਿੱਲੀ ਭੇਜਿਆ ਜਾ ਸਕਦਾ ਸੀ ਪਰ ਹੁਣ ਸਪੱਸ਼ਟ ਹੋ ਚੁੱਕਿਆ ਹੈ ਕਿ ਉਨ੍ਹਾਂ ਨੂੰ ਇਲਾਜ ਲਈ ਰਿਮਸ 'ਚ ਹੀ ਰੱਖਿਆ ਜਾਵੇਗਾ।
AAP ਨੇਤਾ ਸੰਜੀਵ ਕੁਮਾਰ ਨੇ ਫੜਿਆ ਕਾਂਗਰਸ ਦਾ 'ਹੱਥ'
NEXT STORY